ਬਾਰਡਰਾਂ ਤੇ ਤੈਨਾਤ ਸਾਡੇ ਮਹਾਨ ਫੌਜੀ ਯੋਧਿਆਂ ਦੀ ਬਦੌਲਤ ਹੀ ਅਸੀਂ ਚੈਨ ਦੀ ਨੀਂਦ ਸੌ ਰਹੇ ਹਾਂ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਬਾਰਡਰਾਂ ਤੇ ਤੈਨਾਤ ਸਾਡੇ ਮਹਾਨ ਫੌਜੀ ਯੋਧਿਆਂ ਦੀ ਬਦੌਲਤ ਹੀ ਅਸੀਂ ਚੈਨ ਦੀ ਨੀਂਦ ਸੌ ਰਹੇ ਹਾਂ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ  27 ਜਨਵਰੀ 2026....ਬਾਰਡਰ ਤੇ ਤੈਨਾਤ ਸਾਡੇ ਫੌਜੀ ਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਤੇ ਇਹਨਾਂ ਦੀ ਬਦੌਲਤ ਹੀ ਅਸੀਂ ਜਿੱਥੇ ਚੈਨ ਦੀ ਨੀਂਦ ਸੌ ਰਹੇ ਹਾਂ ਉੱਥੇ ਹੀ ਆਜ਼ਾਦ ਫਿਜ਼ਾ ਦਾ ਆਨੰਦ ਵੀ ਮਾਣ ਰਹੇ ਹਾਂ। ਇਹ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਉਨਾਂ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਨਸੁਖਾ ਸਵਨਾ ਨੇ 26 ਜਨਵਰੀ 2026 ਗਣਤੰਤਰ ਦਿਵਸ ਵਾਲੇ ਦਿਨ ਫਾਜ਼ਿਲਕਾ ਬਾਰਡਰ ਤੇ ਦੇਸ਼ ਦੇ ਬਹਾਦਰ ਜਵਾਨਾਂ ਨੂੰ ਮਿੱਠਾ ਕਰਵਾਉਣ ਉਪਰੰਤ ਕੀਤਾ! ਇਸ ਦੌਰਾਨ ਉਨਾਂ ਫੌਜੀ ਜਵਾਨਾਂ ਨੂੰ ਮਠਿਆਈ ਦੇ ਡੱਬੇ ਵੀ ਦਿਤੇ ਤੇ ਉਹਨਾਂ ਨਾਲ ਨੀ ਖੁਸ਼ੀ ਸਾਂਝੀ ਕੀਤੀ!
 ਇੱਕ ਨਰਿੰਦਰ ਪਾਲ ਸਿੰਘ ਸਵਨਾ ਤੇ ਮੈਡਮ ਖੁਸ਼ਬੂ ਸਵਨਾ ਨੇ  ਦੇਸ਼ ਤੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਦੇਸ਼ ਦੇ ਮਹਾਨ ਸੰਵਿਧਾਨ ਨਿਰਮਾਤਾ ਬੀ.ਆਰ ਅੰਬੇਡਕਰ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਮਹਾਨ ਨਿਰਮਾਤਾ ਨੇ ਦੇਸ਼ ਨੂੰ ਇੱਕ ਪ੍ਰਭੂਸੱਤਾ, ਸਮਾਜਵਾਦੀ, ਧਰਮ ਨਿਰਪੱਖ ਅਤੇ ਲੋਕਤੰਤਰੀ ਗਣਰਾਜ ਵਜੋਂ ਸਥਾਪਿਤ ਕੀਤਾ। ਉਹਨਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਅਤੇ ਸਰਦਾਰ ਪਟੇਲ ਦੇ ਭਾਰਤ ਦੀ ਏਕਤਾ ਅਤੇ ਸੰਵਿਧਾਨ ਵਿੱਚ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਬਦੌਲਤ ਹੀ ਅੱਜ ਅਸੀਂ ਸਾਰੇ ਆਪਣੇ ਹੱਕਾਂ ਦੀ ਆਵਾਜ਼ ਉਠਾ ਸਕਦੇ ਹਾਂ!
 ਉਨਾਂ ਸਰਹੱਦ ਤੇ ਤੈਨਾਤ ਭਾਰਤੀ ਫੌਜ ਤੇ ਫੌਜ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਇਹ ਮਹਾਨ ਯੋਧੇ ਆਪਣੇ ਪਰਿਵਾਰਾਂ ਤੋਂ ਦੂਰ ਰਹਿ ਕੇ ਸਰਹੱਦਾਂ ਤੇ ਸਾਡੇ ਲਈ ਹਮੇਸ਼ਾ ਡਟੇ ਰਹਿੰਦੇ ਹਨ ਤੇ ਆਪਣੀ ਜਾਨ ਦੀ ਪਰਵਾਹ ਨਾ ਕੀਤੇ ਬਿਨਾਂ ਹੀ ਦੇਸ਼ ਦੀ ਰੱਖਿਆ ਕਰਦੇ ਹਨ! 

Advertisement

Latest News

ਰਾਜਪਾਲ ਕਟਾਰੀਆ ਵੱਲੋਂ ਸੇਰੋਂ ਵਿਖੇ ਸਖੀ ਸਿਰਜਣ ਕੇਂਦਰ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਰਾਜਪਾਲ ਕਟਾਰੀਆ ਵੱਲੋਂ ਸੇਰੋਂ ਵਿਖੇ ਸਖੀ ਸਿਰਜਣ ਕੇਂਦਰ ਦੀ ਨਵੀਂ ਬਿਲਡਿੰਗ ਦਾ ਉਦਘਾਟਨ
ਤਰਨ ਤਾਰਨ, 9 ਫਰਵਰੀ :        ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਆਪਣੇ ਤਰਨ ਤਾਰਨ ਦੇ ਦੌਰੇ ਦੌਰਾਨ ਅੱਜ...
ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ 'ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ 'ਆਪ' ਦਾ ਜ਼ੋਰਦਾਰ ਪ੍ਰਦਰਸ਼ਨ
ਜ਼ਿਲ੍ਹੇ 'ਚ 08 ਮੁਕੱਦਮੇ ਦਰਜ ਕਰਕੇ 72 ਵਿਅਕਤੀ ਕੀਤੇ ਗ੍ਰਿਫ਼ਤਾਰ, 87 ਚਲਾਨ ਤੇ 01 ਭਗੌੜਾ ਗ੍ਰਿਫ਼ਤਾਰ - ਐੱਸਐੱਸਪੀ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਦਰਬਾਰ ਸਾਹਿਬ ਅਤੇ ਜੈਨ ਮੰਦਰ ਵਿਖੇ ਮੱਥਾ ਟੇਕਿਆ
ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ
‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਰੈੱਡ ਕਰਾਸ ਸੁਸਾਇਟੀ ਰੂਪਨਗਰ ਵਿਖੇ ਲਗਾਇਆ ਸਿਹਤ ਚੈਕਅੱਪ ਕੈਂਪ