ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 16 ਅਪ੍ਰੈਲ, 2026:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਲ ਦਫ਼ਤਰ ਪਾਇਲ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਹਰਕਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਤੋਂ ਉਸ ਦੀ ਜ਼ਮੀਨ ਦੇ ਇੰਤਕਾਲ ਵਿੱਚ ਸੋਧ ਕਰਨ ਬਦਲੇ 25,000 ਰੁਪਏ ਰਿਸ਼ਵਤ ਮੰਗੀ ਸੀ। ਇਸ ਸਬੰਧੀ ਮੁਲਜ਼ਮ ਪਟਵਾਰੀ ਪਹਿਲਾਂ ਹੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਲੈ ਚੁੱਕਾ ਹੈ।

ਕੋਈ ਵੀ ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। 

Advertisement

Latest News

ਹਰਿਆਣਾ ਵਿੱਚ ਜਨ ਸਿਹਤ ਵਿਭਾਗ ਨੇ ਇੱਕ ਨਵੀਂ ਸੰਚਾਲਨ ਨੀਤੀ ਲਾਗੂ ਕੀਤੀ  ਹਰਿਆਣਾ ਵਿੱਚ ਜਨ ਸਿਹਤ ਵਿਭਾਗ ਨੇ ਇੱਕ ਨਵੀਂ ਸੰਚਾਲਨ ਨੀਤੀ ਲਾਗੂ ਕੀਤੀ 
Chandigarh,18,May,2026,(Azad Soch News):-  ਹਰਿਆਣਾ ਦੀਆਂ ਪੰਚਾਇਤਾਂ ਹੁਣ ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਅਤੇ ਸੀਵਰੇਜ ਪ੍ਰਣਾਲੀਆਂ ਨੂੰ ਚਲਾਉਣ ਅਤੇ ਨਿਗਰਾਨੀ...
ਚੀਨ ਦੇ ਗੁਆਂਗਸ਼ੀ ਖੇਤਰ ਵਿਚ ਅੱਜ ਤੜਕੇ 5.2 ਤੀਬਰਤਾ ਦਾ ਭੂਚਾਲ ਆਇਆ
ਸ਼ਾਹਿਦ ਕਪੂਰ ਦੀ ਆਉਣ ਵਾਲੀ ਫਿਲਮ "ਕਾਕਟੇਲ 2" ਲਈ ਪ੍ਰਸ਼ੰਸਕ ਕਾਫ਼ੀ ਉਤਸ਼ਾਹਿਤ
ਸਿੱਕਮ ਵਿਚ 1 ਜੂਨ, 2026 ਤੋਂ ‘ਆਨੰਦ ਮੈਰਿਜ ਐਕਟ’ ਪੂਰੀ ਤਰ੍ਹਾਂ ਲਾਗੂ ਹੋਣ ਜਾ ਰਿਹਾ ਹੈ
ਪੰਜਾਬ ਅਤੇ ਚੰਡੀਗੜ੍ਹ ਦੇ ਲੋਕ ਸੀਐਨਜੀ ਦੀਆਂ ਵਧੀਆਂ ਕੀਮਤਾਂ
ਹੋਰਮੁਜ਼ ਜਲਡਮਰੂ ਪਾਰ ਕਰਕੇ 20,000 ਟਨ LPG ਲੈਕੇ ਗੁਜਰਾਤ ਪਹੁੰਚਿਆ ਭਾਰਤੀ ਜਹਾਜ਼
ਸੀਐਮ ਰੇਖਾ ਗੁਪਤਾ ਨੇ ਦਵਾਰਕਾ ਵਿਧਾਨ ਸਭਾ ਹਲਕੇ ਨੂੰ ਦਿੱਤਾ ਵੱਡਾ ਤੋਹਫ਼ਾ