ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 18 ਜੂਨ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਐਂਟੀ ਨਾਰਕੋਟਿਕ ਟਾਸਕ ਫੋਰਸ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਅਮਨਦੀਪ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਗੋਹਾਵਰ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਦੀ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸਦੇ ਭਰਾ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਕਤ ਐਸ.ਆਈ. ਅਮਨਦੀਪ ਸਿੰਘ ਇਸ ਕੇਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਘਸੀਟਣ ਅਤੇ ਉਨ੍ਹਾਂ ਦੀਆਂ ਸੰਪਤੀਆਂ ਵਿਰੁੱਧ ਕਾਰਵਾਈ ਵਿੱਢਣ ਦੀਆਂ ਧਮਕੀਆਂ ਦੇ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਐਸ.ਆਈ. ਪਹਿਲਾਂ ਹੀ ਉਸ ਤੋਂ ਵੱਖ-ਵੱਖ ਮੌਕਿਆਂ 'ਤੇ 6.50 ਲੱਖ ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਉਸਦੀ ਭਰਜਾਈ ਨੂੰ ਮਾਮਲੇ ਵਿੱਚ ਨਾਮਜ਼ਦ ਹੋਣ ਤੋਂ ਬਚਾਉਣ ਲਈ 2 ਲੱਖ ਰੁਪਏ ਹੋਰ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਪੁਲਿਸ ਮੁਲਾਜ਼ਮ ਵੱਲੋਂ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ।

ਹੋਰ ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਕਪੂਰਥਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰਕੇ ਰਿਸ਼ਵਤ ਦੇ ਪੈਸੇ ਬਰਾਮਦ ਕਰ ਲਏ ਗਏ। ਕਾਰਵਾਈ ਦੌਰਾਨ, ਕਾਂਸਟੇਬਲ ਮਨਿੰਦਰ ਸਿੰਘ, ਜੋ ਕਿ ਮੁਲਜ਼ਮ ਐਸ.ਆਈ. ਦੇ ਨਾਲ ਸੀ, ਗੱਡੀ ਸਮੇਤ ਮੌਕੇ ਤੋਂ ਭੱਜ ਗਿਆ।

ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Advertisement

Latest News

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਫਗਵਾੜਾ; 18 ਜੂਨ:-    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ 'ਤੇ ਤਿੱਖਾ ਹਮਲਾ...
ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ
ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਵੱਖ-ਵੱਖ ਵਾਰਡਾਂ ਵਿਖੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ
ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ
ਗੈਂਗਸਟਰਾਂ ’ਤੇ ਵਾਰ ਦਾ 149ਵਾਂ ਦਿਨ: ਪੰਜਾਬ ਪੁਲਿਸ ਵੱਲੋਂ 560 ਥਾਈਂ ਛਾਪੇਮਾਰੀ; 333 ਕਾਬੂ