ਸਿੱਖਿਆ ਵਿਭਾਗ ਦੀ ਸਵੀਪ ਟੀਮ ਵੱਲੋਂ ਵੱਖ-ਵੱਖ ਸਕੂਲਾਂ ’ਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ

ਸਿੱਖਿਆ ਵਿਭਾਗ ਦੀ ਸਵੀਪ ਟੀਮ ਵੱਲੋਂ ਵੱਖ-ਵੱਖ ਸਕੂਲਾਂ ’ਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ

ਸ੍ਰੀ ਮੁਕਤਸਰ ਸਾਹਿਬ, 26 ਅਪ੍ਰੈਲ:

ਚੋਣ ਕਮਿਸ਼ਨਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਵੀਪ ਟੀਮ 086 ਮੁਕਤਸਰ ਵਲੋਂ 01 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਵੋਟਰ ਜਾਗਰੂਕਤਾ ਅਭਿਆਨ ਚਲਾਇਆ ਗਿਆ।

ਇਸ ਮੌਕੇ ਸਵੀਪ ਟੀਮ ਸ੍ਰੀ ਰਾਜੀਵ ਕੁਮਾਰ ਛਾਬੜਾ, ਸ੍ਰੀ ਰਾਜ ਕੁਮਾਰ, ਸ੍ਰੀ ਸ਼ਮਿੰਦਰ ਬੱਤਰਾ, ਸ੍ਰੀ ਸੰਜੀਵ ਕੁਮਾਰ, ਸ਼੍ਰੀ ਗੁਰਦੇਵ ਸਿੰਘ ਜੀ, ਸ੍ਰੀ ਧੀਰਜ ਕੁਮਾਰ, ਸ੍ਰੀ ਪਰਵੀਨ ਕੁਮਾਰ ਸ਼ਰਮਾ ਅਤੇ ਸ੍ਰੀ ਸੰਨੀ ਮਿੱਤਲ ਵੱਲੋਂ ਜ਼ਿਲ੍ਹੇ ਦੇ ਸਕੂਲ ਸ.ਸ.ਸ.ਲੰਬੀ, ਸ਼ਿਵਾਲਿਕ ਪਬਲਿਕ ਸੀਨੀ. ਸੈਕੰ. ਸਕੂਲ, ਅਕਾਲ ਅਕੈਡਮੀ, ਡੀ.ਏ.ਵੀ. ਗਰਲਜ ਸੀਨੀਅਰ ਸੈਕੰਡਰੀ ਸਕੂਲ, ਸੀ.ਆਰ.ਐਮ. ਡੀ.ਏ.ਵੀ. ਮਾਡਲ ਹਾਈ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ-2024 ਲਈ ਜਾਗਰੁਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਮਾਪਿਆਂ ਦੀਆਂ ਵੋਟਾਂ ਪਵਾਉਣ ਲਈ ਪ੍ਰੇਰਿਤ ਕੀਤਾ ਗਿਆ। ਸਟਾਫ ਅਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆ। ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ ਅਤੇ ਸੰਕਲਪ ਪੱਤਰ ਵੀ ਦਿੱਤੇ ਗਏ।
Tags:

Advertisement

Latest News

ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ
Chandigarh,08 May,2024,(Azad Soch News):- ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਸੁਪਰਹਿੱਟ ਬਾਕਸ ਆਫਿਸ (Superhit box Office) ਜੋੜੀ 14 ਜੂਨ, 2024...
ਭਾਜਪਾ ਨੇ ਪੰਜਾਬ ‘ਚ ਐਲਾਨੇ 3 ਹੋਰ ਉਮੀਦਵਾਰ
ਚੰਡੀਗੜ੍ਹ ਦੇ ਇੱਕ ਹੋਟਲ 'ਚ ਭਿਆਨਕ ਅੱਗ ਲੱਗ ਗਈ
ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ
ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ
ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ
ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ