ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਪਿਤਾ ਦਿਵਸ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਪਿਤਾ ਦਿਵਸ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 21 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ, ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿਤਾ ਦਿਵਸ ਮੌਕੇ ’ਤੇ ਸਾਰੇ ਪਿਤਾਵਾਂ ਅਤੇ ਪਿਤਾ ਰੂਪੀ ਸਖ਼ਸੀਅਤਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।

ਸਪੀਕਰ ਸੰਧਵਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ  ਪਿਤਾ ਹਰ ਪਰਿਵਾਰ ਲਈ ਤਾਕਤ, ਸੁਰੱਖਿਆ ਅਤੇ  ਕੁਰਬਾਨੀ ਦਾ ਪੁੰਜ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਮਾਂ ਦਾ ਪਿਆਰ ਬੱਚੇ ਦੇ ਮੁੱਢਲੇ ਸਾਲਾਂ ਦਾ ਅਧਾਰ ਹੁੰਦਾ ਹੈ, ਉੱਥੇ ਹੀ  ਪਿਤਾ ਜੀਵਨ ਦੀਆਂ ਚੁਣੌਤੀਆਂ ਨੂੰ ਨਜਿੱਠਣ ਲਈ ਲੋੜੀਂਦੀ ਦਿਸ਼ਾ, ਨੈਤਿਕ ਕਦਰਾਂ-ਕੀਮਤਾਂ ਦੇ ਰਾਹ-ਦਸੇਰਾ ਵਜੋਂ ਕੰਮ ਕਰਦਾ ਹੈ।

ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ,‘‘ਪਿਤਾ ਸਾਡੀ ਜਵਾਨੀ ਵਿੱਚ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਹਮਦਰਦੀ ਦੀ ਭਾਵਨਾ ਦਾ ਸੰਚਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ,’’ ।  ਉਨ੍ਹਾਂ ਕਿਹਾ, ‘‘ਸਾਡੇ ਅਮੀਰ ਪੰਜਾਬੀ ਸੱਭਿਆਚਾਰ ਅਤੇ ਸ਼ਾਨਾਮੱਤੀ ਵਿਰਾਸਤ ਵਿੱਚ ਬਜ਼ੁਰਗਾਂ ਅਤੇ ਪਿਤਾਵਾਂ ਦਾ ਬਹੁਤ ਸਤਿਕਾਰ ਕੀਤਾ ਜਾਂਦਾ ਹੈ। ਉਹ ਸਾਡੀ ਸੰਯੁਕਤ ਪਰਿਵਾਰ ਪ੍ਰਣਾਲੀ ਦੇ ਸੂਤਰਧਾਰ ਵਜੋਂ ਕੰਮ ਕਰਦੇ ਹਨ, ਰਹੁ-ਰੀਤਾਂ, ਇਮਾਨਦਾਰੀ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਂਦੇ ਹਨ।’’

ਸਪੀਕਰ ਨੇ ਬੱਚਿਆਂ ਨੂੰ ਆਪਣੇ ਮਾਪਿਆਂ ਨੂੰ ਪਿਆਰ ਕਰਨ, ਸਤਿਕਾਰ ਦੇਣ ਅਤੇ ਸੁਹਿਰਦਤਾ ਨਾਲ ਉਨ੍ਹਾਂ ਦੀ ਦੇਖਭਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪਿਤਾ ਦਿਵਸ ਦਾ ਅਸਲ ਜਸ਼ਨ ਚੜ੍ਹਦੀ ਉਮਰ ਦੇ  ਸਾਲਾਂ ਵਿੱਚ ਬਜ਼ੁਰਗਾਂ ਦੀ ਦੇਖਭਾਲ ਕਰਨ ਵਿੱਚ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਾ ਸਿਰਫ਼ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ, ਇਮਾਨਦਾਰੀ ਨਾਲ ਕੰਮ ਕਰਨ ਲਈ ਸਮਰਪਣ ਨਾਲ ਆਪਣੇ ਪਿਤਾਵਾਂ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨ ਸਗੋਂ ਸੂਬੇ ਦੀ ਤਰੱਕੀ ਵਿੱਚ ਵੀ ਯੋਗਦਾਨ ਪਾਉਣ।

 

Advertisement

Latest News

ਆਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਫਰਜ਼ੀ ਵੀਡੀਓ ਮੁਹਿੰਮ ਪਿੱਛੇ ਮੌਜੂਦ ਲੋਕਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ ਆਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਫਰਜ਼ੀ ਵੀਡੀਓ ਮੁਹਿੰਮ ਪਿੱਛੇ ਮੌਜੂਦ ਲੋਕਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ; 21 ਜੂਨ-      ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਿਮਾਰੀ ਮੁਕਤ ਜੀਵਨ ਲਈ ਲੋਕਾਂ ਨੂੰ ਯੋਗਾ ਅਪਣਾਉਣ ਦੀ ਅਪੀਲ
ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ
20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ
24 ਜੂਨ ਨੂੰ ਮੋਹਾਲੀ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ 2026: ਡਾ. ਰਵਜੋਤ ਸਿੰਘ
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਪਿਤਾ ਦਿਵਸ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ