ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ
By Azad Soch
On
Patiala,15,OCT,2024,(Azad Soch News):- ਪੰਜਾਬ ਪੰਚਾਇਤਾਂ ਦੀਆਂ ਚੋਣਾਂ 15 ਅਕਤੂਬਰ ਨੂੰ ਹੋ ਰਹੀਆਂ ਹਨ ਤੇ ਇਸੇ ਦਿਨ ਹੀ ਨਤੀਜੇ ਵੀ ਐਲਾਨੇ ਜਾਣਗੇ,ਵੋਟਿੰਗ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ ਹੋ ਜਾਵੇਗੀ,ਇਸ ਦੌਰਾਨ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ,ਸੂਬੇ ਵਿੱਚ ਕੁੱਲ 13937 ਗ੍ਰਾਮ ਪੰਚਾਇਤਾਂ ਹਨ,ਬੈਲਟ ਪੇਪਰ (Ballot Paper) ਰਾਹੀਂ ਚੋਣਾਂ ਕਰਵਾਈਆਂ ਜਾਣਗੀਆਂ,ਈਵੀਐਮ (EVM) ਦੀ ਵਰਤੋਂ ਨਹੀਂ ਕੀਤੀ ਜਾਵੇਗੀ,ਇਸ ਦੇ ਨਾਲ ਹੀ ਬੈਲਟ ਪੇਪਰ 'ਤੇ NOTA ਦਾ ਵਿਕਲਪ ਹੋਵੇਗਾ।ਪੰਚਾਇਤੀ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਹੋਵੇਗੀ,ਚੋਣ ਡਿਊਟੀ ਲਈ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਚੋਣਾਂ ਲਈ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ,ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ, ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ।
Related Posts
Latest News
08 Nov 2025 05:20:45
Indonesia,08,NOV,2025,(Azad Soch News):- ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਇੱਕ ਸਕੂਲ ਕੈਂਪਸ ਦੇ ਅੰਦਰ ਮਸਜਿਦ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਧਮਾਕਾ ਹੋਇਆ।...

