ਸਵੀਪ ਗਤੀਵਿਧੀਆਂ ਤਹਿਤ ਲਗਾਇਆ ਵੋਟਰ ਰਜਿਸਟ੍ਰੇਸ਼ਨ ਕੈਂਪ

ਸਵੀਪ ਗਤੀਵਿਧੀਆਂ ਤਹਿਤ ਲਗਾਇਆ ਵੋਟਰ ਰਜਿਸਟ੍ਰੇਸ਼ਨ ਕੈਂਪ

ਫਰੀਦਕੋਟ 19 ਅਪ੍ਰੈਲ, 2024         

          ਭਾਰਤੀ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਦੀਆਂ ਹਦਾਇਤਾਂ ਤੇ ਫਰੀਦਕੋਟ ਜਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਪ੍ਰਭਾਵਸ਼ਾਲੀ ਢੰਗ ਨਾਲ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਇਸ ਵਾਰ ਪੋਲ ਫੀਸਦੀ ਵਿੱਚ ਵਾਧਾ ਕੀਤਾ ਜਾ ਸਕੇ।
          ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹੇ ਵਿਚ ਸਵੀਪ ਗਤੀਵਿਧੀਆਂ ਵਿਚ ਹੋਰ ਤੇਜੀ ਲਿਆਉਣ ਲਈ ਹਲਕਾ  ਫ਼ਰੀਦਕੋਟ ਵਿਖੇ  ਇਕ ਰੋਜਾ ਵੋਟਰ ਰਜਿਸਟ੍ਰੇਸ਼ਨ ਕੈਂਪ ਬਾਬਾ ਫਰੀਦ ਲਾਅ ਕਾਲਜਫਰੀਦਕੋਟ ਵਿਖੇ ਲਗਾਇਆ ਗਿਆ। ਲਾਅ ਕਾਲਜ ਦੇ ਵਿਦਿਆਰਥੀਆਂ  ਨੂੰ ਵੋਟਰ ਹੈਲਪ ਲਾਈਨ ਐਪ ਦੀ ਜਾਣਕਾਰੀ ਦਿੰਦਿਆਂ ਸ਼੍ਰੀ ਸੰਜੀਵ ਕੁਮਾਰ ਅਰੋੜਾ ਨੇ ਦੱਸਿਆ ਕਿ ਵੋਟਰ ਹੈਲਪ ਲਾਈਨ ਐਪ ਤੇ ਰਜਿਸਟਰ ਕਰਨ ਤੋਂ ਬਾਅਦ ਫਾਰਮ ਨੰਬਰ 6 ਲੜੀ, ਵੋਟ ਲਈ ਤੇ ਬਾਕੀ ਫਾਰਮਾਂ ਬਾਰੇ ਵਿਸਥਾਰ ਪੂਰਵਕ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਵੋਟ ਦਾ ਇਸਤੇਮਾਲ ਕਰਨ ਬਾਰੇ ਜਾਗਰੂਕ ਕੀਤਾ ਗਿਆ ।
            ਵੋਟਰ ਰਜਿਸਟ੍ਰੇਸ਼ਨ ਕੈਂਪ ਦੌਰਾਨ ਦੱਸਿਆ ਗਿਆ ਕਿ ਵੋਟ ਹਰ ਇੱਕ ਨਾਗਰਿਕ ਦਾ ਮੁਢਲਾ ਸੰਵਿਧਾਨਿਕ ਅਧਿਕਾਰ ਹੈ ਇਸ ਲਈ ਇਸ ਅਧਿਕਾਰ ਦਾ ਸਾਰੇ ਯੋਗ ਨਾਗਰਿਕਾਂ ਨੂੰ ਇਸਤੇਮਾਲ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਵੋਟ ਫੀਸਦੀ ਵਧਾਉਣਵੋਟ ਦੇ ਸਹੀ ਇਸਤੇਮਾਲ ਲਈ ਜਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਲਗਾਤਾਰ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸਵੀਪ ਗਤੀਵਿਧੀਆਂ ਵਿੱਚ ਆਮ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਵੀ ਯਕੀਨੀ ਬਣਾਈ ਜਾ ਰਹੀ ਹੈ।

 

Tags:

Advertisement

Latest News