ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਨਾਜਰ ਦੀ ਵਹੁਟੀ” ਰਿਲੀਜ਼

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਨਾਜਰ ਦੀ ਵਹੁਟੀ” ਰਿਲੀਜ਼

ਫਿਰੋਜ਼ਪੁਰ, 16 ਅਪ੍ਰੈਲ 2024:

            ਗਾਮੀ ਲੋਕ ਸਭਾ ਚੋਣਾਂ 2024 ਵਿੱਚ ਹਰੇਕ ਵੋਟਰ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਤੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੋਸ਼ਿਸ਼ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰਜ਼ਿਲ੍ਹਾ ਚੋਣ ਦਫ਼ਤਰਜ਼ਿਲ੍ਹਾ ਸਵੀਪ ਟੀਮ ਤੇ ਸਵੀਪ ਆਰਟਿਸਟ ਟੀਮ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਗੀਤ ਨਾਜਰ ਦੀ ਵਹੁਟੀ’ ਤਿਆਰ ਕੀਤਾ ਗਿਆ ਹੈ। ਇਸ ਗੀਤ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਆਈ.ਏ.ਐਸ. ਵੱਲੋਂ ਰਿਲੀਜ਼ ਕੀਤਾ ਗਿਆ।

            ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਸ ਗੀਤ ਨੂੰ ਫਿਰੋਜ਼ਪੁਰ ਦੇ ਪਰਗਟ ਗਿੱਲ ਤੇ ਰਿਤੂ ਨੇ ਗਾਇਆ ਅਤੇ ਪ੍ਰਸਿੱਧ ਗੀਤਕਾਰ ਗਿੱਲ ਗੁਲਾਮੀਵਾਲਾ ਨੇ ਲਿਖਿਆ ਹੈ ਤੇ ਮਸ਼ਹੂਰ ਪੰਜਾਬੀ ਅਦਾਕਾਰ ਹਰਿੰਦਰ ਭੁੱਲਰ ਨੇ ਆਪਣੀ ਅਦਾਕਾਰੀ ਨਾਲ ਚਾਰ ਚੰਨ ਲਾਏ ਹਨ। ਇਸ ਗੀਤ ਦਾ ਸੰਗੀਤ ਲੰਕੇਸ਼ ਕਮਲ ਤੇ ਵੀਡੀਓ ਰਜਿੰਦਰ ਵੱਲੋਂ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਲੋਕਤੰਤਰ ਦੇ ਇਸ ਤਿਉਹਾਰ 'ਚੋਣਾਂ ਦਾ ਪਰਵ ਦੇਸ਼ ਦਾ ਗਰਵਵਿੱਚ 1 ਜੂਨ 2024 ਨੂੰ ਹਰ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਕੇ ਹਿੱਸਾ ਲਵੇ। ਇਨ੍ਹਾਂ ਚੋਣਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਬਿਨਾ ਕਿਸੇ ਡਰਪੱਖਪਾਤ ਤੇ ਲਾਲਚ ਤੋਂ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਵੋਟਾਂ ਪਾਉਣ ਲਈ ’ਨਾਜਰ ਦੀ ਵਹੁਟੀ’ ਗੀਤ ਬਹੁਤ ਸਹਾਈ ਹੋਵੇਗਾ।

            ਉਨ੍ਹਾਂ ਸਮੁੱਚੇ ਚੋਣ ਅਮਲੇ ਅਤੇ ਸਵੀਪ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬੀਤੇ ਦਿਨੀਂ ਹਿੰਦ-ਪਾਕਿ ਸਰਹੱਦ ਤੇ ਜ਼ੀਰੋ ਲਾਈਨ ਤੇ ਰੀਟਰੀਟ ਸਰਮਨੀ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਨ ਅਤੇ ਵੋਟਰ ਪ੍ਰਣ ਦਿਵਾਉਣ ਦੇ ਉਪਰਾਲੇ ਨੂੰ ਕੌਮੀ ਪੱਧਰ ਤੇ ਪਸੰਦ ਕੀਤਾ ਗਿਆ ਹੈ ਅਤੇ ਇਲੈਕਸ਼ਨ ਕਮਿਸ਼ਨ ਵੱਲੋਂ ਵੀ ਸਲਾਹਿਆ ਗਿਆ ਹੈ ਉਨ੍ਹਾਂ ਕਿਹਾ ਕਿ ਵੋਟਰ ਜਾਗਰੂਕਤਾ ਅਤੇ 80 ਫੀਸਦੀ ਤੋਂ ਵੱਧ ਵੋਟ ਦਾ ਟੀਚਾ ਹਾਸਿਲ ਕਰਨ ਵਿੱਚ ਇਨ੍ਹਾਂ ਵੱਲੋਂ ਬਹੁਤ ਹੀ ਮਿਹਨਤ ਕੀਤੀ ਜਾ ਰਹੀ ਹੈ ਜਿਸ ਲਈ ਚੋਣ ਅਮਲੇ ਤੇ ਸਵੀਪ ਟੀਮ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ ਜੋ ਲੋਕਤੰਤਰ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਪੂਰਨ ਯੋਗਦਾਨ ਦੇ ਰਹੇ ਹਨ

            ਇਸ ਮੌਕੇ ਇਲੈਕਸ਼ਨ ਤਹਿਸੀਲਦਾਰ ਚਾਂਦ ਪ੍ਰਕਾਸ਼ ਤੇ ਜ਼ਿਲ੍ਹਾ ਸਵੀਪ ਕੌਆਰਡੀਨੇਟਰ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਗੀਤ ਨੂੰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੀ ਪ੍ਰੇਰਨਾ ਨਾਲ ਤਿਆਰ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਲੈਕਸ਼ਨ ਦਫ਼ਤਰਜ਼ਿਲ੍ਹਾ ਸਵੀਪ ਟੀਮ ਅਤੇ ਜ਼ਿਲ੍ਹਾ ਸਵੀਪ ਆਰਟਿਸਟ ਟੀਮ  ਵੱਲੋਂ ਵੋਟਰ ਜਾਗਰੂਕਤਾ ਲਈ ਜੰਗੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਸਵੀਪ ਆਰਟਿਸਟ ਟੀਮ ਵੱਲੋਂ ਵੋਟਰਾਂ ਨੂੰ ਜਾਗਰੂਕ ਅਤੇ ਪ੍ਰੇਰਿਤ ਕਰਨ ਲਈ ਚਾਰ ਸਵੀਪ ਗੀਤ ਅਤੇ 1 ਸਵੀਪ ਬੋਲੀਆਂ ਤਿਆਰ ਕੀਤੇ ਜਾ ਰਹੇ ਹਨ ਜਿਸ ਵਿੱਚੋਂ ਅੱਜ ਇਕ ਸਵੀਪ ਗੀਤ ’ਨਾਜਰ ਦੀ ਵਹੁਟੀ’ ਜਾਰੀ ਕੀਤਾ ਗਿਆ ਹੈ

            ਇਸ ਤੋਂ ਇਲਾਵਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਮਰੀਕ ਸਿੰਘ ਸਾਮਾਏ.ਸੀ.ਐਫ.ਏ. ਹਰਜਸਦੀਪ ਸਿੰਘ ਸਿੱਧੂ, ਇਲੈਕਸ਼ਨ ਕਾਨੂੰਨਗੋ ਗਗਨਦੀਪ ਕੌਰਸਰਬਜੀਤ ਸਿੰਘ ਭਾਵੜਾ, ਰਵੀ ਇੰਦਰ ਸਿੰਘਸਵੀਪ ਕੌਆਰਡੀਨੇਟਰ ਡਾ. ਸਤਿੰਦਰ ਸਿੰਘ, ਲਖਵਿੰਦਰ ਸਿੰਘਡਾਅਮਰਜੋਤੀ ਮਾਂਗਟ ਸਵੀਪ ਮੈਂਬਰ ਤੇ ਕਮਲ ਸ਼ਰਮਾ ਦਾ ਵੀ ਬਹੁਤ ਸਹਿਯੋਗ ਰਿਹਾ।

 

Tags:

Advertisement

Latest News

ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ
ਫਾਜ਼ਿਲਕਾ, 1 ਮਈ ਭਾਰਤ ਪਾਕਿ ਸਰਹੱਦ ਨਾਲ ਲੱਗਦੇ ਫਾਜ਼ਿਲਕਾ ਜ਼ਿਲ੍ਹੇ, ਜਿੱਥੇ ਸਰਹੱਦੀ ਪਿੰਡਾਂ ਵਿਚ  ਬੁਨਿਆਦੀ ਸਹੁਲਤਾਂ ਦੀ ਘਾਟ ਵੀ ਰੜਕਦੀ...
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ
ਨਵੇਂ ਵੋਟਰ 4 ਮਈ ਤੱਕ ਬਣਾ ਸਕਦੇ ਹਨ ਆਪਣੀ ਵੋਟ: ਜ਼ਿਲ੍ਹਾ ਚੋਣ ਅਫ਼ਸਰ
ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ ਤੇ ਪਾਬੰਦੀ- ਜ਼ਿਲ੍ਹਾ ਮੈਜਿਸਟ੍ਰੇਟ
ਨਗਰ ਨਿਗਮ ਦਫ਼ਤਰ ਵਿਖੇ ਬਣਾਈ ਗਈ ਵੋਟਰ ਜਾਰਾਰੂਕਤਾ ਰੰਗੋਲੀ
ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਵਹੀਕਲਾਂ ਦੀ ਚੈੱਕਿੰਗ ਜਾਰੀ
ਮਜ਼ਦੂਰ ਦਿਵਸ ਮੌਕੇ ਦਿੱਤਾ ਵੋਟ ਪਾਉਣ ਦਾ ਚੋਣ ਹੋਕਾ