ਲੋਕਾਂ ਦੇ ਸਾਥ ਨਾਲ ਹੋਵੇਗਾ ਨਸ਼ਿਆਂ ਦਾ ਖਾਤਮਾ-ਵਿਧਾਇਕ ਸ਼ੈਰੀ ਕਲਸੀ

ਲੋਕਾਂ ਦੇ ਸਾਥ ਨਾਲ ਹੋਵੇਗਾ ਨਸ਼ਿਆਂ ਦਾ ਖਾਤਮਾ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 1 ਅਗਸਤ (     ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਵਿੱਚ ਵੱਡੇ ਪੱਧਰ 'ਤੇ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸ ਤਹਿਤ ਬਟਾਲਾ ਦੀ ਵਾਰਡ ਨੰਬਰ 48 ਵਿੱਚ ਨਸ਼ਾ ਮੁਕਤੀ ਯਾਤਰਾ’ ਤਹਿਤ ਹੋਈ ਇਕੱਤਰਤਾ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਵਾਰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁਟ ਹੋ ਕੇ ਲੜਨ ਦੀ ਸਹੁੰ ਵੀ ਚੁਕਾਈ ਗਈ।

 

ਵਿਧਾਇਕ ਸ਼ੈਰੀ ਕਲਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ ਭਗਵੰਤ ਸਿੰਘ ਮਾਨਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਦਾ ਤਹੱਈਆ ਕੀਤਾ ਗਿਆ ਹੈ ਅਤੇ ਇਸ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵਾਰਡਾਂ ਜਾਂ ਆਲੇ-ਦੁਆਲੇ ਨਸ਼ੇ ਵੇਚਣ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਜਾਂ ਵਟਸਐਪ ਨੰਬਰ 97791-00200 ਉੱਪਰ ਦੇਣ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

 

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਪੀੜਤਾਂ ਨੂੰ ਮੁੜ ਨਵਾਂ ਜੀਵਨ ਦੇਣ ਦੇ ਮੰਤਵ ਨਾਲ ਨਸ਼ਾ ਛੁਡਾਊ ਕੇਦਰਾਂ ਵਿੱਚ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ। ਇਸ ਲਈ ਸਾਰੇ ਲੋਕ ਇਸ ਨਾਮੁਰਾਦ ਬਿਮਾਰੀ ਨਸ਼ਿਆਂ ਨੂੰ ਖਤਮ ਕਰਨ ਲਈ ਅੱਗੇ ਆਉਣ।

 

ਉਨ੍ਹਾਂ ਕਿਹਾ ਕਿ ਇਹ ਮਿਸ਼ਨ ਸਿਰਫ ਸਰਕਾਰ ਅਤੇ ਪੁਲਿਸ ਵਿਭਾਗ ਵਲੋਂ ਸਫ਼ਲ ਨਹੀ ਬਣਾਇਆ ਜਾ ਸਕਦਾ। ਇਸ ਵਿੱਚ ਹਰ ਨਾਗਰਿਕ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

 

ਇਸ ਮੌਕੇ ਅੰਮ੍ਰਿਤ ਕਲਸੀਸੀਨੀਅਰ ਆਗੂ ਮਾਸਟਰ ਤਿਲਕ ਰਾਜਅਵਤਾਰ ਸਿੰਘ ਕਲਸੀਮਨਜੀਤ ਸਿੰਘ ਬੁਮਰਾਹ ਵਾਇਸ ਕੁਆਰਡੀਨੇਟਰ ਨਸ਼ਾ ਮੁਕਤੀ ਯਾਤਰਾਭੁਪਿੰਦਰ ਸਿੰਘ ਅਤੇ ਵੀਨੂੰ ਕਾਹਲੋਂ ਪਤਵੰਤੇ ਅਤੇ ਵਾਰਡ ਵਾਸੀ ਹਾਜ਼ਰ ਸਨ। 

Advertisement

Advertisement

Latest News

IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ
New Chandigarh,08,DEC,2025,(Azad Soch News):-   ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...
ਖੰਡ ਦੀ ਬਜਾਏ ਗੁੜ ਪਾ ਕੇ ਬਣਾਓ ਸੁਆਦੀ ਗਾਜਰ ਦਾ ਹਲਵਾ,ਸਿੱਖੋ ਇਸਦੀ ਆਸਾਨ ਵਿਧੀ
ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਸਦ ਵਿੱਚ ਇਸ 'ਤੇ ਚਰਚਾ ਸ਼ੁਰੂ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-12-2025 ਅੰਗ 742
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ