ਦਿੱਲੀ ਵਿਧਾਨ ਸਭਾ ਚੋਣਾਂ,ਸ਼ਾਨ ਨਾਲ ਜਿੱਤਾਂਗੇ-ਵਿਧਾਇਕ ਸ਼ੈਰੀ ਕਲਸੀ

ਦਿੱਲੀ ਵਿਧਾਨ ਸਭਾ ਚੋਣਾਂ,ਸ਼ਾਨ ਨਾਲ ਜਿੱਤਾਂਗੇ-ਵਿਧਾਇਕ ਸ਼ੈਰੀ ਕਲਸੀ

Batala, 21 January 2025,(Azad Soch News:-  ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ, ਆਮ ਆਦਮੀ ਪਾਰਟੀ ਪੰਜਾਬ (Aam Aadmi Party Punjab) ਨੂੰ ਪਾਰਟੀ ਹਾਈਕਮਾਂਡ ਵਲੋਂ ਇੱਕ ਹੋਰ ਨਵੀਂ ਜਿੰਮੇਵਾਰੀ ਸੌਂਪਦਿਆਂ ਦਿੱਲੀ ਚੋਣਾਂ ਲਈ ਸਟਾਰ ਪ੍ਰਚਾਰਕ ਨਿਯੁਕਤ ਕੀਤਾ ਹੈ। ਨਵੀਂ ਜਿੰਮੇਵਾਰੀ ਮਿਲਣ ਉਪਰੰਤ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ (MLA Sherry Kalsi) ਨੇ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਮੁੱਚੀ ਹਾਈਕਮਾਂਡ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਸਟਾਰ ਪ੍ਰਚਾਰਕ ਨਿਯੁਕਤ ਕਰਨ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪਾਰਟੀ ਨੇ ਪਹਿਲਾਂ ਵੀ ਉਨ੍ਹਾਂ ਨੂੰ ਅਹਿਮ ਜਿੰਮੇਵਾਰੀਆਂ ਦਿੱਤੀਆਂ ਹਨ, ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਦਿੱਲੀ ਚੋਣਾਂ ਵਿੱਚ ਹੋਰ ਮਿਹਨਤ, ਲਗਨ ਤੇ ਉਤਸ਼ਾਹ ਨਾਲ ਚੋਣ ਪ੍ਰਚਾਰ ਕਰਨਗੇ ਅਤੇ ਆਪ ਪਾਰਟੀ ਦੁਬਾਰਾ ਦਿੱਲੀ ਚੋਣਾਂ ਪੂਰੀ ਸ਼ਾਨ ਨਾਲ ਜਿੱਤੇਗੀ,ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਲੋਕ ਹਿੱਤ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ’ਤੇ ਦਿੱਲੀ ਵਾਸੀ ਇਸ ਵਾਰ ਫਿਰ ਮੋਹਰ ਲਗਾਉਣਗੇ। ਵਿਧਾਇਕ ਸ਼ੈਰੀ ਕਲਸੀ, ਜੋ ਪਹਿਲਾਂ ਹੀ ਦਿੱਲੀ ਵਿਖੇ ਚੋਣ ਪ੍ਰਚਾਰ ਕਰ ਰਹੇ ਹਨ ਨੇ ਦੱਸਿਆ ਕਿ ਦਿੱਲੀ ਵਾਸੀ ਆਮ ਆਦਮੀ ਪਾਰਟੀ ਵਲੋਂ ਆਮ ਲੋਕਾਂ ਦੇ ਹਿੱਤ ਵਿੱਚ ਕੀਤੇ ਫੈਸਲਿਆਂ ਤੋਂ ਕਾਫੀ ਪਰਭਾਵਿਤ ਹਨ ਅਤੇ ਲੋਕ ਆਪ ਪਾਰਟੀ ਨਾਲ ਵੱਧ ਤੋਂ ਵੱਧ ਜੁੜ ਰਹੇ ਹਨ।

Advertisement

Latest News

ਐਨ ਸੀ ਆਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਐਨ ਸੀ ਆਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Noida,07 FEB,2025,(Azad Soch News):-  ਪੂਰਬੀ ਦਿੱਲੀ ਦੇ ਐਲਕਨ ਸਕੂਲ (Alcon School) ਅਤੇ ਨੋਇਡਾ ਦੇ ਸ਼ਿਵ ਨਾਦਰ ਸਕੂਲ (Shiv Nadar School)...
PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਇਸ ਤਾਰੀਖ ਤੱਕ ਹੋ ਸਕਦੀ ਜਾਰੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-02-2025 ਅੰਗ 735
Realme ਫਰਵਰੀ 'ਚ GT 7 ਪ੍ਰੋ ਰੇਸਿੰਗ ਐਡੀਸ਼ਨ ਫੋਨ ਲਾਂਚ ਕਰ ਰਿਹਾ ਹੈ
ਅਮਰੀਕੀ ਰਿਪਬਲਿਕਨ ਸੈਨੇਟਰ ਰਿਕ ਸਕਾਟ ਅਤੇ ਜੌਨ ਕੈਨੇਡੀ ਨੇ ਬਿਡੇਨ ਪ੍ਰਸ਼ਾਸਨ ਦੇ ਉਸ ਨਿਯਮ ਨੂੰ ਉਲਟਾਉਣ ਦੇ ਉਦੇਸ਼ ਨਾਲ ਇੱਕ ਪ੍ਰਸਤਾਵ ਪੇਸ਼ ਕੀਤਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ ਹੋਵੇਗੀ
ਚਮਕੀਲਾ ਦੀ ਸਫ਼ਲਤਾ ਤੋਂ ਬਾਅਦ ਇਮਤਿਆਜ਼ ਅਲੀ ਨਾਲ ਇੱਕ ਹੋਰ ਫਿਲਮ ਕਰਨਗੇ ਦਿਲਜੀਤ ਦੁਸਾਂਝ