ਵਾਰਡ ਨੰਬਰ 47 ’ਚ 31.50 ਲੱਖ ਰੁਪਏ ਦੀ ਲਾਗਤ ਨਾਲ ਲਗਾਇਆ ਜਾਵੇਗਾ ਨਵਾਂ ਟਿਊਬਵੈੱਲ: ਬ੍ਰਮ ਸ਼ੰਕਰ ਜਿੰਪਾ

ਵਾਰਡ ਨੰਬਰ 47 ’ਚ 31.50 ਲੱਖ ਰੁਪਏ ਦੀ ਲਾਗਤ ਨਾਲ ਲਗਾਇਆ ਜਾਵੇਗਾ ਨਵਾਂ ਟਿਊਬਵੈੱਲ: ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 11 ਜੂਨ:

            ਸਥਾਨਕ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 47 ਵਿੱਚ 31.50 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈੱਲ ਲਗਾਉਣ ਦੇ ਕੰਮ ਦਾ ਸ਼ੁਭ ਆਰੰਭ ਕੀਤਾ। ਇਸ ਮੌਕੇ ਉਨ੍ਹਾਂ ਸਥਾਨਕ ਨਿਵਾਸੀਆਂ ਅਤੇ ਨਿਗਮ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੰਮ ਦੀ ਸ਼ੁਰੂਆਤ ਕੀਤੀ।

            ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਜਨਤਾ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਪਾਣੀ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਹ ਟਿਊਬਵੈੱਲ ਵਾਰਡ ਨੰਬਰ 47 ਵਿੱਚ ਲਗਾਇਆ ਜਾ ਰਿਹਾ ਹੈ ਜਿਸ ਨਾਲ ਹਜ਼ਾਰਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਸਮੇਂ ਸਿਰ ਯੋਜਨਾਵਾਂ ਬਣਾ ਰਹੀ ਹੈ ਅਤੇ ਉਨ੍ਹਾਂ ਨੂੰ ਲਾਗੂ ਕਰਨਾ ਵੀ ਯਕੀਨੀ ਬਣਾ ਰਹੀ ਹੈ ਤਾਂ ਜੋ ਲੋਕਾਂ ਨੂੰ ਗਰਮੀਆਂ ਦੇ ਮੌਸਮ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਇਸ ਟਿਊਬਵੈੱਲ ਦੇ ਸ਼ੁਰੂ ਹੋਣ ਨਾਲ ਇਲਾਕੇ ਵਿੱਚ ਪਾਣੀ ਸਪਲਾਈ ਪ੍ਰਣਾਲੀ ਮਜ਼ਬੂਤ ਹੋਵੇਗੀ ਅਤੇ ਪਾਣੀ ਦੀ ਸਮੱਸਿਆ ਕਾਫ਼ੀ ਹੱਦ ਤੱਕ ਹੱਲ ਹੋ ਜਾਵੇਗੀ। ਜਿੰਪਾ ਨੇ ਕਿਹਾ ਕਿ ਸ਼ਹਿਰ ਦੇ ਹੋਰ ਵਾਰਡਾਂ ਵਿੱਚ ਵੀ ਜਿੱਥੇ ਲੋੜ ਹੈ ਉਥੇ ਟਿਊਬਵੈੱਲਾਂ ਜਾਂ ਪਾਣੀ ਨਾਲ ਸਬੰਧਤ ਹੋਰ ਪ੍ਰੋਜੈਕਟਾਂ 'ਤੇ ਕੰਮ ਚੱਲ ਰਿਹਾ ਹੈ।

ਵਿਧਾਇਕ ਜਿੰਪਾ ਨੇ ਲੋਕਾਂ ਨੂੰ ਪਾਣੀ ਦੀ ਸੰਭਾਲ ਦੀ ਦਿਸ਼ਾ ਵਿੱਚ ਸਹਿਯੋਗ ਕਰਨ ਅਤੇ ਸਰਕਾਰੀ ਜਾਇਦਾਦਾਂ ਦੀ ਦੇਖਭਾਲ ਨੂੰ ਆਪਣੀ ਜ਼ਿੰਮੇਵਾਰੀ ਸਮਝਣ ਦਾ ਸੱਦਾ ਦਿੱਤਾ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਅਤੇ ਗੁਣਵੱਤਾ ਨਾਲ ਪੂਰਾ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਸਥਾਨਕ ਲੋਕਾਂ ਨੇ ਵਿਧਾਇਕ ਜਿੰਪਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਵਾਰਡ ਵਿੱਚ ਵਿਕਾਸ ਕਾਰਜ ਲਗਾਤਾਰ ਹੋ ਰਹੇ ਹਨ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀਕੌਂਸਲਰ ਬਿਮਲਾ ਦੇਵੀਨੀਲਮ ਵਾਲੀਆਆਰਵ ਵਾਲੀਆਤਰਨ ਸਾਹਨੀਹਰਿੰਦਰਪਾਲ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

Tags:

Advertisement

Latest News

ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ
ਬਟਾਲਾ, 14 ਜੁਲਾਈ (  ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਨੂੰ ਲੈ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ...
ਜਾਗਰੂਕਤਾ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ: ਡਾ. ਰੋਹਿਤ ਗੋਇਲ
ਵਿਕਰਮ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5000 ਰੁਪਏ ਦਾ ਯੋਗਦਾਨ
ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ
ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ
ਐਸ.ਡੀ.ਐਮ. ਵੱਲੋਂ 15 ਜੁਲਾਈ ਤੋ ਸ਼ੁਰੂ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਬੈਠਕਾਂ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ