ਐਨ ਸੀ ਸੀ ਕੈਡੇਟਾਂ ਵਲੋਂ ਵੋਟਰ ਜਾਗਰੂਕਤਾ ਮਾਰਚ

ਐਨ ਸੀ ਸੀ ਕੈਡੇਟਾਂ ਵਲੋਂ ਵੋਟਰ ਜਾਗਰੂਕਤਾ ਮਾਰਚ

ਅੰਮ੍ਰਿਤਸਰ 22 ਮਈ 2024:--ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਦੇ ਐਨ ਸੀ ਸੀ ਕੈਡੇਟਾਂ ਵਲੋਂ ਸਥਾਨਕ ਹਾਲ ਗੇਟ ਤੋਂ ਪਾਰਟੀਸ਼ਨ ਮਿਊਜ਼ਿਅਮ ਤੱਕ ਵੋਟਰ ਜਾਗਰੂਕਤਾ ਮਾਰਚ ਕੱਢਿਆ ਗਿਆ।
ਇਸ ਮਾਰਚ ਦੌਰਾਨ ਕੈਡੇਟਾਂ ਵਲੋਂ ਰਸਤੇ ਵਿੱਚ ਆਉਣ ਵਾਲੇ ਦੁਕਾਨਦਾਰਾਂ ਅਤੇ ਵਸਨੀਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਆਪਣੇ ਸੰਬੌਧਨ ਵਿੱਚ ਡੀ.ਏ.ਵੀ. ਸਕੂਲ ਦੇ ਐਨ ਸੀ ਸੀ ਇੰਚਾਰਜ ਸ਼੍ਰੀ ਵਿਕਾਸ ਪਰਾਸ਼ਰ ਨੇ ਕਿਹਾ ਕਿ ਉਹਨਾਂ ਦੇ ਸਕੂਲ ਦੇ ਐਨ ਸੀ ਸੀ ਵਿੰਗ ਵਲੋਂ ਵੋਟਰ ਜਾਗਰੂਕਤਾ ਲਈ ਲਗਾਤਾਰ ਕੋਸ਼ਸ਼ਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਦੇਸ਼ ਵਿੱਚ ਚੋਣਾਂ ਦੇ ਪਰਵ ਦਾ ਐਲਾਨ ਹੋ ਚੁੱਕਾ ਹੈ ਅਤੇ ਹੁਣ ਸਾਡਾ ਫ਼ਰਜ ਬਣਦਾ ਹੈ ਕਿ ਅਸੀਂ ਇਹਨਾਂ ਚੋਣਾਂ ਵਿੱਚ ਵੱਧ ਚੜ੍ਹ ਕੇ ਭਾਗ ਲਈਏ।
ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਵਾਰ ਬਜੁਰਗ ਅਤੇ ਦਿਵਿਆਂਗ ਵੋਟਰਾਂ ਦੀ ਸਹਾਇਤਾ ਲਈ ਕਈ ਸਹੂਲਤਾਂ ਲਈ ਦਿੱਤੀਆਂ ਜਾ ਰਹੀਆਂ ਹਨ, ਜਿਸਦਾ ਲਾਭ ਦਿਵਿਆਂਗ ਵੋਟਰ ਸਕਸ਼ਮ ਐਪ ਤੇ ਰਜਿਸਟਰੇਸ਼ਨ ਕਰਵਾ ਕੇ ਲੈ ਸਕਦੇ ਹਨ। ਉਹਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਜਿਲ੍ਹੇ ਦੇ ਹਰ ਪੋਲਿੰਗ ਬੂਥ ਉੱਪਰ ਰੈਂਪ ਦੀ ਸੁਵਿਧਾ ਨੂੰ ਯਕੀਨੀ ਬਣਾਇਆ ਗਿਆ ਹੈ। ਉਹਨਾਂ ਕਿਹਾ ਕਿ ਦਿਵਿਆਂਗ ਵੋਟਰ 1 ਜੂਨ 2024 ਨੂੰ ਹੋਣ ਵਾਲੀਆਂ ਲੋਕਸਭਾ ਚੋਣਾਂ ਦੀ ਪੋਲਿੰਗ ਵਿੱਚ ਜ਼ਰੂਰ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ। ਇਸ ਮੌਕੇ ਮੁਨੀਸ਼ ਗੁਪਤਾ, ਨੋਡਲ ਅਫ਼ਸਰ ਸਵੀਪ ਸ. ਬਰਿੰਦਰਜੀਤ ਸਿੰਘ ਵੀ ਹਾਜ਼ਰ ਸਨ।     

Tags:

Advertisement

Latest News

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਚੰਡੀਗੜ੍ਹ, 16 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਨਸ਼ਾ ਤਸਕਰਾਂ ‘ਤੇ ਨਕੇਲ ਕਸੀ ਜਾ ਰਹੀ ਹੈ ਉਥੇ...
ਲੋਕਾਂ ’ਚ ‘ਸੀ ਐਮ ਦੀ ਯੋਗਸ਼ਾਲਾ’ ਪ੍ਰਤੀ ਉਤਸ਼ਾਹ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਜਾਗਰੂਕਤਾ ਦੀ ਨਿਸ਼ਾਨੀ-ਐਸ ਡੀ ਐਮ ਗੁਰਮੰਦਰ ਸਿੰਘ
ਦੁਧਾਰੂ ਜਾਨਵਰਾਂ ਨੂੰ ਗਰਮੀ ਤੋਂ ਬਚਾਉਣ ਲਈ ਪਸ਼ੂ ਪਾਲਕ ਰੱਖਣ ਸਾਵਧਾਨੀਆਂ-ਡਿਪਟੀ ਕਮਿਸ਼ਨਰ
ਹਿਮਾਚਲ ਵਿੱਚ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਮਿਲਣ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 3750/- ਪ੍ਰਤੀ ਹੈਕਟੇਅਰ ਬਤੌਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ : ਮੁੱਖ ਖੇਤੀਬਾੜੀ ਅਫ਼ਸਰ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਈਵੀਐਮ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ
ਇੰਗਲੈਂਡ ਨੇ ਨਾਮੀਬੀਆ ਨੂੰ 41 ਦੌੜਾਂ ਨਾਲ ਹਰਾਇਆ