ਪਿੰਡ ਵਰਿਆਮ ਖੇੜਾ ਦੀ ਸੋਸਾਇਟੀ ਵਿਖੇ 10 ਫਰਵਰੀ ਨੂੰ ਸਵੇਰੇ 10 ਵਜੇ ਮਨਾਇਆ ਜਾਵੇਗਾ ਵਿਸ਼ਵ ਦਾਲ ਦਿਵਸ

ਪਿੰਡ ਵਰਿਆਮ ਖੇੜਾ ਦੀ ਸੋਸਾਇਟੀ ਵਿਖੇ 10 ਫਰਵਰੀ ਨੂੰ ਸਵੇਰੇ 10 ਵਜੇ ਮਨਾਇਆ ਜਾਵੇਗਾ ਵਿਸ਼ਵ ਦਾਲ ਦਿਵਸ

ਫਾਜ਼ਿਲਕਾ 8 ਜਨਵਰੀ 2025.....

ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀ ਸੰਦੀਪ ਰਿਨਵਾ ਨੇ ਦੱਸਿਆ ਕਿ ਬਲਾਕ ਅਬੋਹਰ ਦੇ ਪਿੰਡ ਵਰਿਆਮ ਖੇੜਾ ਦੀ ਸੋਸਾਇਟੀ ਵਿਖੇ ਮਿਤੀ 10 ਫਰਵਰੀ 2025 ਨੂੰ ਸਵੇਰੇ 10 ਵਜੇ ਵਿਸ਼ਵ ਦਾਲ ਦਿਵਸ ਮਨਾਇਆ ਜਾਵੇਗਾ। 

 ਉਹਨਾਂ ਦੱਸਿਆ ਕਿ ਵਿਸ਼ਵ ਦਾਲਾਂ ਦਿਵਸ ਪ੍ਰੋਗਰਾਮ ਵਿੱਚ ਲੋਕਾਂ ਨੂੰ ਦਾਲਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਵੇਗਾ ਜਿਵੇਂ ਕਿ ਦਾਲਾਂ ਦੀ ਸਾਡੇ ਸਰੀਰ ਲਈ ਬਹੁਤ ਹੀ ਮਹੱਤਤਾ ਹੈ! ਉਹਨਾਂ ਦੱਸਿਆ ਕਿ  ਦਾਲਾਂ ਨੂੰ ਪ੍ਰੋਟੀਨ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਦਾਲਾਂ ਨਾ ਸਿਰਫ਼ ਸਾਡੇ ਸਰੀਰ ਨੂੰ ਸਿਹਤਮੰਦ ਰੱਖਦੀਆਂ ਹਨ ਸਗੋਂ ਦਾਲਾਂ ਵਾਤਾਵਰਨ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਹਨਾਂ ਦੱਸਿਆ ਕਿ ਇਹ ਇੱਕ ਅਜਿਹੀ ਫ਼ਸਲ ਹੈ ਜਿਸ ਦੀ ਕਾਸ਼ਤ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਂਦੀਹੈ। ਇਸ ਦਾ ਚਾਰਾ ਦੁਧਾਰੂ ਪਸ਼ੂਆਂ ਨੂੰ ਵੀ ਪੌਸ਼ਟਿਕ ਤੱਤ ਪ੍ਰਦਾਨ ਕਰਦਾ ਹੈ ਅਤੇ ਕਿਸਾਨ ਘੱਟ ਲਾਗਤ 'ਤੇ ਦਾਲਾਂ ਦੀ ਕਾਸ਼ਤ ਕਰਕੇ ਮੁਨਾਫਾ ਵੀ ਪ੍ਰਾਪਤ ਕਰਦੇ ਹਨ। ਇਸ ਤੋਂ ਇਲਾਵਾ ਹੋਰ ਫ਼ਸਲਾਂ ਦੇ ਮੁਕਾਬਲੇ ਦਾਲਾਂ ਸਿੰਚਾਈ 'ਤੇ ਜ਼ਿਆਦਾ ਨਿਰਭਰ ਨਹੀਂ ਕਰਦੀਆਂ।

Tags:

Advertisement

Latest News

ਪੰਜਾਬ ਕੈਬਿਨੇਟ ਦੀ ਮਨਜ਼ੂਰੀ, ਸਰਕਾਰ ਇਨ੍ਹਾਂ ਕਰਮਚਾਰੀਆਂ ਨੂੰ ਬੈਂਕ ਖਾਤੇ ਵਿੱਚ ਤਨਖਾਹ, ਪੀਐਫ, ਈਐਸਆਈ, ਗ੍ਰੈਚੂਟੀ ਸਮੇਤ ਸਾਰੀਆਂ ਸਹੂਲਤਾਂ ਦੇਵੇਗੀ - ਭਗਵੰਤ ਸਿੰਘ ਮਾਨ ਪੰਜਾਬ ਕੈਬਿਨੇਟ ਦੀ ਮਨਜ਼ੂਰੀ, ਸਰਕਾਰ ਇਨ੍ਹਾਂ ਕਰਮਚਾਰੀਆਂ ਨੂੰ ਬੈਂਕ ਖਾਤੇ ਵਿੱਚ ਤਨਖਾਹ, ਪੀਐਫ, ਈਐਸਆਈ, ਗ੍ਰੈਚੂਟੀ ਸਮੇਤ ਸਾਰੀਆਂ ਸਹੂਲਤਾਂ ਦੇਵੇਗੀ - ਭਗਵੰਤ ਸਿੰਘ ਮਾਨ
ਚੰਡੀਗੜ੍ਹ, 30 ਮਈ 2026:    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ...
ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ
ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ 'ਤੇ ਸਵਾਲ ਚੁੱਕ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜੰਗਲਾਤ ਵਿਭਾਗ ਨੇ 45 ਪਵਿੱਤਰ ਵਣਾਂ ਅਤੇ 650 ਨਾਨਕ ਬਗੀਚੀਆਂ ਸਥਾਪਤ ਕਰਨ ਲਈ ਯੋਜਨਾ ਉਲੀਕੀ
ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ
ਗੈਂਗਸਟਰਾਂ ‘ਤੇ ਵਾਰ ਦਾ 130ਵਾਂ ਦਿਨ: ਪੰਜਾਬ ਪੁਲਿਸ ਵੱਲੋਂ 513 ਥਾਈਂ ਛਾਪੇਮਾਰੀ; 235 ਗ੍ਰਿਫ਼ਤਾਰ