ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 19 ਮਾਰਚ, 2026:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਵੇਅਰਹਾਊਸ ਜੈਤੋ ਮੰਡੀ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਘਣੀਆ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆੜ੍ਹਤੀਏ ਵਜੋਂ ਕੰਮ ਕਰਦਾ ਹੈ ਅਤੇ ਦੋਸ਼ੀ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਆੜਤੀਆਂ ਤੋਂ ਫਸਲ ਦੀ ਖਰੀਦ ਕਰਦਾ ਹੈ। ਦੋਸ਼ੀ ਵੇਅਰਹਾਊਸ ਇੰਸਪੈਕਟਰ ਨੇ ਸ਼ਿਕਾਇਤਕਰਤਾ ਤੋਂ 18500 ਰੁਪਏ ਰਿਸ਼ਵਤ ਮੰਗੀ ਅਤੇ ਕਿਹਾ ਕਿ ਜੇਕਰ ਸ਼ਿਕਾਇਤਕਰਤਾ ਉਸਨੂੰ ਰਿਸ਼ਵਤ ਨਹੀਂ ਦੇਵੇਗਾ ਤਾਂ ਉਹ ਉਸਦੀ ਆਉਣ ਵਾਲੀ ਕਣਕ ਦੀ ਫਸਲ ਮੰਡੀ ਤੋਂ ਨਹੀਂ ਚੁੱਕਣ ਦੇਵੇਗਾ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਇੰਸਪੈਕਟਰ ਅਕਸਰ ਰਿਸ਼ਵਤ ਲੈਣ ਲਈ ਕਿਸਾਨਾਂ ਤੋਂ ਖਰੀਦੀਆਂ ਗਈਆਂ ਫਸਲਾਂ ਵਿੱਚ ਜਾਣਬੁੱਝ ਕੇ ਨੁਕਸ ਕੱਡਦਾ ਰਹਿੰਦਾ ਹੈ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ, ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। 

Advertisement

Latest News

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 19 ਮਾਰਚ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਫਰਵਰੀ ਮਹੀਨੇ ਵਿੱਚ 14...
ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ
ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ
ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ
ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 426 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 248 ਕਾਬੂ
ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ