ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 16 ਜੁਲਾਈ 2026:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਿਕਾਰੀ ਸਭਾ ਤਪਾ, ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਇੰਸਪੈਕਟਰ ਹਰਸ਼ ਬਾਂਸਲ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਹਿਕਾਰੀ ਸਭਾ ਤਪਾ ਤੋਂ ਸੇਵਾਮੁਕਤ ਹੋਏ ਸਕੱਤਰ ਜੰਗ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਖ਼ਿਲਾਫ਼ ਇਸ ਵੇਲੇ ਵਿਭਾਗੀ ਜਾਂਚ ਚੱਲ ਰਹੀ ਹੈ। ਮੁਲਜ਼ਮ ਇੰਸਪੈਕਟਰ ਨੇ ਕਥਿਤ ਤੌਰ 'ਤੇ ਰਿਟਾਇਰਮੈਂਟ ਦਾ ਬਕਾਇਆ ਰਾਸ਼ੀ ਕਲੀਅਰ ਕਰਨ ਅਤੇ ਜਾਂਚ ਦਾ ਫੈਸਲਾ ਸ਼ਿਕਾਇਤਕਰਤਾ ਦੇ ਪੱਖ ਵਿੱਚ ਕਰਨ ਬਦਲੇ 1,00,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਬਾਅਦ ਵਿੱਚ ਇਹ ਸੌਦਾ 50,000 ਰੁਪਏ ਵਿੱਚ ਤੈਅ ਹੋਇਆ।

ਰਿਸ਼ਵਤ ਨਾ ਦੇਣ ਲਈ ਰਾਜ਼ੀ ਹੋਣ ‘ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਵਾਲੇ ਕਰੰਸੀ ਨੋਟ ਵੀ ਬਰਾਮਦ ਕੀਤੇ ਗਏ ਹਨ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।  

Advertisement

Latest News

ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਿਵੀਜ਼ਨ —2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਿਵੀਜ਼ਨ —2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ
ਸ੍ਰੀ ਮੁਕਤਸਰ ਸਾਹਿਬ , 16 ਜੁਲਾਈ                         ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ—ਕਮ—ਜ਼ਿਲ੍ਹਾ ਚੋਣ ਅਫਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਕੁਮਾਰ ਪੰਚਾਲ, ਆਈ.ਏ.ਐੱਸ...
ਮਾਲ ਵਿਭਾਗ ਨਾਲ ਸਬੰਧਤ ਵਿੱਚ ਹੋਰ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ- ਡਿਪਟੀ ਕਮਿਸ਼ਨਰ
ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ : ਦੀਪਸ਼ਿਖਾ ਸ਼ਰਮਾ
ਵਿਦਿਆਰਥੀਆਂ ਦੀਆਂ ਰੈਲੀਆਂ ਨੇ ਵੋਟਰਾਂ 'ਚ ਜਗਾਈ ਨਵੀਂ ਅਲਖ
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਪ੍ਰਚਾਰ ਵੈਨ ਦੂਹੇਵਾਲਾ ਅਤੇ ਭੂੰਦੜ ਵਿਖੇ ਪੁੱਜੀ
2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਮਿਲੇ ਲਾਇਸੈਂਸ , ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ
ਈ-20 ਪੈਟਰੋਲ ਕਾਰਨ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ