ਸੀਨੀਅਰ ਸੈਕੰਡਰੀ ਸਕੂਲ ਵਿੱਚ ਵੋਟਰਾਂ ਨੂੰ ਪ੍ਰੇਰਿਆ ਅਤੇ ਵੋਟਰ ਹਸਤਾਖ਼ਰ ਮੁਹਿੰਮ ਚਲਾਈ ਗਈ

ਸੀਨੀਅਰ ਸੈਕੰਡਰੀ ਸਕੂਲ ਵਿੱਚ ਵੋਟਰਾਂ ਨੂੰ ਪ੍ਰੇਰਿਆ ਅਤੇ ਵੋਟਰ ਹਸਤਾਖ਼ਰ ਮੁਹਿੰਮ ਚਲਾਈ ਗਈ


ਫਾਜ਼ਿਲਕਾ 12 ਅਪ੍ਰੈਲ
ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ-80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਸ਼੍ਰੀ ਗੁਰਦੇਵ ਸਿੰਘ, ਸ਼੍ਰੀ ਸੁਰਿੰਦਰ ਸਿੰਘ ਅਤੇ ਸ਼੍ਰੀ ਕਰਨ ਕੁਮਾਰ  ਦੇ ਸਹਿਯੋਗ ਨਾਲ ਹਸਤਾ ਕਲਾਂ ਪਿੰਡ ਵਿੱਚ ਸਰਕਾਰੀ ਡਿਸਪੈਂਸਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤਾ ਗਿਆ।
ਇਸ ਮੌਕੇ ਟੀਮ ਦੁਆਰਾ ਸਕੂਲ ਪ੍ਰਿੰਸੀਪਲ ਸ਼੍ਰੀ ਪਰਵਿੰਦਰ ਕੁਮਾਰ ਦੇ ਸਹਿਯੋਗ ਨਾਲ, ਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024 ਲਈ ਜਾਗਰੁਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਸਟਾਫ ਤੇ ਵਿਦਿਆਰਥੀਆਂ ਤੋਂ ਵੋਟਰ ਪ੍ਰਣ ਤੇ ਹਸਤਾਖ਼ਰ ਕਰਵਾਏ ਗਏ।
ਡਿਸਪੈਂਸਰੀ ਵਿੱਚ ਡਾ. ਰਾਘਵ ਅਤੇ ਡਾ. ਰੋਹਿਤ ਦੇ ਸਹਿਯੋਗ ਨਾਲ ਸਟਾਫ ਅਤੇ ਆਮ ਜਨਤਾ ਨੂੰ ਵੀ ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ।

Tags:

Advertisement

Latest News

ਲੋਕ ਸਭਾ ਚੋਣਾਂ-2024: ਪੰਜਾਬ ਵਿਚ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ ਲੋਕ ਸਭਾ ਚੋਣਾਂ-2024: ਪੰਜਾਬ ਵਿਚ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ
Chandigarh 9 May 2024,(Azad Soch News):- ਲੋਕ ਸਭਾ ਚੋਣਾਂ-2024 (Lok Sabha Elections-2024) ਲਈ ਨਾਮਜ਼ਦਗੀਆਂ (NOMINATIONS) ਭਰਨ ਦੇ ਤੀਸਰੇ ਦਿਨ ਪੰਜਾਬ...
ਉੱਤਰਾਖੰਡ ਵਿੱਚ ਬੱਦਲ ਫਟਣ ਕਾਰਨ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ
ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 4,94,655 ਮੀਟ੍ਰਿਕ ਟਨ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 11 ਮਈ ਨੂੰ
ਨਾਮਜ਼ਦਗੀਆਂ ਦੇ ਤੀਜੇ ਦਿਨ 2 ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਜ਼ਿਲ੍ਹਾ ਚੋਣ ਅਫ਼ਸਰ
ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਨੇ ਦੋ ਦਿਨਾਂ ਸਮਾਗਮ ਦੇ ਨਾਲ "ਵਿਸ਼ਵ ਥੈਲੇਸੀਮੀਆ ਦਿਵਸ 2024" ਮਨਾਇਆ