ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 7 ਮਾਰਚ:

                ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੇ ਨਿਰਮਾਣ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ।  ਇਸ ਮੌਕੇ 'ਤੇ ਉਨ੍ਹਾਂ ਐਲਾਨ ਕੀਤਾ ਕਿ ਲਗਭਗ 18.50 ਲੱਖ ਰੁਪਏ ਦੀ ਲਾਗਤ ਵਾਲਾ ਇਹ ਮਹੱਤਵਪੂਰਨ ਪ੍ਰੋਜੈਕਟ ਇਲਾਕੇ ਵਿੱਚ ਇੱਕ ਸ਼ਾਨਦਾਰ ਅਤੇ ਪ੍ਰੇਰਨਾਦਾਇਕ ਬੁੱਤ ਸਥਾਪਿਤ ਕੀਤਾ ਜਾਵੇਗਾ।

                ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਡਾ. ਬੀ. ਆਰ. ਅੰਬੇਡਕਰ ਨੇ ਭਾਰਤੀ ਸੰਵਿਧਾਨ ਦੀ ਸਿਰਜਣਾ ਰਾਹੀਂ ਦੇਸ਼ ਵਿੱਚ ਸਮਾਨਤਾਨਿਆਂ ਅਤੇ ਲੋਕਤੰਤਰ ਦੀ ਮਜ਼ਬੂਤ ਨੀਂਹ ਰੱਖੀ। ਉਨ੍ਹਾਂ ਅੱਗੇ ਕਿਹਾ ਕਿ ਮਹਾਨ ਚਿੰਤਕਾਂ ਅਤੇ ਰਾਸ਼ਟਰ ਨਿਰਮਾਤਾਵਾਂ ਦੀ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਅਜਿਹੇ ਸਮਾਰਕਾਂ ਦਾ ਨਿਰਮਾਣ ਜ਼ਰੂਰੀ ਹੈ। ਇਹ ਸਮਾਰਕ ਇਲਾਕੇ ਦੇ ਲੋਕਾਂਖਾਸ ਕਰਕੇ ਨੌਜਵਾਨਾਂ ਨੂੰ ਡਾ. ਅੰਬੇਡਕਰ ਦੇ ਵਿਚਾਰਾਂ ਅਤੇ ਆਦਰਸ਼ਾਂ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕਰੇਗਾ

                ਇਸ ਮੌਕੇ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਦੇ ਵਿਕਾਸ ਦੇ ਨਾਲ-ਨਾਲ ਮਹਾਨ ਸ਼ਖਸੀਅਤਾਂ ਦੀ ਯਾਦ ਨੂੰ ਸਨਮਾਨਿਤ ਕਰਨ ਲਈ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੀ ਮੂਰਤੀ ਦੀ ਸਥਾਪਨਾ ਇਲਾਕੇ ਦੀ ਸੁੰਦਰਤਾ ਨੂੰ ਵਧਾਏਗੀ ਅਤੇ ਲੋਕਾਂ ਨੂੰ ਉਨ੍ਹਾਂ ਦੇ ਮਹਾਨ ਯੋਗਦਾਨ ਦੀ ਯਾਦ ਦਿਵਾਏਗੀ।

                ਸੀਨੀਅਰ ਡਿਪਟੀ ਮੇਅਰ ਪਰਵੀਨ ਸੈਣੀਡਿਪਟੀ ਮੇਅਰ ਰਣਜੀਤ ਚੌਧਰੀਕੁਲਵਿੰਦਰ ਸਿੰਘ ਹੁੰਦਲਗੰਗਾ ਪ੍ਰਸਾਦਕੌਂਸਲਰ ਹਰਪਾਲ ਸਿੰਘ ਪਾਲਾਡਾ. ਰਤਨ ਚੰਦਰਾਮ ਕੁਮਾਰ ਐਡਵੋਕੇਟਰਾਮ ਦਿਆਲਰੋਸ਼ਨਰਮੇਸ਼ ਲਾਲਰਣਜੀਤ ਰਾਣਾ ਨੰਬਰਦਾਰ (ਪੁਰਹੀਰਾਂ)ਸੁੱਚਾ ਸਿੰਘਬਲਵਿੰਦਰ ਰਾਜ ਵਿਰਦੀਪ੍ਰਦੀਪ ਕੁਮਾਰ ਦੀਪਾਸੁਨੀਲ ਕੁਮਾਰ ਮੱਖਣਸਰੂਪਾ ਵਿਰਦੀਗੁਰਪ੍ਰੀਤ ਅਤੇ ਜਸਪਾਲ ਸਿੰਘ ਸਮੇਤ ਹੋਰ ਪਤਵੰਤੇ ਵੀ ਇਸ ਮੌਕੇ ਮੌਜੂਦ ਸਨ। 

Advertisement

Latest News

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ
ਕੋਟਕਪੂਰਾ, 2 ਮਈ (            ) : ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ 12ਵੀਂ ਰਾਜ...
ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ
‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ
ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ
ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ
ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ
ਭਾਰਤ ਵਿੱਚ ਸੜਕੀ ਸਫਰ ਨੂੰ ਹੋਰ ਸੁਖਾਲਾ ਬਣਾਉਣ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਗਿਆ ਹੈ