ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 10,000  ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 7 ਮਾਰਚ:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਰ.ਸੀ. ਸ਼ਾਖਾ, ਐਸ.ਐਸ.ਪੀ. ਦਫ਼ਤਰ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ 10,000  ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਦਾਨਗੜ੍ਹ ਜ਼ਿਲ੍ਹਾ ਬਰਨਾਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਸਹਾਇਕ ਸਬ-ਇੰਸਪੈਕਟਰ ਵਜੋਂ ਕੰਮ ਕਰ ਰਿਹਾ ਹੈ ਅਤੇ ਉਸਨੇ ਆਪਣੀ ਸੇਵਾ ਵਿੱਚ ਵਾਧਾ ਲੈਣ ਲਈ ਬੇਨਤੀ ਕੀਤੀ ਸੀ।  ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸੀਨੀਅਰ ਸਹਾਇਕ ਨੇ ਸੇਵਾ ਕਾਲ ਵਿਚ ਵਾਧਾ ਲੈਣ ਵਿੱਚ ਉਸਦੀ ਮਦਦ ਕਰਨ ਬਦਲੇ 10,000 ਰੁਪਏ  ਰਿਸ਼ਵਤ ਦੀ ਮੰਗ ਕੀਤੀ।

ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਕੇ ਅਪਣਾ ਕੰਮ ਕਰਵਾਉਣਾ ਵਾਜਿਬ ਨਹੀਂ ਸਮਝਿਆ I ਇਸੇ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ, ਪਟਿਆਲਾ ਕੋਲ ਕੀਤੀ । ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ  ਦੋਸ਼ੀ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ  ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। 

Advertisement

Latest News

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 29 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ...
ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ
ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ
ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ
ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ