ਮੰਡੀਆਂ ’ਚ ਖ਼ਰੀਦੀ ਗਈ ਕਣਕ ਦੀ ਲਿਫਟਿੰਗ ’ਚ ਲਿਆਂਦੀ ਜਾਵੇ ਤੇਜ਼ੀ : ਵਿਨਿਤ ਕੁਮਾਰ

ਮੰਡੀਆਂ ’ਚ ਖ਼ਰੀਦੀ ਗਈ ਕਣਕ ਦੀ ਲਿਫਟਿੰਗ ’ਚ ਲਿਆਂਦੀ ਜਾਵੇ ਤੇਜ਼ੀ : ਵਿਨਿਤ ਕੁਮਾਰ

ਫਰੀਦਕੋਟ24 ਅਪ੍ਰੈਲ 2024

          ਡਿਪਟੀ ਕਮਿਸ਼ਨਰ ਸ਼੍ਰੀ ਵਿਨਿਤ ਕੁਮਾਰ ਨੇ ਦਾਣਾ ਮੰਡੀ ਫਰੀਦਕੋਟ ਦਾ ਦੌਰਾ ਕਰਦਿਆਂ ਖ਼ਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿਚ ਖ਼ਰੀਦੀ ਗਈ ਕਣਕ ਦੀ ਲਿਫਟਿੰਗ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਇਸ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਮੰਡੀਆਂ ਵਿਚ ਕਣਕ ਵੇਚਣ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨ ਦਾ ਸਾਹਮਣਾ ਨਾ ਕਰਨਾ ਪਵੇ।

          ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 22,1799 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਜਿਸ ਵਿੱਚੋਂ 19,0193 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 46,079 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 56,165ਪਨਸਪ ਵੱਲੋਂ 42,085ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 28,503 ਅਤੇ ਵਪਾਰੀਆਂ ਵੱਲੋਂ 17,558 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

          ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਮੰਡੀਆਂ ਵਿਚ ਕਣਕ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਰਾਤ ਨੂੰ ਕੰਬਾਇਨਾਂ ਨਾਲ ਕਣਕ ਦੀ ਕਟਾਈ ਨਾ ਕੀਤੀ ਜਾਵੇ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ।

          ਮੰਡੀ ਦੇ ਦੌਰੇ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ ਫਰੀਦਕੋਟ ਡਾ. ਵਰੁਣ ਕੁਮਾਰ ਅਤੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਵੰਦਨਾ ਕੰਬੋਜ ਵੀ ਮੌਜੂਦ ਸਨ।

Tags:

Advertisement

Latest News

ਅੱਜ ਓਡੀਸ਼ਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਰੈਲੀ ਅੱਜ ਓਡੀਸ਼ਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਰੈਲੀ
Odisha,06 May,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਓਡੀਸ਼ਾ ਪਹੁੰਚ ਗਏ ਹਨ,ਇੱਥੇ ਗੰਜਮ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ...
ਪੰਜਾਬ ਆਉਣਗੇ ਸੁਨੀਤਾ ਕੇਜਰੀਵਾਲ
ਕੌਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਪ੍ਰੀਖਿਆ ਨੇ ਅੱਜ 06 ਮਈ ਨੂੰ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ
ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਅਚਾਨਕ ਵਾਧਾ ਹੋਇਆ
ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ ਡਾ ਲਖਵੀਰ ਸਿੰਘ ਕਾਂਗਰਸ 'ਚ ਹੋਏ ਸ਼ਾਮਿਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-05-2024 ਅੰਗ 684
ਈਵੀਐਮ ਦੀ ਰੈਂਡੇਮਾਇਜੇਸ਼ਨ ਉਪਰੰਤ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਹਲਕਾਵਾਰ ਕੀਤੀ ਵੰਡ