ਆਈਲੈਟਸ ਸੈਂਟਰਾਂ ਵਿਖੇ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ

ਆਈਲੈਟਸ ਸੈਂਟਰਾਂ ਵਿਖੇ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ

ਅੰਮ੍ਰਿਤਸਰ18 ਮਈ 2024:---ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਸ਼ਹਿਰ ਦੇ ਕਈ ਆਈਲਟਸ ਸੈਂਟਰਾਂ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਗਏ।

ਇਹਨਾਂ ਸੈਮੀਨਾਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਮਜੀਠਾ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਸ਼੍ਰੀਮਤੀ ਰੇਖਾ ਮਹਾਜਨ ਨੇ ਕਿਹਾ ਕਿ ਇਹਨਾਂ ਸੈਮੀਨਾਰਾਂ ਦਾ ਮੁੱਖ ਟੀਚਾ ਨੌਜਵਾਨ ਵੋਟਰਾਂ ਨੂੰ ਵੋਟਾਂ ਵਿੱਚ ਭਾਗ ਲੈਣ ਕਈ ਪ੍ਰੇਰਿਤ ਕਰਨਾ ਹੈ।ਉਹਨਾਂ ਦੱਸਿਆ ਕਿ ਜ਼ਿਲ੍ਹੇ 100 ਤੋਂ ਵੱਧ ਆਈਲੈਟਸ ਸੈਂਟਰਾਂ ਵਿੱਚ ਅਜਿਹੇ ਵੋਟਰ ਜਾਗਰੂਕਤਾ ਮੈਮੀਨਾਰ ਕਰਵਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਸਾਰੇ ਆਈਲੈਟਸ ਸੈਂਟਰਾਂ ਨੂੰ ਕਵਰ ਕੀਤਾ ਜਾਵੇਗਾ।ਉਹਨਾਂ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਜੂਨ 2024 ਵਾਲੇ ਦਿਨ ਸਾਰੇ ਵੋਟਰ ਆਪਣੇ ਵੋਟ ਪਾਉਣ ਦੇ ਲੋਕਤਾਂਤਰਿਕ ਹੱਕ ਦੀ ਵਰਤੋਂ ਜ਼ਰੂਰ ਕਰਨ।ਉਹਨਾਂ ਦੱਸਿਆ ਕਿ ਉਹਨਾਂ ਦੀ ਟੀਮ ਵਲੋਂ  ਨੌਜਵਾਨਾਂ ਨੂੰ ਚੋਣ ਕਮਿਸ਼ਨ ਵਲੋਂ ਤਿਆਰ ਕੀਤੀਆਂ ਗਈਆਂ ਵੱਖ-ਵੱਖ ਮੋਬਾਈਲ ਐਪਲੀਕੇਸ਼ਨਾਂ ਜਿਵੇਂ ਵੋਟਰ ਹੈਲਪਲਾਈਨ ਐਪ,ਸਕਸ਼ਮ ਐਪ,ਕੇ.ਵਾਈ.ਸੀ.ਐਪ ਅਤੇ ਸੀ ਵਿਜਿਲ ਐਪ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ।ਉਹਨਾਂ ਦੱਸਿਆ ਕਿ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਇਸ ਵਾਰ ਚੋਣ ਕਮਿਸ਼ਨ ਵਲੋਂ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ,ਜਿਹਨਾਂ ਦੀ ਜਾਣਕਾਰੀ ਉਹਨਾਂ ਤੱਕ ਪੁੱਜਦਾ ਕੀਤੀ ਜਾ ਰਹੀ ਹੈ।

Tags:

Advertisement

Latest News

ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ
Chandigarh,18 JAN,2025,(Azad Soch News):- ਚੰਡੀਗੜ੍ਹ ਦੇ ਸਕੂਲਾਂ 'ਚ ਠੰਡ ਕਾਰਨ ਪਹਿਲਾਂ ਤੋਂ ਬਦਲੇ ਗਏ ਸਮੇਂ ਨੂੰ ਅੱਗੇ ਵਧਾ ਦਿੱਤਾ ਗਿਆ...
ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ
ਜਲੰਧਰ ਛਾਉਣੀ 'ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ
ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਵਿਧਾਇਕ ਮਾਲੇਰਕੋਟਲਾ ਨੇ 03 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਕਫ਼ ਬੋਰਡ ਵੱਲੋਂ ਉਸਾਰੇ ਜਾਣ ਵਾਲੇ "ਈਦਗਾਹ ਪਬਲਿਕ ਸਕੂਲ" ਦਾ ਨੀਂਹ ਪੱਥਰ ਰੱਖਿਆ