ਵੇਅਰਹਾਊਸ ਕਾਰਪੋਰੇਸ਼ਨ ਦੀ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਦਾ ਅੱਜ ਅੰਤਿਮ ਸਸਕਾਰ ਹੋਵੇਗਾ

ਵੇਅਰਹਾਊਸ ਕਾਰਪੋਰੇਸ਼ਨ ਦੀ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਦਾ ਅੱਜ ਅੰਤਿਮ ਸਸਕਾਰ ਹੋਵੇਗਾ

Ludhiana,24,March,2026,(Azad Soch News):-  ਵੇਅਰਹਾਊਸ ਕਾਰਪੋਰੇਸ਼ਨ (Warehouse Corporation) ਦੀ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ((DM) Gagandeep Singh Randhawa) ਦਾ ਅੱਜ ਅੰਤਿਮ ਸਸਕਾਰ ਹੋਵੇਗਾ। ਉਨ੍ਹਾਂ ਦਾ ਪਰਿਵਾਰ ਪੋਸਟਮਾਰਟਮ ਦੇ ਲਈ ਰਾਜ਼ੀ ਹੋ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਅੱਜ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ।  ਜਿਸ ਵਿੱਚ ਵਿਭਾਗ ਦੇ ਅਧਿਕਾਰੀ, ਕਰਮਚਾਰੀ ਅਤੇ ਸਥਾਨਕ ਲੋਕ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਰਹੇ ਹਨ।ਹਾਲਾਂਕਿ, ਇਸ ਤੋਂ ਪਹਿਲਾਂ ਮ੍ਰਿਤਕ ਦੇ ਪਰਿਵਾਰ ਵਾਲੇ ਸੀਬੀਆਈ ਜਾਂਚ (CBI Investigation) ਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ (Former Minister Laljit Singh Bhullar) ਦੀ ਗ੍ਰਿਫ਼ਤਾਰੀ ਦੀ ਮੰਗ ‘ਤੇ ਅੜੇ ਹੋਏ ਸਨ।

ਇਸ ਮਾਮਲੇ ‘ਚ ਬੀਤੇ ਦਿਨ ਹੀ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਉਨ੍ਹਾਂ ਦੇ ਨਿੱਜੀ ਸਹਾਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਲਾਲਜੀਤ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ (Mandi Gobindgarh) ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਦੇਰ ਰਾਤ ਅੰਮ੍ਰਿਤਸਰ ਲਿਆਂਦਾ ਗਿਆ। ਅੱਜ ਉਨ੍ਹਾਂ ਨੂੰ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ। ਸਾਬਕਾ ਮੰਤਰੀ ਭੁੱਲਰ (Former Minister Bhullar) ਦੇ ਗ੍ਰਿਫ਼ਤਾਰੀ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਦਾ ਰੁਖ਼ ਨਰਮ ਪਿਆ ਹੈ ਤੇ ਉਹ ਪੋਸਟਮਾਰਟਮ ਲਈ ਰਾਜ਼ੀ ਹੋ ਗਏ ਹਨ। ਗਗਨਦੀਪ ਸਿੰਘ ਰੰਧਾਵਾ ਵੇਅਰਹਾਊਸ ਕਾਰਪੋਰੇਸ਼ਨ (Warehouse Corporation) ਵਿੱਚ ਇੱਕ ਮਿਹਨਤੀ ਅਤੇ ਇਮਾਨਦਾਰ ਅਧਿਕਾਰੀ ਵਜੋਂ ਜਾਣੇ ਜਾਂਦੇ ਸਨ। ਉਨ੍ਹਾਂ ਨੇ ਆਪਣੀ ਡਿਊਟੀ ਦੌਰਾਨ ਕਾਰਪੋਰੇਸ਼ਨ ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਲਈ ਕਈ ਅਹਿਮ ਕਦਮ ਚੁੱਕੇ ਸਨ।ਉਨ੍ਹਾਂ ਦੀ ਬੇਵਕਤੀ ਮੌਤ ਨਾਲ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਨੂੰ ਸਗੋਂ ਪੂਰੇ ਵਿਭਾਗ ਨੂੰ ਵੱਡਾ ਘਾਟਾ ਪਿਆ ਹੈ। ਵੇਅਰਹਾਊਸ ਕਾਰਪੋਰੇਸ਼ਨ ਦੇ ਕਰਮਚਾਰੀ ਯੂਨੀਅਨ ਅਤੇ ਹੋਰ ਅਧਿਕਾਰੀਆਂ ਨੇ ਇਸ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

Advertisement

Latest News

ਕੰਗ ਨੇ ਉੱਤਰੀ ਭਾਰਤ ਦੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਾਘਾ ਸਰਹੱਦ ਖੋਲ੍ਹਣ ਦੀ ਕੀਤੀ ਮੰਗ ਕੰਗ ਨੇ ਉੱਤਰੀ ਭਾਰਤ ਦੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਾਘਾ ਸਰਹੱਦ ਖੋਲ੍ਹਣ ਦੀ ਕੀਤੀ ਮੰਗ
*ਵਿੱਤ ਬਿੱਲ 2026 'ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ*...
40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਭਗਵੰਤ ਸਿੰਘ ਮਾਨ
ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ
ਵਿੱਤ ਬਿੱਲ 2026 'ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ
27 ਮਾਰਚ ਨੂੰ ਨੰਗਲ ਦੇ ਵਕੀਲਾਂ ਨੂੰ ਮਿਲਣਗੇ ਨਵੇਂ ਚੈਂਬਰ- ਹਰਜੋਤ ਸਿੰਘ ਬੈਂਸ
ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ