ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਹਿੰਸਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ

ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਹਿੰਸਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ

ਚੰਡੀਗੜ੍ਹ/ਗੁਰਦਾਸਪੁਰ, 13 ਅਪ੍ਰੈਲ:

ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਬੀਤੀ ਰਾਤ ਹੋਈ ਹਿੰਸਾ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ, ਦੋਵਾਂ ਧਿਰਾਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ, ਆਈਏਐਸ, ਐਸਐਸਪੀ ਗੁਰਦਾਸਪੁਰ ਸ੍ਰੀ ਅਦਿੱਤਿਆ, ਆਈਪੀਐਸ ਅਤੇ ਸਿਵਲ ਸਰਜਨ ਡਾ. ਪ੍ਰਭਜੋਤ ਕੌਰ ਕਲਸੀ ਨੇ ਅੱਜ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ।

ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹਸਪਤਾਲ ਇੱਕ ਸ਼ਾਂਤਮਈ ਸਥਾਨ ਹੈ ਅਤੇ ਹਸਪਤਾਲ ਦੇ ਅਹਾਤੇ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਾ, ਝੜਪਾਂ, ਝਗੜੇ ਜਾਂ ਭੰਨਤੋੜ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਮੈਡੀਕਲ ਕਰਮਚਾਰੀ ਵਿਰੁੱਧ ਹਿੰਸਾ ਅਤੇ ਹਸਪਤਾਲ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਇੱਕ ਗੈਰ-ਜ਼ਮਾਨਤੀ ਅਪਰਾਧ ਹੈ ਅਤੇ ਹਸਪਤਾਲ ਦੇ ਪ੍ਰੋਟੋਕੋਲ ਦੀ ਉਲੰਘਣਾ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਦੌਰਾਨ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਝੜਪ ਕਰਨ ਵਾਲੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਹਸਪਤਾਲ ਨੂੰ ਹੋਏ ਸਾਰੇ ਨੁਕਸਾਨ ਦਾ 10 ਗੁਣਾ ਭੁਗਤਾਨ ਕਰਨਾ ਪਵੇਗਾ। ਇਸ ਮੌਕੇ ਉਨ੍ਹਾਂ ਹਸਪਤਾਲ ਦੇ ਡਾਕਟਰਾਂ ਅਤੇ ਸਿਹਤ ਸਟਾਫ਼ ਤੋਂ ਘਟਨਾ ਬਾਰੇ ਸਾਰੀ ਜਾਣਕਾਰੀ ਲਈ ਅਤੇ ਹਸਪਤਾਲ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ।

ਇਸ ਮੌਕੇ ਐਸਐਸਪੀ ਗੁਰਦਾਸਪੁਰ ਸ੍ਰੀ ਆਦਿੱਤਿਆ ਨੇ ਕਿਹਾ ਕਿ ਹਸਪਤਾਲ ਵਿੱਚ ਹੋਈ ਝੜਪ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਪੰਜਾਬ ਪ੍ਰੋਟੈਕਸ਼ਨ ਆਫ਼ ਮੈਡੀਕੇਅਰ ਸਰਵਿਸ ਪਰਸਨਜ਼ ਐਂਡ ਮੈਡੀਕੇਅਰ ਸਰਵਿਸ ਇੰਸਟੀਚਿਊਸ਼ਨਜ਼ (ਪ੍ਰੀਵੈਂਸ਼ਨ ਆਫ਼ ਵਾਇਲੈਂਸ ਐਂਡ ਡੈਮੇਜ ਟੂ ਪ੍ਰਾਪਰਟੀ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਝਗੜਾ ਦੋ ਧਿਰਾਂ ਵਿਚਕਾਰ ਹੋਇਆ ਸੀ ਅਤੇ ਝੜਪ ਦੌਰਾਨ ਕਿਸੇ ਵੀ ਡਾਕਟਰ ਜਾਂ ਸਟਾਫ਼ ਨੂੰ ਨੁਕਸਾਨ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਝਗੜੇ ਦੌਰਾਨ ਹਸਪਤਾਲ ਦਾ ਜੋ ਨੁਕਸਾਨ ਹੋਇਆ ਹੈ ਉਸ ਸਬੰਧੀ ਧਰਾਵਾਂ ਵੀ ਲਗਾਈਆਂ ਗਈਆਂ। ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਹਸਪਤਾਲਾਂ ਵਿੱਚ ਹੰਗਾਮਾ ਨਹੀਂ ਕਰਨ ਦਿੱਤਾ ਜਾਵੇਗਾ।

ਸਿਵਲ ਸਰਜਨ ਡਾ. ਪ੍ਰਭਜੋਤ ਕੌਰ ਕਲਸੀ ਨੇ ਕਿਹਾ ਕਿ ਇਹ ਘਟਨਾ ਕੱਲ੍ਹ ਰਾਤ ਵਾਪਰੀ ਜਦੋਂ ਝਗੜੇ ਵਿੱਚ ਸ਼ਾਮਲ ਇੱਕ ਧਿਰ ਇਲਾਜ ਲਈ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਪਹੁੰਚੀ ਸੀ ਤਾਂ ਇਸੇ ਦੌਰਾਨ ਦੂਜੀ ਧਿਰ ਦੇ ਲੋਕ ਹਸਪਤਾਲ ਵਿੱਚ ਆ ਕੇ ਝਗੜਾ ਕਰਨ ਲੱਗ ਪਏ। ਇਸ ਦੌਰਾਨ ਹਸਪਤਾਲ ਦਾ ਵੀ ਨੁਕਸਾਨ ਹੋਇਆ ਹੈ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ