ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ


ਚੰਡੀਗੜ੍ਹ 13 ਫਰਵਰੀ, 2025 - 

 
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਿਵਲ ਹਸਪਤਾਲ, ਲੁਧਿਆਣਾ ਦੇ ਐਮਰਜੈਂਸੀ ਵਾਰਡ ਵਿੱਚ ਤਾਇਨਾਤ ਸਹਾਇਕ ਸਤਿੰਦਰ ਕੁਮਾਰ ਨੂੰ 7000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਜੱਸਲ ਕਲੋਨੀ, ਲੁਧਿਆਣਾ ਦੇ ਵਸਨੀਕ ਵਿਜੇ ਕੁਮਾਰ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਕਰਮਚਾਰੀ ਨੇ ਉਸ ਦੇ ਮੈਡੀਕਲ ਦੀ ਰਿਪੋਰਟ ਦੀ ਰਸੀਦ ਜਾਰੀ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਪਹਿਲਾਂ ਹੀ ਉਸ ਤੋਂ 3000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਉਕਤ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਸ਼ਾਖਾ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Tags:

Advertisement

Latest News

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ
ਚੰਡੀਗੜ੍ਹ, 16 ਅਪ੍ਰੈਲ- ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਨੇ ਅੱਜ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਕੰਡਕਟਰ,...
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ
ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ
ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ
ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ