43.90 ਕਰੋੜ ਦੇ ਪ੍ਰੋਜੈਕਟ ਨਾਲ ਮਾਨਸਾ ਵਾਸੀਆਂ ਨੂੰ ਸੀਵਰੇਜ ਸਮੱਸਿਆ ਤੋਂ ਮਿਲੇਗੀ ਨਿਜਾਤ

43.90 ਕਰੋੜ ਦੇ ਪ੍ਰੋਜੈਕਟ ਨਾਲ ਮਾਨਸਾ ਵਾਸੀਆਂ ਨੂੰ ਸੀਵਰੇਜ ਸਮੱਸਿਆ ਤੋਂ ਮਿਲੇਗੀ ਨਿਜਾਤ

ਮਾਨਸਾ, 11 ਨਵੰਬਰ

            ਮਾਨਸਾ ਸ਼ਹਿਰ ਵਾਸੀਆਂ ਨੂੰ ਜਲਦ ਹੀ ਸੀਵਰੇਜ ਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। 43.90 ਕਰੋੜ ਦੀ ਲਾਗਤ ਨਾਲ ਸ਼ਹਿਰ ਦੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਸ਼ਹਿਰ ਤੋਂ ਲੈ ਕੇ ਸਹਾਰਨਾ ਸਰਹੰਦ ਚੋਅ ਤੱਕ ਪਾਈਪ ਲਾਈਨ (ਰਾਈਸਿੰਗ ਮੇਨ) ਪਾਉਣ ਦਾ ਪ੍ਰੋਜੈਕਟ ਤੇਜ਼ੀ ਨਾਲ ਜਾਰੀ ਹੈਜਿਸ ਦੇ ਕੰਮ ਦਾ ਜਾਇਜ਼ਾ ਵਿਧਾਇਕ ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਲਿਆ ਗਿਆ।

            ਇਸ ਮੌਕੇ ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਾਨਸਾ ਸ਼ਹਿਰ ਦੀ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਸੀਵਰੇਜ ਬੋਰਡ ਰਾਹੀਂ 43.90 ਕਰੋੜ ਰੁਪਏ ਦਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈਜਿਸ ਤਹਿਤ ਸੀਵਰੇਜ ਟ੍ਰੀਟਮੈਂਟ ਪਲਾਂਟ ਤੋਂ ਸੋਧਿਆ ਪਾਣੀ ਮੇਨ ਪੰਪਿੰਗ ਸਟੇਸ਼ਨ ਮਾਨਸਾ ਤੋਂ ਸਹਾਰਨਾ ਸਰਹੰਦ ਚੋਅ ਤੱਕ 15 ਕਿਲੋਮੀਟਰ ਲੰਬੀ ਪਾਇਪਲਾਈਨ ਪਾਈ ਜਾ ਰਹੀ ਹੈ। ਇਸ ਪ੍ਰੋਜੈਕਟ ਤਹਿਤ 75 ਐਚ ਪੀ ਦੇ ਨਵੇਂ ਪੰਪ ਲਾਏ ਜਾਣਗੇ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਮਾਨਸਾ ਵਾਸੀਆਂ ਨੂੰ ਸੀਵਰੇਜ ਦੇ ਮਸਲੇ ਤੋਂ ਨਿਜਾਤ ਮਿਲਣ ਨਾਲ ਸ਼ਹਿਰ ਦੀ ਵੱਡੀ ਸਮੱਸਿਆ ਹੱਲ ਹੋ ਜਾਵੇਗੀ।

            ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ ਏ ਐੱਸ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਉਹ ਲਗਾਤਾਰ ਨਵੇਂ ਅਤੇ ਚੱਲ ਰਹੇ ਪ੍ਰੋਜੈਕਟਾਂ ਦਾ ਨਿਰੀਖਣ ਕਰ ਰਹੇ ਹਨ ਤਾਂ ਜੋ ਕੰਮ ਪੂਰੀ ਪਾਰਦਰਸ਼ਤਾ ਅਤੇ ਮਿਆਰੀ ਰੂਪ ਵਿਚ ਕਰਵਾਏ ਜਾ ਸਕਣ। ਓਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਓਨ੍ਹਾਂ ਕਿਹਾ ਕਿ ਸੀਵਰੇਜ ਪ੍ਰੋਜੈਕਟ ਤਹਿਤ ਪਾਇਪਲਾਈਨ ਪਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ ਅਤੇ ਨਵੇਂ ਪੰਪ ਵੀ ਲਾਏ ਜਾਣਗੇ।

            ਇਸ ਮੌਕੇ ਐਕਸੀਅਨ ਸੀਵਰੇਜ ਬੋਰਡ ਰਾਜਿੰਦਰ ਗਰਗ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕੰਮ ਮਾਰਚ ਅੰਤ ਤਕ ਮੁਕੰਮਲ ਹੋ ਜਾਵੇਗਾ ਜਿਸ ਮਗਰੋਂ ਮਾਨਸਾ ਸ਼ਹਿਰ ਵਿਚ ਸੀਵਰੇਜ ਦੇ ਪਾਣੀ ਦੀ ਨਿਕਾਸੀ ਦਾ ਮਸਲਾ ਹੱਲ ਹੋ ਜਾਵੇਗਾ। 

Advertisement

Latest News

ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ
ਹੁਸ਼ਿਆਰਪੁਰ, 10 ਮਾਰਚ : ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਦੱਸਿਆ ਕਿ ਨਿਗਮ ਵੱਲੋਂ ਲੋਕ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ...
ਇੰਟਰਪੋਲ ਰੈਫਰੈਂਸ/ਨੋਟਿਸ/ਐਕਸਟ੍ਰਡੀਸ਼ਨ/ਓਐਫਟੀਈਸੀ ਰਾਹੀਂ ਸੰਗਠਿਤ ਅਪਰਾਧ ਦੇ ਖਾਤਮੇ ਵਿੱਚ ਵੱਡੀ ਸਫ਼ਲਤਾ; ਸੰਗਰੂਰ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਮਿਲਿਆ ਲਾਭ*
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ
ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੇ ਕੀਤੇ ਗਏ ਨਵੀਨੀਕਰਣ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ
ਪੰਜਾਬ ਦੀ ਉਦਯੋਗਿਕ ਨੀਤੀ 2026 ਤਹਿਤ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦਾ ਨਿਵੇਸ਼ ਆਕਸ਼ਿਤ: ਸੰਜੀਵ ਅਰੋੜਾ
ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ
ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ