ਯੁੱਧ ਨਸ਼ਿਆਂ ਵਿਰੁੱਧ: ਡੇਰਾਬੱਸੀ ਦੇ ਅਮਲਾਲਾ ਪਿੰਡ ਵਿੱਚ ਨਸ਼ਾ ਤਸਕਰ ਦਾ ਪੰਚਾਇਤੀ ਜ਼ਮੀਨ ਤੇ ਗੈਰ-ਕਾਨੂੰਨੀ ਕਬਜ਼ਾ ਨੂੰ ਢਹਿਢੇਰੀ

ਯੁੱਧ ਨਸ਼ਿਆਂ ਵਿਰੁੱਧ: ਡੇਰਾਬੱਸੀ ਦੇ ਅਮਲਾਲਾ ਪਿੰਡ ਵਿੱਚ ਨਸ਼ਾ ਤਸਕਰ ਦਾ ਪੰਚਾਇਤੀ ਜ਼ਮੀਨ ਤੇ ਗੈਰ-ਕਾਨੂੰਨੀ ਕਬਜ਼ਾ ਨੂੰ  ਢਹਿਢੇਰੀ

ਚੰਡੀਗੜ੍ਹ /ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 28 ਅਪ੍ਰੈਲ:

ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨਸ਼ਾ ਤਸਕਰਾਂ ‘ਤੇ ਆਪਣੀ ਸਖ਼ਤ ਕਾਰਵਾਈ ਜਾਰੀ ਰੱਖਦਿਆਂ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਡੇਰਾਬੱਸੀ ਦੇ ਪਿੰਡ ਅਮਲਾਲਾ ਵਿੱਚ ਨਾਮੀ ਨਸ਼ਾ ਤਸਕਰ ਸਲੀਮ ਖਾਨ ਵੱਲੋਂ ਇੱਕ ਵਿੱਘੇ ਵਿੱਚ ਗੈਰ-ਕਾਨੂੰਨੀ ਤੌਰ 'ਤੇ ਕੀਤੀ ਉਸਾਰੀ ਨੂੰ ਢਹਿ ਢੇਰੀ ਕਰ ਦਿੱਤਾ ਗਿਆ। ਇਹ ਕਾਰਵਾਈ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ ਐਸ ਪੀ) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਪਕ ਪਾਰੀਕ ਦੇ ਹੁਕਮਾਂ ਤੇ ਅਮਲ ਵਿੱਚ ਲਿਆਂਦੀ ਗਈ।

ਢਾਹੀ ਗਈ ਇਹ ਉਸਾਰੀ ਪੰਚਾਇਤੀ ਜ਼ਮੀਨ 'ਤੇ ਗੈਰ-ਕਾਨੂੰਨੀ ਨਾਲ ਕੀਤੀ ਹੋਈ ਸੀ। ਸਲੀਮ ਖਾਨ ਵਿਰੁੱਧ ਪੰਜਾਬ ਅਤੇ ਹਰਿਆਣਾ ਵਿੱਚ ਭਾਰਤੀ ਦੰਡ ਵਿਧਾਨ ਅਤੇ ਐਨ ਡੀ ਪੀ ਐਸ ਐਕਟ ਤਹਿਤ ਚਾਰ ਅਪਰਾਧਿਕ ਮਾਮਲੇ ਦਰਜ ਸਨ। ਐਸ ਐਸ ਪੀ ਦੀਪਕ ਪਾਰੀਕ ਅਨੁਸਾਰ ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਗਈ ਇਹ ਸਖ਼ਤ ਕਾਰਵਾਈ ਇਸ ਗੱਲ ਦਾ ਸਪੱਸ਼ਟ ਸੰਦੇਸ਼ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਅਪਣਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤਸਕਰ ਤੇ ਆਖਰੀ ਪਰਚਾ ਮਿਤੀ 20 ਅਪ੍ਰੈਲ ਨੂੰ ਐਨਡੀਪੀਐਸ ਐਕਟ ਅਧੀਨ ਡੇਰਾਬਸੀ ਥਾਣੇ ਵਿੱਚ ਦਰਜ ਕੀਤਾ ਗਿਆ ਸੀ ਜਿਸ ਤਹਿਤ ਉਕਤ ਦੋਸ਼ੀ ਦੀ 7 ਕਿਲੋ ਗਾਂਜੇ ਦੀ ਤਸਕਰੀ ਵਿੱਚ ਸ਼ਮੂਲੀਅਤ ਸਾਹਮਣੇ ਆਉਣ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਇਸ ਅਪਰੇਸ਼ਨ ਦੀ ਅਗਵਾਈ ਕਰ ਰਹੇ ਡੀ ਐਸ ਪੀ ਡੇਰਾਬਸੀ ਬਿਕਰਮਜੀਤ ਸਿੰਘ ਬਰਾੜ ਅਤੇ ਡੀ ਐਸ ਪੀ ਜ਼ੀਰਕਪੁਰ ਜਸਵਿੰਦਰ ਸਿੰਘ ਗਿੱਲ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ ਗੌਰਵ ਯਾਦਵ ਵੱਲੋਂ 31 ਮਈ ਤੱਕ ਸੂਬੇ ਚੋਂ ਨਸ਼ੇ ਦੇ ਤਸਕਰਾਂ ਨੂੰ ਬਾਹਰ ਕਰਨ ਦੀ ਫੈਸਲਾਕੁਨ ਲੜਾਈ ਦਾ ਇੱਕ ਹਿੱਸਾ ਹੈ।

ਐਸ ਐਸ ਪੀ ਦੀਪਕ ਪਾਰੀਕ ਨੇ ਨਸ਼ਾ ਤਸਕਰਾਂ ਨੂੰ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਬੰਦ ਕਰਨ ਜਾਂ ਇਸ ਤਰ੍ਹਾਂ ਦੀਆਂ ਕਾਰਵਾਈਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੱਤੀ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਇਸ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਪਿੰਡ ਵਾਸੀਆਂ ਨੇ ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਇਸ ਕਾਰਵਾਈ ਅਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਦੇ ਠੋਸ ਯਤਨਾਂ ਦੀ ਸ਼ਲਾਘਾ ਕੀਤੀ। ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ ਧੰਨਵਾਦ ਵੀ ਕੀਤਾ।

ਐਸ ਐਸ ਪੀ ਦੀਪਕ ਪਾਰੀਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਬਾਰੇ ਕੋਈ ਵੀ ਜਾਣਕਾਰੀ ਮਿਲਣ 'ਤੇ ਤੁਰੰਤ ਨੇੜਲੇ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ ਜਾਵੇ।

Tags:

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ; 10 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ...
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ