ਭਾਰਤ-ਪਾਕਿ ਤਣਾਅ ਦੌਰਾਨ ਵਿਧਾਇਕ ਰਣਬੀਰ ਭੁੱਲਰ ਵੱਲੋਂ ਸਰਹੱਦੀ ਖੇਤਰ ਦੇ ਪਿੰਡਾਂ ਦਾ ਦੌਰਾ

ਭਾਰਤ-ਪਾਕਿ ਤਣਾਅ ਦੌਰਾਨ ਵਿਧਾਇਕ ਰਣਬੀਰ ਭੁੱਲਰ ਵੱਲੋਂ ਸਰਹੱਦੀ ਖੇਤਰ ਦੇ ਪਿੰਡਾਂ ਦਾ ਦੌਰਾ

ਭਾਰਤ-ਪਾਕਿ ਤਣਾਅ ਦੌਰਾਨ ਵਿਧਾਇਕ ਰਣਬੀਰ ਭੁੱਲਰ ਵੱਲੋਂ ਸਰਹੱਦੀ ਖੇਤਰ ਦੇ ਪਿੰਡਾਂ ਦਾ ਦੌਰਾ

ਵਿਧਾਇਕ ਨੇ ਲੋਕਾਂ ਨਾਲ ਕੀਤੀ ਗੱਲਬਾਤ

ਕਿਹਾ,ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਲੋਕਾਂ ਦੇ ਨਾਲ, ਘਬਰਾਉਣ ਦੀ ਨਹੀਂ ਕੋਈ ਲੋੜ

ਫ਼ਿਰੋਜ਼ਪੁਰ, 8 ਮਈ 2025 ( ਸੁਖਵਿੰਦਰ ਸਿੰਘ):- ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਕਾਰਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸਰਹੱਦੀ ਖੇਤਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਹਲਾਤਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਇਨ੍ਹਾਂ ਖੇਤਰਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਹਮੇਸ਼ਾ ਆਪਣੇ ਲੋਕਾਂ ਦੇ ਨਾਲ ਖੜ੍ਹਾ ਹੈ ਅਤੇ ਇਸ ਸਮੇਂ ਘਬਰਾਉਣ ਦੀ ਕੋਈ ਵੀ ਲੋੜ ਨਹੀਂ ਹੈ।

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਰਹੱਦੀ ਖੇਤਰ ਦੇ ਲੋਕਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਅੱਤਵਾਦ ਦੇ ਖਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਪੂਰੇ ਵਿਸ਼ਵ ਵਿੱਚ ਆਪਣੀ ਸੂਰਬੀਰਤਾ ਲਈ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ਤੇ ਮਾਣ ਹੈ। ਇਸ ਮੌਕੇ ਲੋਕਾਂ ਨੇ ਵੀ ਕਿਹਾ ਕਿ ਉਹ ਹਮੇਸ਼ਾ ਤੋਂ ਅਜਿਹੀ ਘੜੀ ਵਿੱਚ ਦੇਸ਼ ਕੌਮ ਲਈ ਮੂਹਰਲੀ ਕਤਾਰ ਵਿੱਚ ਖੜ੍ਹਦੇ ਆਏ ਹਨ ਅੱਗੇ ਵੀ ਜੇਕਰ ਕੋਈ ਔਖਾ ਸਮਾਂ ਆਉਂਦਾ ਹੈ ਤਾਂ ਉਹ ਆਪਣੀ ਭਾਰਤੀ ਫੌਜ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਣਗੇ।

ਵਿਧਾਇਕ ਅਤੇ ਅਧਿਕਾਰੀਆਂ ਨੇ ਲੋਕਾਂ ਨੂੰ ਹਦਾਇਤ ਕੀਤੀ ਕਿ ਸੋਸ਼ਲ ਮੀਡੀਆ 'ਤੇ ਅਫਵਾਹਾਂ ਵੱਲ ਧਿਆਨ ਨਾ ਦਿੱਤਾ ਜਾਵੇ ਅਤੇ ਨਾ ਹੀ ਅਜਿਹੀ ਕੋਈ ਅਫਵਾਹ ਫੈਲਾਈ ਜਾਵੇ ਜਿਸ ਨਾਲ ਲੋਕਾਂ ਵਿੱਚ ਡਰ ਭੈਅ ਦਾ ਮਾਹੌਲ ਪੈਦਾ ਹੋਵੇ। ਇਸ ਮੌਕੇ ਐਸ.ਡੀ.ਐਮ. ਜ਼ੀਰਾ ਗੁਰਮੀਤ ਸਿੰਘ ਅਤੇ ਡੀ.ਐਸ.ਪੀ. ਸੁਖਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਉਨ੍ਹਾਂ ਨਾਲ ਮੌਜੂਦ ਸਨ।

Advertisement

Latest News

ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ-ਡਾ. ਕਸ਼ਮੀਰ ਸਿੰਘ ਸੋਹਲ ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ-ਡਾ. ਕਸ਼ਮੀਰ ਸਿੰਘ ਸੋਹਲ
ਤਰਨ ਤਾਰਨ, 24 ਮਈ :ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ...
ਰਾਸ਼ਟਰੀ ਲੋਕ ਅਦਾਲਤ ’ਚ 19,436 ਮਾਮਲਿਆਂ ਦਾ ਮੌਕੇ ’ਤੇ ਕੀਤਾ ਗਿਆ ਨਿਪਟਾਰਾ
ਸਰਕਾਰੀ ਸਕੂਲਾਂ ਦੇ ਵਿਕਾਸ ’ਚ ਪੰਜਾਬ ਸਰਕਾਰ ਵਲੋਂ ਨਹੀਂ ਛੱਡੀ ਜਾ ਰਹੀ ਕੋਈ ਕਮੀ : ਜੈ ਕ੍ਰਿਸ਼ਨ ਸਿੰਘ ਰੌੜੀ
ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ
ਚੋਣ ਕਮਿਸ਼ਨ ਵੱਲੋਂ ਆਪਣੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਅਤੇ ਪੁਨਰਗਠਿਤ ਕਰਨ ਲਈ ਕਾਨੂੰਨੀ ਮਾਹਿਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਦੀ ਕੌਮੀ ਕਾਨਫਰੰਸ
ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ
ਕੌਮੀ ਲੋਕ ਅਦਾਲਤਾਂ ਦੌਰਾਨ ਪੰਜਾਬ ਵਿੱਚ 481324 ਕੇਸਾਂ ਦਾ ਨਿਪਟਾਰਾ