ਪੁਲਿਸ ਸਾਂਝ ਕੇਂਦਰ ਮੋਗਾ ਵਿਖੇ ਫੈਲਾਈ ਵੋਟ ਪ੍ਰਤੀ ਜਾਗਰੂਕਤਾ

ਪੁਲਿਸ ਸਾਂਝ ਕੇਂਦਰ ਮੋਗਾ ਵਿਖੇ ਫੈਲਾਈ ਵੋਟ ਪ੍ਰਤੀ ਜਾਗਰੂਕਤਾ

ਮੋਗਾ, 18 ਅਪ੍ਰੈਲ:
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਅੱਜ ਪੁਲਿਸ ਸਾਂਝ ਕੇਂਦਰ ਮੋਗਾ ਵਿਖੇ ਲੋਕਾਂ ਨੂੰ ਵੋਟ ਬਣਾਉਣ ਅਤੇ ਇਸਦੇ ਸਦਉਪਯੋਗ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਵੋਟਰ ਹੈਲਪਾਈਨ ਐਪ, ਸਕਸ਼ਮ ਐਪ ਅਤੇ ਵੋਟਰ ਵੈਬਪੋਰਟਲ ਉੱਪਰੋਂ ਵੋਟਰ ਕਿਹੜੀਆਂ ਕਿਹੜੀਆਂ ਸੁਵਿਧਾਵਾਂ ਪ੍ਰਾਪਤ ਕਰ ਸਕਦੇ ਹਨ ਬਾਰੇ ਵੀ ਵਿਸਥਾਰ ਨਾਲ ਲੋਕਾਂ ਨੂੰ ਦੱਸਿਆ ਗਿਆ। ਜ਼ਿਲ੍ਹਾ ਮੋਗਾ ਵਿੱਚ ਡੀ.ਸੀ. ਕੁਲਵੰਤ ਸਿੰਘ ਅਤੇ ਸਵੀਪ ਟੀਮ ਦੇ ਯਤਨਾਂ ਸਦਕਾ ਜਰੂਰ ਹੀ ਵੋਟਿੰਗ ਫੀਸਦੀ ਵਿੱਚ ਵਾਧਾ ਹੋਵੇਗਾ। ਇਹ ਗਤੀਵਿਧੀਆਂ ਲਗਾਤਾਰ ਜਾਰੀ ਰੱਖੀਆਂ ਜਾ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਹਰੇਕ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਏਗਾ ਤਾਂ ਕਿ ਵੋਟਰ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। 

 
 
Tags:

Advertisement

Latest News

ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਰੈਂਕਿੰਗ ‘ਚ ਵਨਡੇ ਤੇ ਟੀ-20 ਫਾਰਮੈਟ ‘ਚ ਭਾਰਤ ਸਿਖਰ ‘ਤੇ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਰੈਂਕਿੰਗ ‘ਚ ਵਨਡੇ ਤੇ ਟੀ-20 ਫਾਰਮੈਟ ‘ਚ ਭਾਰਤ ਸਿਖਰ ‘ਤੇ
New Delhi,04 May,2024,(Azad Soch News):- ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਸ਼ੁੱਕਰਵਾਰ ਨੂੰ ਸਾਲਾਨਾ ਟੀਮ ਰੈਂਕਿੰਗ (ICC rankings) ਅਪਡੇਟ ਜਾਰੀ ਕੀਤੀ,ਇਸ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-05-2024 ਅੰਗ 737
ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ