ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕੀਤਾ ਜੁਰਮਾਨਾ

ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕੀਤਾ ਜੁਰਮਾਨਾ

ਕੀਰਤਪੁਰ ਸਾਹਿਬ 01 ਜੂਨ : ਸਿਵਲ ਸਰਜਨ ਰੂਪਨਗਰ ਡਾ.ਰਮਨ ਕੁਮਾਰ ਗੁਪਤਾ ਦੇ ਹੁਕਮਾਂ ਅਨੁਸਾਰ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੀ ਟੀਮ ਨੇ ਅੱਜ ਜਨਤਕ ਥਾਂਵਾਂ ਬੱਸ ਅੱਡੇ, ਬਾਜ਼ਾਰ ਅਤੇ ਸਕੂਲ ਨੇੜੇ ਤੰਬਾਕੂਨੋਸ਼ੀ ਕਰਨ ਵਾਲਿਆਂ ਅਤੇ ਤੰਬਾਕੂ ਵਰਗੇ ਹੋਰ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਤੋਂ ਜੁਰਮਾਨਾ ਵਸੂਲ ਕੀਤਾ ਅਤੇ ਉਹਨਾਂ ਨੂੰ ਤੰਬਾਕੂ ਦੀ ਵਰਤੋਂ ਕਾਰਨ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ।
    ਕੀਰਤਪੁਰ ਸਾਹਿਬ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੁਰਜੀਤ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਜਨਤਕ ਥਾਂਵਾਂ 'ਤੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਤੋਂ ਜੁਰਮਾਨਾ ਵਸੂਲ ਕੀਤਾ ਗਿਆ ਅਤੇ ਨੋ-ਸਮੋਕਿੰਗ ਦੇ ਬੈਨਰ ਲਾਏ ਗਏ। ਇਸ ਦੌਰਾਨ ਟੀਮ ਵੱਲੋਂ ਉਹਨਾਂ ਨੂੰ ਇਹ ਵੀ ਦੱਸਿਆ ਗਿਆ ਕਿ ਤੰਬਾਕੂ ਦੀ ਵਰਤੋਂ ਨਾਲ ਨਾ ਸਿਰਫ਼ ਫੇਫੜਿਆਂ ਨੂੰ ਨੁਕਸਾਨ ਪਹੁੰਚਦਾ ਹੈ ਸਗੋਂ ਸਰੀਰ ਦੀ ਬਿਮਾਰੀਆਂ ਨਾਲ ਲੜ੍ਹਨ ਦੀ ਸਮਰੱਥਾ ਵੀ ਘੱਟ ਜਾਂਦੀ ਹੈ ਇਸ ਲਈ ਤੰਬਾਕੂ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ।
     ਐੱਸ.ਐੱਮ.ਆਈ ਸਿਕੰਦਰ ਸਿੰਘ ਨੇ ਦੱਸਿਆ ਕਿ ਕੋਟਪਾ ਐਕਟ ਅਨੁਸਾਰ ਹਰ ਦੁਕਾਨ, ਸਰਕਾਰੀ ਅਤੇ ਗ਼ੈਰ ਸਰਕਾਰੀ ਅਦਾਰੇ, ਸਕੂਲਾਂ, ਕਾਲਜਾਂ ਦੇ ਬਾਹਰ ਤੰਬਾਕੂਨੋਸ਼ੀ ਸਬੰਧੀ ਚੇਤਾਵਨੀ ਬੋਰਡ ਲੱਗਿਆ ਹੋਣਾ ਜ਼ਰੂਰੀ ਹੈ। ਉਹਨਾਂ ਇਹ ਵੀ ਦੱਸਿਆ ਕਿ ਬਿਨ੍ਹਾਂ ਚੇਤਾਵਨੀ ਵਾਲੀਆਂ ਵਿਦੇਸ਼ੀ ਸਿਗਰਟਾਂ ਅਤੇ ਖੁਸ਼ਬੂਦਾਰ ਤੰਬਾਕੂ ਪਦਾਰਥ ਵੇਚਣ ਵਾਲੇ ਦੁਕਾਨਦਾਰਾਂ ਨੂੰ ਪੰਜ ਸਾਲ ਦੀ ਸਜ਼ਾ ਅਤੇ 10 ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ।
    ਹੈਲਥ ਇੰਸਪੈਕਟਰ ਸੁਖਦੀਪ ਸਿੰਘ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਅਧੀਨ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਉਤਪਾਦ ਵੇਚਣ ਅਤੇ ਕਿਸੇ ਵਿੱਦਿਅਕ ਅਦਾਰੇ ਦੇ 100 ਗਜ਼ ਦੇ ਘੇਰੇ ਵਿਚ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ ਅਤੇ ਵਿਕਰੀ ਕਰਨ ’ਤੇ ਰੋਕ ਹੈ। ਇਸ ਲਈ ਸਿਹਤ ਵਿਭਾਗ ਦੀ ਟੀਮ ਵੱਲੋਂ ਸਮੇਂ ਸਮੇਂ 'ਤੇ ਅਜਿਹੀ ਕਾਰਵਾਈ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਤੋਂ ਜੁਰਮਾਨਾ ਵਸੂਲ ਕਰਨ ਵਾਲੀ ਟੀਮ ਵਿਚ ਮਲਟੀਪਰਪਜ਼ ਹੈਲਥ ਵਰਕਰ ਕੁਲਵਿੰਦਰ ਸਿੰਘ, ਵਰਿੰਦਰ ਸਿੰਘ, ਸੰਜੀਵ ਕੁਮਾਰ ਅਤੇ ਰਵਿੰਦਰ ਸਿੰਘ ਸ਼ਾਮਲ ਸਨ।
 

Advertisement

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ