ਬਾਲ ਮਜਦੂਰੀ ਵਿਰੁੱਧ ਖਾਤਮਾ ਕਰਨ ਲਈ ਸਪਤਾਹ ਮੁਹਿੰਮ 11 ਜੂਨ, 2024 ਤੋਂ 21 ਜੂਨ , 2024 ਤੱਕ

ਬਾਲ ਮਜਦੂਰੀ ਵਿਰੁੱਧ ਖਾਤਮਾ ਕਰਨ ਲਈ ਸਪਤਾਹ ਮੁਹਿੰਮ 11 ਜੂਨ, 2024  ਤੋਂ 21 ਜੂਨ , 2024 ਤੱਕ

  ਅੰਮ੍ਰਿਤਸਰ 7 ਮਈ 2024:---ਰਾਜ ਵਿੱਚੋਂ ਬਾਲ ਮਜ਼ਦੂਰੀ ਦੀ ਸਮਾਜਿਕ ਬੁਰਾਈ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈਪੰਜਾਬ ਸਰਕਾਰ ਨੇ "ਬਾਲ ਮਜਦੂਰੀ ਵਿਰੁੱਧ ਖਾਤਮਾ ਕਰਨ ਲਈ ਸਪਤਾਹ ਮੁਹਿੰਮ 11 ਜੂਨ, 2024 ਤੋਂ 21 ਜੂਨ  2024 ਤੱਕ ਚਲਾਈ ਜਾ ਰਹੀ ਹੈ। ਜਿਲ੍ਹੇ ਵਿੱਚ ਇਸ ਮੁਹਿੰਮ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ  ਦਿੰਦਿਆ ਸ੍ਰੀ ਘਨਸ਼ਾਮ ਥੋਰੀ ਡਿਪਟੀ  ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ 18 ਸਾਲ ਤੋਂ ਘੱਟ ਉਮਰ ਦੇ ਬੱਚਿਆ ਤੋਂ ਖਤਰਨਾਕ ਅਤੇ ਗੈਰ ਖਤਰਨਾਕ ਅਦਾਰਿਆਂ ਵਿੱਚ ਕੰਮ ਕਰਵਾਉਣਾ ਕਾਨੂੰਨੀ ਜੁਰਮ ਹੈ ਅਤੇ ਜੇਕਰ ਕੋਈ ਵੀ ਵਿਅਕਤੀ ਜਾਂ ਅਦਾਰੇ ਦਾ ਮਾਲਕ ਕੰਮ ਕਰਵਾਉਂਦਾ ਪਾਇਆ ਗਿਆ ਤਾਂ ਉਸ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਦੱਸਿਆ ਕਿ ਬਾਲ ਅਤੇ ਕਿਸ਼ੋਰ ਮਜ਼ਦੂਰੀ (ਮਨਾਹੀ ਅਤੇ ਰੈਗੂਲੇਸ਼ਨ) ਐਕਟ 1986 ਤਹਿਤ ਰਾਜ ਸਰਕਾਰ ਨੂੰ ਜਿਲ੍ਹਾ ਪੱਧਰੀ ਟਾਸਕ ਫੋਰਸ ਦਾ ਗਠਨ ਕੀਤਾ ਹੈ ਜਿਸ ਵਿੱਚ ਵੱਖ-ਵੱਖ ਵਿਭਾਗਾਂ ਜਿਵੇਂ ਕਿ ਪੁਲਿਸਸਿਹਤਕਿਰਤਡਾਇਰੈਕਟਰ ਆਫ ਫੈਕਟਰੀਜ਼ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸਸਿੱਖਿਆ ਅਤੇ ਐਨ.ਜੀ.ਓਜ ਆਦਿ ਸ਼ਾਮਲ ਹਨ।

ਡਿਪਟੀ ਕਮਿਸ਼ਨਰ  ਨੇ ਦੱਸਿਆ ਕਿ ਇਹ ਟੀਮ ਸਾਂਝੇ ਤੌਰ ਤੇ ਜ਼ਿਲ੍ਹੇ ਵਿੱਚ ਸ਼ੱਕੀ ਕਾਰੋਬਾਰੀ ਯੂਨਿਟਾਂ ਦੀ ਅਚਨਚੇਤ ਚੈਕਿੰਗ ਕਰੇਗੀ। ਇਸ ਟਾਸਕ ਫੋਰਸ ਨੂੰ ਵੱਖ-ਵੱਖ ਪ੍ਰਾਪਤ ਹੋਈਆਂ ਜਗ੍ਹਾਵਾਂ ਤੇ ਸ਼ਿਕਾਇਤਾਂ 'ਤੇ ਤੁਰੰਤ ਕਾਰਵਾਈ ਕਰਨ ਅਤੇ ਬਾਲ ਮਜ਼ਦੂਰੀ 'ਤੇ ਐਨ.ਜੀ.ਓਜ ਦੁਆਰਾ ਕਰਵਾਏ ਗਏ ਸਰਵੇਖਣਾਂ ਅਨੁਸਾਰ ਕਾਰਵਾਈ ਕਰਨ ਲਈ ਵੀ ਹੁਕਮ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਬਚਾਏ ਗਏ ਬੱਚਿਆਂ ਨੂੰ ਮੁਢਲੀ ਸਿੱਖਿਆ ਅਤੇ ਹੁਨਰ ਵਿਕਾਸ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਜਿਲ੍ਹਾ ਟਾਸਕ ਫੋਰਸ ਬਾਲ ਮਜ਼ਦੂਰੀ ਦੇ ਮਾਤੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰੇਗੀ।

Tags:

Advertisement

Latest News

ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ
ਫ਼ਤਹਿਗੜ੍ਹ ਸਾਹਿਬ 15 ਜੂਨਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ
ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ 'ਚ ਸਿਹਤ ਦਾ ਆ ਰਿਹਾ ਨਵਾਂ ਮੋੜ
ਪ੍ਰਸ਼ਾਸਨ ਵੱਲੋਂ 'ਕੈਪਚਰ ਲੁਧਿਆਣਾ: ਮੋਮੈਂਟਸ ਆਫ ਗ੍ਰੀਨ' ਫੋਟੋਗ੍ਰਾਫੀ ਮੁਕਾਬਲੇ ਦਾ ਆਗਾਜ਼
ਇੰਟਰਨੈੱਟ ‘ਤੇ ਫਿਰ ਛਾ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਾਰਜੀਆ ਮੇਲੋਨੀ
 ਬਦਰੀਨਾਥ ਹਾਈਵੇਅ ਉੱਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ,ਇੱਕ ਟੈਂਪੂ ਟਰੈਵਲਰ ਨਦੀ ਵਿੱਚ ਡਿੱਗ ਗਿਆ
ਹਰਿਆਣਾ 'ਚ ਗਰਮੀ ਦਾ ਕਹਿਰ,ਕਈ ਜ਼ਿਲ੍ਹਿਆਂ 'ਚ ਪਾਰਾ 45 ਡਿਗਰੀ ਤੋਂ ਪਾਰ