85 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵੋਟਰ ਅਤੇ ਦਿਵਿਆਂਗ ਵਿਅਕਤੀਆਂ ਨੂੰ ਮਿਲੇਗੀ ਘਰ ਤੋਂ ਹੀ ਵੋਟ ਪਾਉਣ ਦੀ ਸੁਵਿਧਾ-ਐਸ.ਡੀ.ਐਮ. ਨਿਤੇਸ਼ ਕੁਮਾਰ ਜੈਨ

85 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵੋਟਰ ਅਤੇ ਦਿਵਿਆਂਗ ਵਿਅਕਤੀਆਂ ਨੂੰ ਮਿਲੇਗੀ ਘਰ ਤੋਂ ਹੀ ਵੋਟ ਪਾਉਣ ਦੀ ਸੁਵਿਧਾ-ਐਸ.ਡੀ.ਐਮ. ਨਿਤੇਸ਼ ਕੁਮਾਰ ਜੈਨ

ਮਾਨਸਾ, 01 ਅਪ੍ਰੈਲ:
ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਹਲਕਾ 97-ਸਰਦੂਲਗੜ੍ਹ ਦੇ ਸਮੂਹ ਸੈਕਟਰ ਅਫ਼ਸਰ, ਕਾਰਜਸਾਧਕ ਅਫ਼ਸਰ ਸਰਦੂਲਗੜ੍ਹ, ਬੀ.ਡੀ.ਪੀ.ਓ. ਸਰਦੂਲਗੜ੍ਹ ਅਤੇ ਝੁਨੀਰ ਨਾਲ ਮੀਟਿੰਗ ਕੀਤੀ।
ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਅਤੇ ਪੋਲਿੰਗ ਬੂਥਾਂ ’ਤੇ ਜ਼ਰੂਰੀ ਸਹੂਲਤਾਂ ਉਪਲੱਬਧ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ 85 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵੋਟਰ ਅਤੇ ਦਿਵਿਆਂਗ ਵਿਅਕਤੀ ਜੋ ਆਪਣੀ ਵੋਟ ਪਾਉਣ ਲਈ ਪੋਲਿੰਗ ਬੂਥ ’ਤੇ ਪਹੁੰਚਣ ਤੋਂ ਅਸਮਰਥ ਹਨ, ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੇ ਘਰ ਤੋਂ ਹੀ ਵੋਟ ਪਾਉਣ ਦੀ ਵਿਸ਼ੇਸ਼ ਸਹੂਲਤ ਦਿੱਤੀ ਜਾ ਰਹੀ ਹੈ।
ਉਨ੍ਹਾਂ ਸਮੂਹ ਸੈਕਟਰ ਅਫ਼ਸਰਾਂ ਨੂੰ ਅਜਿਹੇ ਵਿਅਕਤੀਆਂ ਦੀ ਸੂਚੀ ਤਿਆਰ ਕਰਕੇ ਦਫ਼ਤਰ ਸਹਾਇਕ ਰਿਟਰਨਿੰਗ ਅਫ਼ਸਰ, ਸਰਦੂਲਗੜ੍ਹ ਵਿਖੇ ਜਮ੍ਹਾਂ ਕਰਵਾਉਣ ਲਈ ਕਿਹਾ। ਇਸ ਉਪਰੰਤ ਸਮੂਹ ਸੈਕਟਰ ਅਫਸਰ, ਹਲਕਾ 97-ਸਰਦੂਲਗੜ੍ਹ ਦੀ ਚੋਣਾਂ ਦੌਰਾਨ ਬਣਦੀ ਡਿਊਟੀ ਸਬੰਧੀ ਸਿਖਲਾਈ ਕਰਵਾਈ ਗਈ।

 

Tags:

Advertisement

Latest News

ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ
Chandigarh,18 JAN,2025,(Azad Soch News):- ਚੰਡੀਗੜ੍ਹ ਦੇ ਸਕੂਲਾਂ 'ਚ ਠੰਡ ਕਾਰਨ ਪਹਿਲਾਂ ਤੋਂ ਬਦਲੇ ਗਏ ਸਮੇਂ ਨੂੰ ਅੱਗੇ ਵਧਾ ਦਿੱਤਾ ਗਿਆ...
ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ
ਜਲੰਧਰ ਛਾਉਣੀ 'ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ
ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਵਿਧਾਇਕ ਮਾਲੇਰਕੋਟਲਾ ਨੇ 03 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਕਫ਼ ਬੋਰਡ ਵੱਲੋਂ ਉਸਾਰੇ ਜਾਣ ਵਾਲੇ "ਈਦਗਾਹ ਪਬਲਿਕ ਸਕੂਲ" ਦਾ ਨੀਂਹ ਪੱਥਰ ਰੱਖਿਆ