ਵਿਕਰਮ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5000 ਰੁਪਏ ਦਾ ਯੋਗਦਾਨ

ਵਿਕਰਮ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5000  ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ, 14 ਜੁਲਾਈ: ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਰਹਿਣੁਮਈ ਅਤੇ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸਦਾ ਰੋਜਾਨਾ 450 ਤੋਂ 500 ਗਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।

ਜਾਣਕਾਰੀ ਦਿੰਦਿਆਂ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ  ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਵਿਕਰਮ ਸੂਦ , ਮਨੀਸ਼ ਸੂਦ, ਸਪਨਾ ਸੂਦ ਅਤੇ ਸ਼ਾਲੂ ਸੂਦ ਵਲੋਂ ਆਪਣੇ ਮਾਤਾ ਸਵ: ਵੀਨਾ ਸੂਦ ਦੀ ਯਾਦ ਵਿੱਚ ਸਾਂਝੀ ਰਸੋਈ ਰਕਮ 5000 ਰੁਪਏ ਦੀ ਰਾਸ਼ੀ ਦਾਨ ਵਜੋਂ ਦਿੱਤੇ। ਇਸ ਮੌਕੇ ‘ਤੇ ਉਨ੍ਹਾਂ ਨਾਲ ਤਿਲਕ ਰਾਜ ਧਿਮਾਨ, ਹੀਨਾ ਪਾਂਡੇ ਹੋਰ ਹੋਰ ਰੈਡ ਕਰਾਸ ਦਾ ਸਟਾਫ ਵੀ ਮੌਜ਼ੂਦ ਸੀ।
                   ਇਸ ਮੌਕੇ ਸ਼੍ਰੀ ਸੂਦ ਵੱਲੋਂ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜਿਲ੍ਹੇ ਦੇ  ਦਾਨੀ ਸੱਜਣਾ/ਸਮਾਜ ਸੇਵਕਾਂ ਵਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿੱਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਿਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ, ਹੁਸ਼ਿਆਰਪੁਰ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁੱਹਈਆ ਕਰਵਾਈ ਜਾਂਦੀ ਹੈ। 

Tags:

Advertisement

Latest News

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ
*ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ...
ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ
ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ
ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ
ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼
ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ
ਗੈਂਗਸਟਰਾਂ ‘ਤੇ ਵਾਰ ਦਾ 52ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 241 ਗ੍ਰਿਫ਼ਤਾਰ