ਹੈਪੀ ਸੀਡਰ ਅਤੇ ਸੁਪਰ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਨਾਲ ਫ਼ਸਲ ਦਾ ਝਾੜ ਵੱਧ ਤੇ ਖਰਚਾ ਘੱਟ ਹੁੰਦਾ ਹੈ : ਡਿਪਟੀ ਕਮਿਸ਼ਨਰ
By Azad Soch
On
ਬਠਿੰਡਾ, 9 ਨਵੰਬਰ : ਹੈਪੀ ਸੀਡਰ ਅਤੇ ਸੁਪਰ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਦੇ ਨਾਲ ਫਸਲ ਦਾ ਝਾੜ ਵੱਧ ਅਤੇ ਖਰਚਾ ਘੱਟ ਹੁੰਦਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਰਾਮਪੁਰਾ, ਬਾਲਿਆਂਵਾਲੀ ਅਤੇ ਭਾਈ ਬਖਤੌਰ ਦੇ ਆਸ-ਪਾਸ ਦੇ ਖੇਤਾਂ 'ਚ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਦੌਰਾ ਕਰਕੇ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਐਸਐਸਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ ਵਾਲੇ ਕਿਸਾਨਾਂ ਤੋਂ ਸੇਧ ਲੈਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ। ਇਸ ਤਰ੍ਹਾਂ ਕਰਨ ਦੇ ਨਾਲ ਜਿੱਥੇ ਉਹ ਵਾਤਾਵਰਨ ਦੀ ਸਾਂਭ-ਸੰਭਾਲ ਵਿੱਚ ਆਪਣਾ ਪੂਰਨ ਯੋਗਦਾਨ ਪਾਉਣਗੇ, ਉਥੇ ਹੀ ਉਹ ਆਪਣੀ ਫਸਲ ਦੇ ਝਾੜ ਵਿੱਚ ਚੋਖਾ ਮੁਨਾਫਾ ਕਰਨਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਲਗਭਗ 250 ਬੇਲਰ ਅਤੇ ਤਕਰੀਬਨ 4 ਹਜ਼ਾਰ ਸੁਪਰ ਸੀਡਰ ਹਨ, ਜਿਨਾਂ ਦੀ ਵਰਤੋਂ ਕਰਨ ਲਈ ਪ੍ਰਸ਼ਾਸਨ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਲਗਾਤਾਰ ਪ੍ਰੇਰਿਤ ਕਰ ਰਿਹਾ ਹੈ। ਉਹਨਾਂ ਇਹ ਵੀ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਠੋਸ ਉਪਰਾਲਿਆਂ ਸਦਕਾ ਬਠਿੰਡਾ ਜ਼ਿਲੇ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਵੱਡੀ ਗਿਰਾਵਟ ਆਈ ਹੈ। ਇਸ ਮੌਕੇ ਉਹਨਾਂ ਕਿਹਾ ਕਿ ਪਰਾਲੀ ਦੀ ਸੰਭਾਲ ਤੇ ਉਸ ਦੇ ਪ੍ਰਬੰਧਨ ਲਈ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ 'ਤੇ ਡੰਪ ਵੀ ਬਣਾਏ ਗਏ ਹਨ।
ਇਸ ਮੌਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਖੇਤੀਬਾੜੀ ਵਿਭਾਗ ਵੱਲੋਂ ਨਿਯੁਕਤ ਕੀਤੀਆਂ ਗਈਆਂ ਟੀਮਾਂ ਨੇ ਖੇਤਾਂ ਵਿੱਚ ਜਾ ਕੇ ਝੋਨੇ ਦੀ ਪਰਾਲੀ ਤੇ ਉਸ ਦੀ ਰਹਿੰਦ-ਖੂੰਹਦ ਨੂੰ ਲਗਾਈ ਅੱਗ ਨੂੰ ਬੁਝਾਇਆ।
ਇਸ ਮੌਕੇ ਵਾਤਾਵਰਨ ਪ੍ਰੇਮੀ ਅਤੇ ਅਗਾਂਹ ਵਧੂ ਸੋਚ ਦੇ ਮਾਲਕ ਕਿਸਾਨ ਲਗਾਤਾਰ ਪਿਛਲੇ 8-9 ਸਾਲਾਂ ਤੋਂ ਹੈਪੀ ਸੀਡਰ ਅਤੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਹੈ। ਕਿਸਾਨ ਨੇ ਦੱਸਿਆ ਕਿ ਪਿਛਲੇ ਸਾਲ ਵੀ ਉਸ ਨੇ 8 ਏਕੜ ਸੁਪਰ ਸੀਡਰ ਅਤੇ 7 ਏਕੜ ਹੈਪੀ ਸੀਡਰ ਨਾਲ ਫਸਲ ਦੀ ਬਿਜਾਈ ਕੀਤੀ ਸੀ। ਇਸ ਤੋਂ ਇਲਾਵਾ ਉਹ ਇਸ ਸਾਲ ਵੀ ਕਰੀਬ 17 ਏਕੜ ਜਮੀਨ ਹੈਪੀ ਸੀਡਰ ਅਤੇ ਸੁਪਰ ਸੀਡਰ ਨਾਲ ਕਰੇਗਾ। ਉਹਨਾਂ ਹੋਰਨਾ ਕਿਸਾਨਾਂ ਨੂੰ ਵੀ ਪੁਰਜੋਰ ਅਪੀਲ ਕੀਤੀ ਕਿ ਉਹ ਵੀ ਆਪਣੀ ਫਸਲ ਦੀ ਬਿਜਾਈ ਸੁਪਰ ਸੀਡਰ ਅਤੇ ਹੈਪੀ ਸੀਡਰ ਨਾਲ ਕਰਨ ਨੂੰ ਤਰਜੀਹ ਦੇਣ, ਇਸ ਤਰ੍ਹਾਂ ਕਰਨ ਨਾਲ ਜਿੱਥੇ ਫਸਲ ਦਾ ਝਾੜ ਵੱਧ ਹੁੰਦਾ ਹੈ ਉੱਥੇ ਖਰਚਾ ਵੀ ਘੱਟ ਆਉਂਦਾ ਹੈ।
Tags:
Related Posts
Latest News
ਸਪੀਕਰ ਸੰਧਵਾਂ ਨੇ ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਸਥਾਨ ਵਜੋਂ ਸੰਭਾਲਣ ਲਈ ਜ਼ੋਰ ਦਿੱਤਾ
09 Dec 2024 17:59:53
ਚੰਡੀਗੜ੍ਹ, 9 ਦਸੰਬਰ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਇਤਿਹਾਸਕ ਦੀਵਾਨ ਟੋਡਰ ਮੱਲ...