ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ

ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 26 ਅਪ੍ਰੈਲ (  ) ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾ ਰਿਹਾ ਹੈ ਅਤੇ ਪਿੰਡਾਂ ਤੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਧੰਨੇ ਤੋਂ ਸੁਖਰਾਜ ਸਿੰਘ ਦੇ ਡੇਰੇ ਤੱਕ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ। ਪਿੰਡਾਂ ਅੰਦਰ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਦੇ ਮੰਤਵ ਨਾਲ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਤਾਂ ਜੋ ਨੌਜਵਾਨ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਣ।

ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੇ ਕੰਮ ਕਰਵਾਏ ਗਏ ਹਨ ਅਤੇ ਅਤਿ ਆਧੁਨਿਕ ਕਿਸਮ ਦੇ ਥਾਪਰ ਮਾਡਲ ਛੱਪੜਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿੰਡਾਂ ਅੰਦਰ ਸਟਰੀਟ ਲਾਈਟਾਂ, ਪਾਰਕਾਂ, ਡੇਰਿਆਂ ਦੇ ਰਸਤੇ ਪੱਕੇ ਕਰਨ ਸਮੇਤ ਪਿੰਡ ਦੇ ਮੋਹਤਬਰ ਅਤੇ ਪਿੰਡ ਵਾਸੀਆਂ ਦੀ ਸਲਾਹ ਨਾਲ, ਪਿੰਡਾਂ ਅੰਦਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

Advertisement

Latest News

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 27 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆਂ ਪ੍ਰਬੰਧਾਂ ਸਮੀਖਿਆ ਕਰਦਿਆਂ ਪੰਜਾਬ ਦੇ...
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਹੋਈ ਸ਼ੁਰੂ- ਡਿਪਟੀ ਕਮਿਸ਼ਨਰ
ਵਧੀਕ ਡਿਪਟੀ ਕਮਿਸ਼ਨਰ ਨੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਦਾ ਹਰ ਸੰਭਵ ਹੱਲ ਕਰਨ ਦੇ ਦਿੱਤੇ ਨਿਰਦੇਸ਼
ਡਿਪਟੀ ਕਮਿਸ਼ਨਰ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਸਿੱਖਿਆ ਕ੍ਰਾਂਤੀ 2.0 ਤਹਿਤ ਕੁਠਾਲਾ ਸਕੂਲ ਵਿੱਚ ਸੋਸ਼ਲ ਸਾਇੰਸ ਲੈਬ ਦਾ ਉਦਘਾਟਨ
ਹਰਮੀਤ ਸਿੰਘ ਕਾਲਕਾ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਨੂੰ ਸਮਰਪਿਤ ਐਵਾਰਡ ਸਮਾਰੋਹ ਲਈ ਸੁਖਦੇਵ ਸਿੰਘ ਰਿਐਤ ਦੀ ਸ਼ਲਾਘਾ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ (27 ਅਪ੍ਰੈਲ 2026) ਤੋਂ ਹਿਮਾਚਲ ਪ੍ਰਦੇਸ਼ ਦੇ ਆਪਣੇ 5 ਤੋਂ 6 ਦਿਨਾਂ ਦੇ ਦੌਰੇ ਲਈ ਸ਼ਿਮਲਾ ਪਹੁੰਚ ਰਹੇ ਹਨ