ਵੋਟਰ ਜਾਗਰੂਕਤਾ ਹੈਰੀਟੇਜ ਸਟਰੀਟ ਵਿਖੇ ਕੀਤਾ ਨੁੱਕੜ ਨਾਟਕ

ਵੋਟਰ ਜਾਗਰੂਕਤਾ ਹੈਰੀਟੇਜ ਸਟਰੀਟ ਵਿਖੇ ਕੀਤਾ ਨੁੱਕੜ ਨਾਟਕ

 ਅੰਮਿ੍ਰਤਸਰ 15 ਅਪ੍ਰੈਲ 2024:---ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਐਨ.ਜੀ.ਓ. ਸ਼ਹੀਦ ਭਗਤ ਸਿੰਘ ਵਿਰਾਸਤ ਮੰਚ ਰੰਗਮੰਚ ਗਰੁੱਪ ਵਲੋਂ ਇੱਕ ਵੋਟਰ ਜਾਗਰੂਕਤਾ ਨੁੱਕੜ ਨਾਟਕ ਦਾ ਆਯੋਜਨ ਹੈਰੀਟੇਜ ਸਟਰੀਟ ਵਿਖੇ ਕੀਤਾ ਗਿਆ। ਰੰਗਕਰਮੀ ਸ਼੍ਰੀ ਦਲਜੀਤ ਸੋਨਾ ਦੁਆਰਾ ਨਿਰਦੇਸ਼ਿਤ ਇਸ ਨਾਟਕ ਦਾ ਮੁੱਖ ਟੀਚਾ ਆਮ ਲੋਕਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਬਿਨਾਂ ਕਿਸੇ ਡਰਭੈਅ ਅਤੇ ਲਾਲਚ ਤੋਂ ਕਰਨ ਲਈ ਪ੍ਰੇਰਿਤ ਕਰਨਾ ਸੀ। ਨਾਟਕ ਵਿੱਚ ਕੰਮ ਕਰਦੇ ਅਦਾਕਾਰਾਂ ਨੇ ਆਪਣੀ ਬੇਹਤਰੀਨ ਅਦਾਕਾਰੀ ਨਾਲ ਮੌਕੇ ਤੇ ਮੌਜੂਦ ਆਮ ਲੋਕਾਂ ਨੂੰ ਬਹੁਤ ਪ੍ਰਭਾਵਿਤ ਕੀਤਾ।

ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਰੰਗਕਰਮੀ ਸ਼੍ਰੀ ਦਲਜੀਤ ਸੋਨਾ ਨੇ ਕਿਹਾ ਕਿ ਕਿਸੇ ਵੀ ਗੰਭੀਰ ਮੁੱਦੇ ਤੇ ਆਮ ਲੋਕਾਂ ਤੱਕ ਗੱਲ ਪਹੁੰਚਾਉਣ ਦਾ ਰੰਗਮੰਚ ਅੱਜ ਵੀ ਸੱਭ ਤੋਂ ਵਧੀਆ ਅਤੇ ਅਸਾਨ ਸਾਧਨ ਹੈ। ਉਹਨਾਂ ਕਿਹਾ ਕਿ ਸਾਨੂੰ ਸੱਭ ਨੂੰ ਅਗਾਮੀ ਚੋਣਾਂ ਵਿੱਚ ਇੱਕ ਇਮਾਨਦਾਰ ਅਤੇ ਮਿਹਨਤੀ ਉਮੀਦਵਾਰ ਦੀ ਚੋਣ ਕਰਨੀ ਚਾਦੀਦੀ ਹੈ,ਜੋ ਸਮਾਜ ਲਈ ਚੰਗੇ ਕੰਮ ਕਰ ਸਕੇ। ਜਿਕਰਯੋਗ ਹੈ ਕਿ ਜਿਲਾ ਪ੍ਰਸ਼ਾਸਨ ਵਲੋਂ ਸਮਾਜ ਦੇ ਹਰ ਵਰਗ ਨੂੰ ਚੋਣ ਪ੍ਰਕਿਰਿਆ ਦਾ ਹਿੱਸਾ ਬਣਾਉਣ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ,ਇਸੇ ਲੜੀ ਵਜੋਂ ਐਨ.ਜੀ.ਓ. ਦੀ ਸਹਾਇਤਾ ਨਾਲ ਵਿਸ਼ੇਸ਼ ਨੁੱਕੜ ਨਾਟਕ ਖੇਡੇ ਜਾ ਰਹੇ ਹਨ।

 

Tags:

Advertisement

Latest News

ਅੰਤਰਰਾਸ਼ਟਰੀ ਮਾਂ ਦਿਵਸ ਅਤੇ ਨਰਸ ਦਿਵਸ ਮੌਕੇ ਜ਼ਿਲ੍ਹਾ ਸਵੀਪ ਟੀਮ ਨੇ ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਵਿਖੇ ਦਿੱਤਾ ਵੋਟ ਪਾਉਣ ਦਾ ਸੁਨੇਹਾ ਅੰਤਰਰਾਸ਼ਟਰੀ ਮਾਂ ਦਿਵਸ ਅਤੇ ਨਰਸ ਦਿਵਸ ਮੌਕੇ ਜ਼ਿਲ੍ਹਾ ਸਵੀਪ ਟੀਮ ਨੇ ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਵਿਖੇ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਈ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਹਰ ਇੱਕ...
ਦੀਵੇਆਂ ਦੀ ਰੌਸ਼ਨੀ ਨਾਲ ਦਿੱਤਾ ‘ਵੋਟ ਕਰ ਅੰਮ੍ਰਿਤਸਰ’ ਦਾ ਸੰਦੇਸ਼
ਮਜੀਠਾ ਵਿਧਾਨਸਭਾ ਹਲਕੇ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਜ਼ੋਰਾਂ ਤੇ
ਸੈਂਸਰਾਂ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮੁਕਾਬਲੇ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ
ਮਾਂ ਦਿਵਸ ਮੌਕੇ ਜਿ਼ਲ੍ਹਾ ਪੁਲਿਸ ਨੇ ਮਹਿਲਾ ਪੁਲਿਸ ਕਰਮੀਆਂ ਲਈ ਕਰਵਾਈ ਡਰਿੱਲ
ਜ਼ਿਲ੍ਹਾ ਮੋਗਾ ਦੀਆਂ ਕਿਸਾਨ ਉਤਪਾਦਕ ਕਮੇਟੀਆਂ ਅਤੇ ਹਾਲੈਂਡ ਦੀ ਗੈਰ ਸਰਕਾਰੀ ਸੰਸਥਾ ਵਿਚਾਲੇ ਸਮਝੌਤਾ ਸਹੀਬੱਧ