ਪੰਜਾਬ ਦੇ ਉਚੇਰੀ ਸਿੱਖਿਆ ਸੰਸਥਾਨ 3 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਪੰਜਾਬ ਦੇ ਉਚੇਰੀ ਸਿੱਖਿਆ ਸੰਸਥਾਨ 3 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ


ਚੰਡੀਗੜ੍ਹ, 1 ਸਤੰਬਰ:


ਪੰਜਾਬ ਦੇ ਉਚੇਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਸੂਬੇ ਦੇ ਸਾਰੇ ਉਚੇਰੀ ਸਿੱਖਿਆ ਸੰਸਥਾਨ, ਜਿਨ੍ਹਾਂ ਵਿੱਚ ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਇੰਸਟੀਚਿਊਟ ਸ਼ਾਮਲ ਹਨ, 3 ਸਤੰਬਰ, 2025 ਤੱਕ ਬੰਦ ਰਹਿਣਗੇ।

ਸ. ਬੈਂਸ ਨੇ ਕਿਹਾ ਕਿ ਇਹ ਫੈਸਲਾ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਉਨ੍ਹਾਂ  ਕਿਹਾ ਕਿ ਹੋਸਟਲਾਂ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਦੀ ਦੇਖਭਾਲ ਅਤੇ ਸੁਰੱਖਿਆ ਦੀ ਜ਼ਿੰਮੇਵਾਰੀ ਸਬੰਧਤ ਵਿਦਿਅਕ ਸੰਸਥਾ ਦੀ ਹੈ। ਉਹ ਇਸ ਚੁਣੌਤੀਪੂਰਨ ਸਮੇਂ ਦੌਰਾਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਲਈ ਜ਼ਰੂਰੀ ਉਪਾਅ ਕਰਨਗੇ ਅਤੇ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨਗੇ।

ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਰਾਜ ਸਰਕਾਰ ਦੁਆਰਾ ਜਾਰੀ ਕੀਤੇ ਜਾਂਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ, ਖਾਸ ਕਰਕੇ ਵਿਦਿਆਰਥੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸਥਿਤੀ ਉਤੇ ਲਗਾਤਾਰ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। 

Advertisement

Latest News

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ: ਡਾ. ਬਲਜੀਤ ਕੌਰ ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ: ਡਾ. ਬਲਜੀਤ ਕੌਰ
*ਚੰਡੀਗੜ੍ਹ, 25 ਜੂਨ:* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ
ਕੈਦੀ ਲਾਇਬ੍ਰੇਰੀ ਵਿੱਚੋਂ ਪੜ੍ਹ ਕੇ ਆਪਣਾ ਭਵਿੱਖ ਸੰਵਾਰ ਸਕਦੇ ਹਨ-ਵਿਧਾਇਕ ਸੇਖੋਂ
ਪੀ.ਏ.ਯੂ.-ਕੇ.ਵੀ.ਕੇ., ਵੱਲੋਂ ਨਾਬਾਰਡ ਦੇ ਸਹਿਯੋਗ ਨਾਲ ਐੱਫ਼.ਪੀ.ਓਜ਼. ਲਈ ਵਿਸ਼ੇਸ਼ ਸਿਖਲਾਈ ਕੈਂਪ ਦਾ ਆਯੋਜਨ
ਮੁੱਖ ਮੰਤਰੀ ਪੰਜਾਬ ਵਲੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ, ਸ਼ਲਾਘਯੋਗ ਫੈਸਲਾ-ਵਿਧਾਇਕ ਸ਼ੈਰੀ ਕਲਸੀ
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵੱਲੋਂ ਜੈਵਿਕ ਖਾਦਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਦਿੱਲੀ ਸਥਿਤ ਜਿੰਮ 'ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਇੱਕ ਵੱਡੀ ਕਾਮਯਾਬੀ ਮਿਲੀ