ਬਾਬਾ ਬੰਦਾ ਬਹਾਦਰ ਗਰੁੱਪ ਆਫ਼ ਇੰਸਟਚਿਊਟਸ ਵਿਖੇ ਕੁਇਜ਼,ਜਾਗੋ ਤੇ ਨਾਟਕ ਰਾਹੀਂ ਦਿੱਤਾ ਵੋਟਰ ਜਾਗਰੂਕਤਾ ਸੰਦੇਸ਼

ਬਾਬਾ ਬੰਦਾ ਬਹਾਦਰ ਗਰੁੱਪ ਆਫ਼ ਇੰਸਟਚਿਊਟਸ ਵਿਖੇ ਕੁਇਜ਼,ਜਾਗੋ ਤੇ ਨਾਟਕ ਰਾਹੀਂ ਦਿੱਤਾ ਵੋਟਰ ਜਾਗਰੂਕਤਾ ਸੰਦੇਸ਼

    ਫ਼ਰੀਦਕੋਟ, 27 ਅਪ੍ਰੈਲ ()-ਫ਼ਰੀਦਕੋਟ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਵਾਸਤੇ ਜ਼ਿਲਾ ਚੋਣ ਅਫ਼ਸਰ ਫ਼ਰੀਦਕੋਟ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ  ਵਿਸ਼ੇਸ਼ ਸਮਾਗਮ ਬਾਬਾ ਬੰਦਾ ਬਹਾਦਰ ਗਰੁੱਪ ਆਫ  ਇੰਸਟੀਚਿਊਟਸ  ਫ਼ਰੀਦਕੋਟ ਵਿਖੇ ਕੀਤਾ ਗਿਆ। ਇਸ ਸਮਾਗਮ ’ਚ  ਐਸ.ਡੀ.ਐਮ.ਫ਼ਰੀਦਕੋਟ ਮੇਜਰ ਡਾ.ਵਰੁਣ ਕੁਮਾਰ,  ਬਾਬਾ ਬੰਦਾ ਸਿੰਘ ਬਹਾਦਰ ਗਰੁੱਪ ਆਫ ਇੰਸਟੀਚਿਊਟਸ  ਦੇ ਚੇਅਰਮੈਨ ਪੁਨੀਤ ਇੰਦਰ ਬਾਵਾ, ਬਾਬਾ ਬੰਦਾ ਬਹਾਦਰ ਨਰਸਿੰਗ ਕਾਲਜ ਦੇ ਪ੍ਰਿੰਸੀਪਲ ਤਰੁਣਪ੍ਰੀਤ ਕੌਰ ਸ਼ਾਮਲ ਹੋਏ।
 
 ਇਸ ਸਮਾਗਮ ’ਚ ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ, ਬਾਬਾ ਬੰਦਾ ਬਹਾਦਰ ਨਰਸਿੰਗ ਕਾਲਜ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਪੂਰਨ ਦਿਲਚਸਪੀ ਨਾਲ ਭਾਗ ਲਿਆ। ਇਸ ਮੌਕੇ ਬਾਬਾ ਬੰਦਾ ਬਹਾਦਰ ਕਾਲਜ ਆਫ਼  ਐਜੂਕੇਸ਼ਨ ਫ਼ਰੀਦਕੋਟ ਦੇ ਪ੍ਰਿੰਸੀਪਲ ਡਾ.ਸਮੀਰ ਸ਼ਰਮਾ ਨੇ ਸਭ ਨੂੰ ਜੀ ਆਇਆਂ  ਆਖਦਿਆਂ, ਵਿਦਿਆਰਥੀਆਂ ਨੂੰ ‘ਚੋਣਾਂ ਦਾ ਪਰਵ-ਦੇਸ਼ ਦਾ ਗਰਵ’ ਸਲੋਗਨ ਨੂੰ ਮਨ ’ਚ ਵਸਾਉਣ ਵਾਸਤੇ ਪ੍ਰੇਰਿਤ ਕੀਤਾ।
 ਉਨ੍ਹਾਂ ਕਿਹਾ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ  ਦੇਸ਼ ਦੀ ਮਨਪਸੰਦ ਸਰਕਾਰ ਬਣਾਉਣ ਵਾਸਤੇ ਮੋਹਰੀ ਰਹਿ ਕੇ ਅਹਿਮ ਭੂਮਿਕਾ ਅਦਾ ਕਰੀਏ। 
                 ਇਸ ਮੌਕੇ ਐਸ.ਡੀ.ਐਮ.ਫ਼ਰੀਦਕੋਟ ਮੇਜਰ ਡਾ.ਵਰੁਣ ਕੁਮਾਰ ਨੇ ਕਿਹਾ ਲੋਕ ਸਭਾ ਚੋਣਾਂ 1 ਜੂਨ 2024 ਨੂੰ ਪੰਜਾਬ ਅੰਦਰ ਹੋਣ ਜਾ ਰਹੀਆਂ ਹਨ। ਜ਼ਿਲੇ ਅੰਦਰ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ 18 ਸਾਲ ਦੀ ਉਮਰ ਦੇ ਹੋਰ ਵੋਟਰ ਦੀ ਵੋਟ ਬਣਾਉਣ ਵਾਸਤੇ ਪੂਰੀ ਸੁਹਿਦਰਤਾ ਨਾਲ ਕਾਰਜ ਕੀਤੇ ਜਾ ਰਹੇ ਹਨ।
 ਉਨ੍ਹਾਂ ਕਿਹਾ ਸਾਨੂੰ ਆਪਣੀ ਵੋਟ ਦੀ ਤਾਕਤ ਨੂੰ ਪਹਿਚਾਣਨਾ ਚਾਹੀਦਾ ਹੈ। ਲੋਕਤੰਤਰ ਅੰਦਰ ਮਿਲੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਇਕ ਮਿਸ਼ਨ ਨਾਲ ਕਰਨੀ ਚਾਹੀਦੀ ਹੈ। ਉਨ੍ਹਾਂ ਸੀ.ਵਿਜ਼ਿਲ ਐਪ, 85 ਸਾਲ ਤੋਂ ਵੱਧ ਉਮਰ  ਦੇ ਵੋਟਰਾਂ ਲਈ ਜੇਕਰ ਉਹ ਚਾਹੁਣ ਤਾਂ ਘਰ ਬੈਠ ਕੇ ਵੋਟ ਦੇ ਅਧਿਕਾਰ ਦੀ ਵਰਤੋਂ, ਇਸ ਵਾਰ ਪੋਲਿੰਗ ਬੂਥਾਂ ਤੇ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨਾਂ ਨੂੰ ਆਪਣੀ ਸਾਰੀ ਸ਼ਕਤੀ ਵੋਟ ਦੇ ਭੁਗਤਾਨ ’ਚ ਲਗਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਾਲਜ ਦੇ ਪ੍ਰਬੰਧਕਾਂ, ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੋਟਰ ਜਾਗਰੂਕਤਾ ਪੈਦਾ ਕਰਨ ਲਈ ਕੀਤੇ ਸਮਾਗਮ ਦੀ ਵਧਾਈ ਵੀ ਦਿੱਤੀ। 
                  ਇਸ ਮੌਕੇ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਪ੍ਰਦੀਪ ਦਿਓੜਾ ਨੇ ਵੋਟ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਅਬ ਕੀ ਬਾਰ ਵੋਟਿੰਗ 70 ਪ੍ਰਤੀਸ਼ਤ ਪਾਰ ਸਲੋਗਨ ਦੀ ਸਫ਼ਲਤਾ ਵਾਸਤੇ ਸਾਨੂੰ ਜ਼ਿਲੇ ਅੰਦਰ ਮਿਲ ਕੇ ਨਿਰੰਤਰ ਕਾਰਜ ਕਰਨੇ ਚਾਹੀਦੇ ਹਨ। 
ਸਹਾਇਕ ਜ਼ਿਲਾ ਨੋਡਲ ਅਫ਼ਸਰ-ਕਮ-ਜ਼ਿਲਾ ਗਾਈਡੈਂਸ ਕਾਊਸਲਰ ਜਸਬੀਰ ਸਿੰਘ ਜੱਸੀ ਨੇ ਕਿਹਾ ਕਿ ਸਾਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਬਿਨ੍ਹਾਂ ਕਿਸੇ ਡਰ, ਭੈ, ਲਾਲਚ ਦੇ ਕਰਨੀ ਚਾਹੀਦੀ ਹੈ। ਇਸ ਮੌੇਕੇ ਕਾਲਜ ਦੇ ਪਿ੍ਰੰਸੀਪਲ ਡਾ.ਸਮੀਰ ਸ਼ਰਮਾ ਦੀ ਸਮੁੱਚੀ ਦੇਖ-ਰੇਖ ’ਚ ਕਾਲਜ ਵਿਦਿਆਰਥੀਆਂ ਨੇ ਪਹਿਲਾਂ ਮਨਮੋਹਕ ਰੰਗੋਲੀਆਂ ਤਿਆਰ ਕੀਤੀਆਂ। ਫ਼ਿਰ ਕੁਇਜ਼, ਜਾਗੋ, ਨਾਟਕ, ਗੀਤਾਂ, ਕਵਿਤਾਵਾਂ, ਭਾਸ਼ਣ, ਲੋਕ ਨਾਚ ਗਿੱਧਾ, ਕੋਰੀਓਗ੍ਰਾਫ਼ੀ, ਪੋਸਟਰ ਮੇਕਿੰਗ, ਸਲੋਗਨ ਮੇਕਿੰਗ ਮੁਕਾਬਲਿਆਂ ਲਈ ਵੋਟਰ ਜਾਗਰੂਕਤਾ ਸੰਦੇਸ਼ ਹਰ ਵਨੰਗੀ ਰਾਹੀਂ ਬਾਖੂਬੀ ਦਿੰਦਿਆਂ ਖੂਬ ਰੰਗ ਬੰਨ੍ਹਿਆ। 
 
ਇਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਕਰਵਾਏ ਵੱਖ-ਵੱਖ ਮੁਕਾਬਿਲਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।  ਇਸ ਮੌਕੇ ਸਭ ਨੇ ਮਿਲ ਕੇ ਵੋਟਰ ਪ੍ਰਣ ਵੀ ਕੀਤਾ। 
ਇਸ ਮੌਕੇ ਐਸ.ਡੀ.ਐਮ.ਦਫ਼ਤਰ ਫ਼ਰੀਦਕੋਟ ਦੇ ਹਰਪ੍ਰੀਤ ਸਿੰਘ, ਸਵੀਪ ਟੀਮ ਮੈਂਬਰ ਸੁਰਿੰਦਰਪਾਲ ਸਿੰਘ ਸੋਨੀ, ਨਵਦੀਪ ਸਿੰਘ ਰਿੱਕੀ, ਕਾਲਜ ਦੇ ਸਟਾਫ਼ ’ਚੋਂ ਪ੍ਰੋਫ਼ੈਸਰ ਸ਼ਮਿੰਦਰ ਸਿੰਘ, ਪ੍ਰੋ. ਸ਼੍ਰੀਮਤੀ ਰਜਨੀ, ਪ੍ਰੋ.ਮਿਸ ਰਾਸ਼ੀ, ਪ੍ਰੋ.ਸ਼੍ਰੀਮਤੀ ਨੀਸ਼ੂ, ਪ੍ਰੋ.ਸ਼੍ਰੀਮਤੀ ਆਸਥਾ, ਪ੍ਰੋ.ਮਨਜੀਤ ਕੌਰ ਅਤੇ ਕਾਲਜ ਦੇ ਸਮੁੱਚੇ ਸਟਾਫ਼ ਨੇ ਅਹਿਮ ਯੋਗਦਾਨ ਦਿੱਤਾ।
Tags:

Advertisement

Latest News

 ਹਰਿਆਣਾ ਦੇ ਹਿਸਾਰ ਦੀ ਕੇਂਦਰੀ ਜੇਲ੍ਹ-2 ਵਿੱਚ ਬੰਦ ਜਲੇਬੀ ਬਾਬਾ ਦੀ ਮੌਤ ਹਰਿਆਣਾ ਦੇ ਹਿਸਾਰ ਦੀ ਕੇਂਦਰੀ ਜੇਲ੍ਹ-2 ਵਿੱਚ ਬੰਦ ਜਲੇਬੀ ਬਾਬਾ ਦੀ ਮੌਤ
Hisar,09 May,2024,(Azad Soch News):- ਹਰਿਆਣਾ ਦੇ ਹਿਸਾਰ ਦੀ ਕੇਂਦਰੀ ਜੇਲ੍ਹ-2 ਵਿੱਚ ਬੰਦ ਜਲੇਬੀ ਬਾਬਾ ਦੇ ਨਾਮ ਨਾਲ ਮਸ਼ਹੂਰ ਕੈਦੀ ਬਿੱਲੂ...
ਕਾਂਗਰਸ ਨੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੂੰ ਐਕਸ ਸਰਵਿਸਮੈਨ ਸੈੱਲ ਦਾ ਚੇਅਰਮੈਨ ਕੀਤਾ ਨਿਯੁਕਤ
10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ ਵਿੱਚ ਹੁਣ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੀ ਖੈਰ ਨਹੀਂ
CM ਭਗਵੰਤ ਮਾਨ ਨੇ ਬੁੱਧਵਾਰ ਨੂੰ ਮਲੇਰਕੋਟਲਾ 'ਚ ਅਕਾਲੀ ਦਲ ਬਾਦਲ ਅਤੇ ਭਾਜਪਾ 'ਤੇ ਤਿੱਖਾ ਹਮਲਾ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-05-2024 ਅੰਗ 619
ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ