ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਚੰਡੀਗੜ੍ਹ, 28 ਅਪ੍ਰੈਲ:

ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, 'ਮੁੱਖ ਚੋਣ ਅਧਿਕਾਰੀ, ਪੰਜਾਬ' ਦੀ ਸ਼ੁਰੂਆਤ ਕੀਤੀ ਹੈ।

    ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਮਹੱਤਵਪੂਰਨ ਤਰੀਕਾਂ, ਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਹ ਚੈਨਲ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ।

     ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤੋਂ ਜਾਰੀ ਯਤਨਾਂ ਦਾ ਹਿੱਸਾ ਹੈ। ਸਿਬਿਨ ਸੀ ਨੇ ਦੱਸਿਆ ਕਿ ਜਾਣਕਾਰੀ ਅਤੇ ਹੋਰ ਗਤੀਵਿਧੀਆਂ ਦਾ ਪ੍ਰਸਾਰ ਕਰਨ ਅਤੇ ਵੋਟਰਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਇਸ ਤੋਂ ਪਹਿਲਾਂ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਗਿਆ ਹੈ ਅਤੇ "ਫੇਸਬੁੱਕ ਲਾਈਵ" ਸੈਸ਼ਨ ਵੀ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ @TheCEOPunjab ਹੈਂਡਲ ਨਾਲ ਫੇਸਬੁੱਕ, ਐਕਸ, ਇੰਸਟਾਗ੍ਰਾਮ ਅਤੇ ਯੂਟਿਊਬ ਚੈਨਲ ਵੀ ਚਲਾਏ ਜਾ ਰਹੇ ਹਨ।

 ਸਿਬਿਨ ਸੀ ਨੇ ਵਟਸਐਪ ਵਰਤਣ ਵਾਲਿਆਂ ਨੂੰ ਲੋਕ ਸਭਾ ਚੋਣਾਂ 2024 ਬਾਰੇ ਨਿਯਮਤ ਅਤੇ ਪ੍ਰਮਾਣਿਕ ਅੱਪਡੇਟ ਪ੍ਰਾਪਤ ਕਰਨ ਲਈ ਅਧਿਕਾਰਤ ਚੈਨਲ ਨਾਲ ਜੁੜਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਟਸਐਪ ਵਰਤਣ ਵਾਲਿਆਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਇਸ ਚੈਨਲ ਦੀ ਜਾਣਕਾਰੀ ਨੂੰ ਹੋਰ ਸਮੂਹਾਂ ਵਿੱਚ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਹੈ।

Tags:

Advertisement

Latest News

 ਜੈਪੁਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ,ਈਮੇਲ ਰਾਹੀਂ ਧਮਕੀ ਮਿਲੀ ਜੈਪੁਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ,ਈਮੇਲ ਰਾਹੀਂ ਧਮਕੀ ਮਿਲੀ
Jaipur, 13 May 2024,(Azad Soch News):-  ਨਿਊਜ਼ ਏਜੰਸੀ ਪੀਟੀਆਈ ਨੇ ਪੁਲਿਸ (Police) ਦੇ ਹਵਾਲੇ ਨਾਲ ਦੱਸਿਆ ਕਿ ਰਾਜਸਥਾਨ ਦੀ ਰਾਜਧਾਨੀ...
ਚੰਡੀਗੜ੍ਹ ’ਚ ਬੈਕਾਂ ਦਾ 300 ਕਰੋੜ ਦੇ ਘਪਲੇ ਕਰਨ ਵਾਲਾ ਦੋਸ਼ੀ ਆਵੇਗਾ ਭਾਰਤ,ED ਦੋਸ਼ੀ ਨੂੰ ਭਾਰਤ ਲਿਆਉਣ ਦੀ ਤਿਆਰੀ 'ਚ
‘ਦਿੱਲੀ ਨੂੰ ਦਿਵਾਵਾਂਗੇ ‘ਪੂਰਨ ਰਾਜ’ ਦਾ ਦਰਜਾ-ਸੀਐੱਮ ਅਰਵਿੰਦ ਕੇਜਰੀਵਾਲ
ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਦੀ ਵੋਟਿੰਗ ਅੱਜ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-05-2024 ਅੰਗ 853
ਦਿੱਲੀ ਦੇ ਚਾਂਦਨੀ ਚੌਕ 'ਚ ਬਿਲਡਿੰਗ ਨੂੰ ਲੱਗੀ ਭਿਆਨਕ ਅੱਗ
ਅੰਤਰਰਾਸ਼ਟਰੀ ਮਾਂ ਦਿਵਸ ਅਤੇ ਨਰਸ ਦਿਵਸ ਮੌਕੇ ਜ਼ਿਲ੍ਹਾ ਸਵੀਪ ਟੀਮ ਨੇ ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਵਿਖੇ ਦਿੱਤਾ ਵੋਟ ਪਾਉਣ ਦਾ ਸੁਨੇਹਾ