ਤਾਪਮਾਨ ਵਧਣ ਨਾਲ ਸਿਹਤ ਵਿਭਾਗ ਨੇ ਗਰਮੀ ਨੂੰ ਲੈ ਕੇ ਐਡਵਾਈਜ਼ਰੀ ਕੀਤੀ ਜਾਰੀ

ਤਾਪਮਾਨ ਵਧਣ ਨਾਲ ਸਿਹਤ ਵਿਭਾਗ ਨੇ ਗਰਮੀ ਨੂੰ ਲੈ ਕੇ ਐਡਵਾਈਜ਼ਰੀ ਕੀਤੀ ਜਾਰੀ

ਫਾਜ਼ਿਲਕਾ, 18 ਅਪ੍ਰੈਲ

ਸੂਬੇ 'ਚ ਇਸ ਗਰਮੀ ਦੇ ਮੌਸਮ 'ਚ ਤਾਪਮਾਨ ਦਿਨ-ਬ-ਦਿਨ ਵਧਦਾ ਜਾ ਰਿਹਾ ਹੈਇਸ ਮੌਸਮ 'ਚ ਸਭ ਤੋਂ ਵੱਡੀ ਸਮੱਸਿਆ ਗਰਮੀ ਕਾਰਨ ਹੋਣ ਵਾਲੀਆਂ ਬੀਮਾਰੀਆਂ ਹਨ। ਇਸ ਲਈ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈਇਸ ਸਬੰਧੀ ਅੱਜ ਸਿਵਲ ਸਰਜਨ ਡਾ: ਚੰਦਰ ਸ਼ੇਖਰ ਕੱਕੜ ਨੇ ਅਧਿਕਾਰੀਆਂ ਦੀ ਮੀਟਿੰਗ ਕੀਤੀ ਅਤੇ ਇਸ ਸਬੰਧੀ ਫੀਲਡ ਵਿਖੇ  ਜਾਗਰੂਕਤਾ ਪੈਦਾ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਇਸ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਕਵਿਤਾ ਸਿੰਘਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਐਡੀਸਨ ਐਰਿਕਜ਼ਿਲ੍ਹਾ ਟੀ.ਬੀ ਅਫ਼ਸਰ ਡਾ: ਨੀਲੂ ਚੁੱਘਜ਼ਿਲ੍ਹਾ ਐਪੀਡੀਮਿਕ ਅਫ਼ਸਰ ਡਾ: ਸੁਨੀਤਾ ਕੰਬੋਜਡਾ: ਅਮਨਾ ਕੰਬੋਜਮਾਸ ਮੀਡੀਆ ਸ਼ਾਖਾ ਤੋਂ ਦਿਵੇਸ਼ ਕੁਮਾਰ ਸਟੈਨੋਰੋਹਿਤ. ਸਚਦੇਵਾਮੋਹਿਤ ਭਟੇਜਾ ਹਾਜ਼ਰ ਸਨ।

  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਕੁਝ ਸਾਵਧਾਨੀਆਂ ਵਰਤ ਕੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਅਤੇ ਇਸ ਦੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ ਉਨ੍ਹਾਂ ਕਿਹਾ ਕਿ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਮੌਸਮ ਵਿੱਚ ਤਬਦੀਲੀ ਕਾਰਨ ਵਾਇਰਲ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ।

ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਕਵਿਤਾ ਸਿੰਘ ਨੇ ਕਿਹਾ ਕਿ ਫੀਲਡ ਵਿੱਚ ਏ.ਐਨ.ਐਮਜ਼ ਅਤੇ ਸੀ.ਐਚ.ਓਜ਼ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰੇ ਕਿ ਨਵਜੰਮੇ ਬੱਚਿਆਂਛੋਟੇ ਬੱਚਿਆਂਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀਆਂਕਾਮਿਆਂਮੋਟਾਪੇ ਤੋਂ ਪੀੜਤ ਲੋਕਾਂ, ਮਾਨਸਿਕ ਤੌਰ ਤੇ ਪੀੜਤ ਲੋਕਾਂ, ਦਿਲ ਦੇ ਰੋਗੀਆਂ ਆਦਿ ਨੂੰ ਉੱਚ ਤਾਪਮਾਨ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕੜਕਦੀ ਧੁੱਪ ਵਿਚ ਬਾਹਰ ਨਹੀਂ ਨਿਕਲਣਾ ਚਾਹੀਦਾਇਸ ਲਈ ਸਾਨੂੰ ਸਵੇਰੇ-ਸ਼ਾਮ ਬਾਹਰੀ ਕੰਮ ਕਰਨੇ ਚਾਹੀਦੇ ਹਨ। ਸਾਨੂੰ ਹਰ ਅੱਧੇ ਘੰਟੇ ਬਾਅਦ ਪਾਣੀ ਪੀਣਾ ਚਾਹੀਦਾ ਹੈ ਭਾਵੇਂ ਸਾਨੂੰ ਪਿਆਸ ਨਾ ਵੀ ਲੱਗੇ ਪਰ ਮਿਰਗੀ ਜਾਂ ਦਿਲ ਦੇ ਰੋਗਗੁਰਦੇ ਜਾਂ ਜਿਗਰ ਦੇ ਰੋਗਾਂ ਤੋਂ ਪੀੜਤ ਲੋਕਾਂ ਨੂੰ ਪਾਣੀ ਦਾ ਸੇਵਨ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।

 

ਉਨ੍ਹਾਂ ਕਿਹਾ ਕਿ ਬਾਹਰ ਕੰਮ ਕਰਦੇ ਸਮੇਂ ਪੂਰੇ ਸਰੀਰ ਨੂੰ ਢੱਕਣ ਵਾਲੇ ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨਣੇ ਚਾਹੀਦੇ ਹਨਸਿੱਧੀ ਧੁੱਪ ਤੋਂ ਸਿਰ ਢੱਕਣ ਲਈ ਛੱਤਰੀਟੋਪੀਤੌਲੀਆਪੱਗ ਜਾਂ ਰੁਮਾਲ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਧੁੱਪ 'ਚ ਨੰਗੇ ਪੈਰ ਨਾ ਜਾਓ। ਜਿਹੜੇ ਲੋਕ ਧੁੱਪ ਵਿਚ ਕੰਮ ਕਰਦੇ ਹਨਉਨ੍ਹਾਂ ਨੂੰ ਸਰੀਰ ਦਾ ਤਾਪਮਾਨ ਬਰਕਰਾਰ ਰੱਖਣ ਲਈ ਕੁਝ ਸਮੇਂ ਬਾਅਦ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਅਤੇ ਆਪਣੇ ਸਿਰ 'ਤੇ ਗਿੱਲਾ ਤੌਲੀਆ ਜਾਂ ਕੱਪੜਾ ਰੱਖਣਾ ਚਾਹੀਦਾ ਹੈ ਅਤੇ ਹਮੇਸ਼ਾ ਆਪਣੇ ਨਾਲ ਪਾਣੀ ਰੱਖਣਾ ਚਾਹੀਦਾ ਹੈ।

 

ਉਨ੍ਹਾਂ ਕਿਹਾ ਕਿ ਮੌਸਮੀ ਫਲਾਂ ਅਤੇ ਸਬਜ਼ੀਆਂ ਜਿਵੇਂ ਤਰਬੂਜਰਬੂਜਾ, ਸੰਤਰਾਅੰਗੂਰਖੀਰਾਟਮਾਟਰ, ਤੋਰੀ  ਦੀ ਵਰਤੋਂ ਜ਼ਿਆਦਾ ਕਰਨੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਸਮ ਵਿੱਚ ਵੱਧ ਤੋਂ ਵੱਧ ਓ.ਆਰ.ਐਸ.ਨਿੰਬੂ ਪਾਣੀਲੱਸੀਨਾਰੀਅਲ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਆਪਣੀ ਚਮੜੀ ਦੀ ਸੁਰੱਖਿਆ ਲਈ ਸਨਸਕ੍ਰੀਨ ਅਤੇ ਅੱਖਾਂ ਦੀ ਸੁਰੱਖਿਆ ਲਈ ਚਸ਼ਮਾ ਲਗਾਉਣਾ ਚਾਹੀਦਾ ਹੈਥੋੜ੍ਹਾ-ਥੋੜ੍ਹਾ ਖਾਣਾ ਜ਼ਿਆਦਾ ਖਾਓਠੰਡੇ ਪਾਣੀ ਨਾਲ ਇਸ਼ਨਾਨ ਕਰੋ। ਸੂਤੀ ਕੱਪੜੇ ਦੇ ਬਣੇ ਹਲਕੇ ਰੰਗ ਦੇ ਮਾਸਕ ਪਹਿਨੋ। ਜੇਕਰ ਤੁਸੀਂ ਕਸਰਤ ਕਰਦੇ ਹੋ ਤਾਂ ਹੌਲੀ-ਹੌਲੀ ਸ਼ੁਰੂ ਕਰੋ ਤਾਂ ਕਿ ਸਰੀਰ ਦਾ ਤਾਪਮਾਨ ਅਨੁਕੂਲ ਰਹੇ।

ਰਵਾਇਤੀ ਭੋਜਨ ਜਿਵੇਂ ਪਿਆਜ਼ ਦਾ ਸਲਾਦਕੱਚਾ ਅੰਬ ਲੂਣ ਅਤੇ ਜੀਰੇ ਨਾਲ ਖਾਣ ਨਾਲ ਹੀਟ ਸਟ੍ਰੋਕ ਤੋਂ ਬਚਿਆ ਜਾ ਸਕਦਾ ਹੈ। ਆਪਣੇ ਘਰ ਨੂੰ ਹਵਾਦਾਰ ਅਤੇ ਠੰਡਾ ਰੱਖੋਕਮਰੇ ਦੀ ਹਵਾ ਨੂੰ ਠੰਡਾ ਕਰਨ ਲਈ ਕਮਰੇ ਵਿੱਚ ਗਿੱਲੇ ਤੌਲੀਏ ਲਟਕਾਓ ਅਤੇ ਹੇਠਲੇ ਮੰਜ਼ਿਲ 'ਤੇ ਰਹਿਣ ਦੀ ਕੋਸ਼ਿਸ਼ ਕਰੋ। ਗਰਮੀਆਂ ਦੇ ਸਿਖਰ ਦੇ ਸਮੇਂ ਦੌਰਾਨ ਖਾਣਾ ਬਣਾਉਣ ਤੋਂ ਬਚੋ ਅਤੇ ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਰੱਖਣ ਲਈ ਦਰਵਾਜ਼ੇ ਅਤੇ ਖਿੜਕੀਆਂ ਖੁੱਲ੍ਹੀਆਂ ਰੱਖੋ। ਸਿਗਰਟਤੰਬਾਕੂਬੀੜੀ ਅਤੇ ਸ਼ਰਾਬ ਦਾ ਸੇਵਨ ਨਾ ਕਰੋ। ਚਾਹ ਅਤੇ ਕੌਫੀ ਦੀ ਵਰਤੋਂ ਘੱਟ ਤੋਂ ਘੱਟ ਕਰੋਤਲੇ ਹੋਏ ਅਤੇ ਬਾਹਰਲੇ ਭੋਜਨ ਖਾਣ ਤੋਂ ਪਰਹੇਜ਼ ਕਰੋ।

Tags:

Advertisement

Latest News

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.) ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.)
ਚੰਡੀਗੜ੍ਹ, 1 ਮਈ:   ਸੂਬੇ ਵਿੱਚ ਨਿਰਪੱਖ, ਪਾਰਦਰਸ਼ੀ ਅਤੇ ਲਾਲਚ ਰਹਿਤ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ...
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ
4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਜ਼ਿਲ੍ਹਾ ਚੋਣ ਅਫ਼ਸਰ
ਹਰਿਆਣਾ 'ਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ 'ਤੇ ਕਾਬੂ ਪਾਇਆ ਜਾਵੇਗਾ
ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ
ਨਵੇਂ ਵੋਟਰ 4 ਮਈ ਤੱਕ ਬਣਾ ਸਕਦੇ ਹਨ ਆਪਣੀ ਵੋਟ: ਜ਼ਿਲ੍ਹਾ ਚੋਣ ਅਫ਼ਸਰ