ਮੋਗਾ ਵਿੱਚ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਸਮੱਗਰੀ ਵਾਲਾ ਗੋਦਾਮ ਸੀਲ

ਮੋਗਾ ਵਿੱਚ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਸਮੱਗਰੀ ਵਾਲਾ ਗੋਦਾਮ ਸੀਲ

ਚੰਡੀਗੜ੍ਹ, 20 ਜੂਨ:

ਅਣਅਧਿਕਾਰਤ ਅਤੇ ਗੈਰ-ਕਾਨੂੰਨੀ ਖੇਤੀਬਾੜੀ ਵਸਤਾਂ ਵਿਰੁੱਧ ਕਾਰਵਾਈ ਤੇਜ਼ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਡਣ ਦਸਤੇ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਸਾਹੋਕੇ ਵਿੱਚ ਇੱਕ ਗੋਦਾਮ ਸੀਲ ਕੀਤਾ ਗਿਆ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੋਟਕਪੂਰਾ ਦੇ ਪਿਊਸ਼ ਗੋਇਲ ਦੁਆਰਾ ਚਲਾਏ ਜਾ ਰਹੇ ਇਸ ਗੋਦਾਮ ਵਿੱਚੋਂ ਖਾਦ ਅਤੇ ਕੀਟਨਾਸ਼ਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕਰਨ ਬਾਰੇ ਪਤਾ ਲੱਗਿਆ, ਜਿਸ ਉਪਰੰਤ ਉਥੇ ਪਏ ਸਟਾਕ ਨੂੰ ਜ਼ਬਤ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਬਤ ਕੀਤੀਆਂ ਗਈਆਂ ਵਸਤਾਂ ਵਿੱਚ ਜ਼ਿੰਕ ਸਲਫੇਟ ਦੇ ਪੈਕੇਟ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ‘ਤੇ ਮੈਨੂਫੈਕਚਰਿੰਗ ਤਰੀਕ ਅਤੇ ਬੈਚ ਨੰਬਰ ਨਹੀਂ ਸਨ, ਜੋ ਇਨ੍ਹਾਂ ਉਤਪਾਦਾਂ ਦੇ ਨਕਲੀ ਹੋਣ ਦਾ ਸ਼ੱਕ ਪੈਦਾ ਕਰਦਾ ਹੈ।

ਸ. ਖੁੱਡੀਆਂ ਨੇ ਦੱਸਿਆ ਕਿ ਜਾਇੰਟ ਡਾਇਰੈਕਟਰ ਡਾ. ਨਰਿੰਦਰ ਸਿੰਘ ਬੈਨੀਪਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਉੱਡਣ ਦਸਤੇ ਨੇ ਖਾਦ ਦੇ ਤਿੰਨ ਨਮੂਨੇ ਅਤੇ ਕੀਟਨਾਸ਼ਕਾਂ ਦੇ ਦੋ ਨਮੂਨੇ ਲਏ ਹਨ ਅਤੇ ਖਾਦ (ਕੰਟਰੋਲ) ਆਰਡਰ, 1985, ਕੀਟਨਾਸ਼ਕ ਐਕਟ, 1968, ਕੀਟਨਾਸ਼ਕ ਰੂਲ 1971, ਜ਼ਰੂਰੀ ਵਸਤਾਂ ਐਕਟ, 1955 ਅਤੇ ਭਾਰਤੀ ਨਿਆਂ ਸੰਹਿਤਾ, 2023 ਤਹਿਤ ਮੋਗਾ ਦੇ ਥਾਣਾ ਸਮਾਲਸਰ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ।
ਉਨ੍ਹਾਂ ਨੇ ਕਿਸਾਨਾਂ ਨਾਲ ਧੋਖਾਧੜੀ ਅਤੇ ਸ਼ੋਸ਼ਣ ਕਰਨ ਵਾਲਿਆਂ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ 'ਤੇ ਜ਼ੋਰ ਦਿੰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ।

ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਘਟੀਆ ਮਿਆਰ ਵਾਲੇ ਅਤੇ ਗੈਰ-ਕਾਨੂੰਨੀ ਉਤਪਾਦਾਂ ਤੋਂ ਬਚਣ ਲਈ ਸਿਰਫ਼ ਅਧਿਕਾਰਤ ਡੀਲਰਾਂ ਤੋਂ ਹੀ ਖੇਤੀਬਾੜੀ ਵਸਤਾਂ ਖਰੀਦਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਜਵਾਬਦੇਹੀ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ  ਕਿਸਾਨਾਂ ਨੂੰ ਹਰ ਖਰੀਦ ਦਾ ਢੁਕਵਾਂ ਬਿੱਲ ਲੈਣ ਲਈ ਕਿਹਾ।

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646