ਤਾਪਮਾਨ ਵਧਣ ਨਾਲ ਸਿਹਤ ਵਿਭਾਗ ਨੇ ਗਰਮੀ ਨੂੰ ਲੈ ਕੇ ਐਡਵਾਈਜ਼ਰੀ ਕੀਤੀ ਜਾਰੀ

ਤਾਪਮਾਨ ਵਧਣ ਨਾਲ ਸਿਹਤ ਵਿਭਾਗ ਨੇ ਗਰਮੀ ਨੂੰ ਲੈ ਕੇ ਐਡਵਾਈਜ਼ਰੀ ਕੀਤੀ ਜਾਰੀ

ਫਾਜ਼ਿਲਕਾ, 12 ਅਪ੍ਰੈਲ

ਸੂਬੇ 'ਚ ਗਰਮੀ ਦੇ ਮੌਸਮ 'ਚ ਤਾਪਮਾਨ ਦਿਨ-ਬ-ਦਿਨ ਵਧਦਾ ਜਾ ਰਿਹਾ ਹੈਇਸ ਮੌਸਮ 'ਚ ਸਭ ਤੋਂ ਵੱਡੀ ਸਮੱਸਿਆ ਗਰਮ ਹਵਾਵਾਂ ਕਾਰਨ ਹੋਣ ਵਾਲੀਆਂ ਬੀਮਾਰੀਆਂ ਹਨ। ਇਸ ਲਈ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਕੁਝ ਸਾਵਧਾਨੀਆਂ ਵਰਤ ਕੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਅਤੇ ਇਸ ਦੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ ਉਨ੍ਹਾਂ ਕਿਹਾ ਕਿ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਮੌਸਮ ਵਿੱਚ ਤਬਦੀਲੀ ਕਾਰਨ ਵਾਇਰਲ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ।

 

ਉਨ੍ਹਾਂ ਕਿਹਾ ਕਿ ਨਵਜੰਮੇ ਬੱਚੇਛੋਟੇ ਬੱਚੇਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀਮਜ਼ਦੂਰਮੋਟਾਪੇ ਤੋਂ ਪੀੜਤ ਵਿਅਕਤੀਮਾਨਸਿਕ ਰੋਗੀਦਿਲ ਦੇ ਰੋਗਾਂ ਤੋਂ ਪੀੜਤ ਮਰੀਜ਼ ਆਦਿ ਨੂੰ ਉੱਚ ਤਾਪਮਾਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕੜਕਦੀ ਧੁੱਪ ਵਿਚ ਬਾਹਰ ਨਹੀਂ ਨਿਕਲਣਾ ਚਾਹੀਦਾਇਸ ਲਈ ਸਾਨੂੰ ਸਵੇਰੇ-ਸ਼ਾਮ ਬਾਹਰੀ ਕੰਮ ਕਰਨੇ ਚਾਹੀਦੇ ਹਨ। ਸਾਨੂੰ ਪਿਆਸ ਨਾ ਲੱਗਣ ਦੇ ਬਾਵਜੂਦ ਹਰ ਅੱਧੇ ਘੰਟੇ ਬਾਅਦ ਪਾਣੀ ਪੀਣਾ ਚਾਹੀਦਾ ਹੈ ਪਰ ਮਿਰਗੀ ਜਾਂ ਦਿਲ ਦੇ ਰੋਗਗੁਰਦੇ ਜਾਂ ਜਿਗਰ ਦੇ ਰੋਗਾਂ ਤੋਂ ਪੀੜਤ ਲੋਕ ਜੋ ਸੀਮਤ ਮਾਤਰਾ ਵਿੱਚ ਤਰਲ ਪਦਾਰਥ ਲੈ ਰਹੇ ਹਨਉਨ੍ਹਾਂ ਨੂੰ ਪਾਣੀ ਦਾ ਸੇਵਨ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।

 

ਉਨ੍ਹਾਂ ਕਿਹਾ ਕਿ ਬਾਹਰ ਕੰਮ ਕਰਦੇ ਸਮੇਂ ਪੂਰੇ ਸਰੀਰ ਨੂੰ ਢੱਕਣ ਵਾਲੇ ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨਣੇ ਚਾਹੀਦੇ ਹਨਸਿੱਧੀ ਧੁੱਪ ਤੋਂ ਸਿਰ ਢੱਕਣ ਲਈ ਛੱਤਰੀਟੋਪੀਤੌਲੀਆਪੱਗ ਜਾਂ ਰੁਮਾਲ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਧੁੱਪ 'ਚ ਨੰਗੇ ਪੈਰ ਨਾ ਜਾਓ। ਜਿਹੜੇ ਲੋਕ ਧੁੱਪ ਵਿਚ ਕੰਮ ਕਰਦੇ ਹਨਉਨ੍ਹਾਂ ਨੂੰ ਸਰੀਰ ਦਾ ਤਾਪਮਾਨ ਬਰਕਰਾਰ ਰੱਖਣ ਲਈ ਕੁਝ ਸਮੇਂ ਬਾਅਦ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਅਤੇ ਆਪਣੇ ਸਿਰ 'ਤੇ ਗਿੱਲਾ ਤੌਲੀਆ ਜਾਂ ਕੱਪੜਾ ਰੱਖਣਾ ਚਾਹੀਦਾ ਹੈ ਅਤੇ ਹਮੇਸ਼ਾ ਆਪਣੇ ਨਾਲ ਪਾਣੀ ਰੱਖਣਾ ਚਾਹੀਦਾ ਹੈ।

 

ਉਨ੍ਹਾਂ ਕਿਹਾ ਕਿ ਮੌਸਮੀ ਫਲਾਂ ਅਤੇ ਸਬਜ਼ੀਆਂ ਜਿਵੇਂ ਤਰਬੂਜਰਬੂਜਸੰਤਰਾਅੰਗੂਰਖੀਰਾਟਮਾਟਰਤੋਰੀ ਦੀ ਵਰਤੋਂ ਜ਼ਿਆਦਾ ਕਰਨੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਸਮ ਵਿੱਚ ਵਿਅਕਤੀ ਨੂੰ ਓ.ਆਰ.ਐੱਸ.ਨਿੰਬੂ ਪਾਣੀਲੱਸੀਨਾਰੀਅਲ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਵੱਧ ਤੋਂ ਵੱਧ ਸੇਵਨ ਕਰਨਾ ਚਾਹੀਦਾ ਹੈ ਅਤੇ ਆਪਣੀ ਚਮੜੀ ਦੀ ਸੁਰੱਖਿਆ ਲਈ ਸਨਸਕ੍ਰੀਨ ਅਤੇ ਅੱਖਾਂ ਦੀ ਸੁਰੱਖਿਆ ਲਈ ਚਸ਼ਮਾ ਲਗਾਉਣਾ ਚਾਹੀਦਾ ਹੈਥੋੜ੍ਹਾ-ਥੋੜ੍ਹਾ ਕਰਕੇ ਖਾਣਾ ਖਾਏ ਅਤੇ ਜ਼ਿਆਦਾ ਖਾਓਠੰਡੇ ਪਾਣੀ ਨਾਲ ਇਸ਼ਨਾਨ ਕਰੋਸੂਤੀ ਕੱਪੜੇ ਦੇ ਬਣੇ ਹਲਕੇ ਰੰਗ ਦੇ ਮਾਸਕ ਪਹਿਨੋ। ਜੇਕਰ ਤੁਸੀਂ ਕਸਰਤ ਕਰਦੇ ਹੋ ਤਾਂ ਹੌਲੀ-ਹੌਲੀ ਸ਼ੁਰੂ ਕਰੋ ਅਤੇ ਇਸ ਨੂੰ ਵਧਾਓ ਤਾਂ ਕਿ ਸਰੀਰ ਦਾ ਤਾਪਮਾਨ ਅਨੁਕੂਲ ਰਹੇ।

ਰਵਾਇਤੀ ਭੋਜਨ ਜਿਵੇਂ ਪਿਆਜ਼ ਦਾ ਸਲਾਦਕੱਚਾ ਅੰਬ ਲੂਣ ਅਤੇ ਜੀਰੇ ਨਾਲ ਖਾਣ ਨਾਲ ਹੀਟ ਸਟ੍ਰੋਕ ਤੋਂ ਬਚਿਆ ਜਾ ਸਕਦਾ ਹੈ। ਆਪਣੇ ਘਰ ਨੂੰ ਹਵਾਦਾਰ ਅਤੇ ਠੰਡਾ ਰੱਖੋਕਮਰੇ ਦੀ ਹਵਾ ਨੂੰ ਠੰਡਾ ਕਰਨ ਲਈ ਕਮਰੇ ਵਿੱਚ ਗਿੱਲੇ ਤੌਲੀਏ ਲਟਕਾਓ ਅਤੇ ਹੇਠਲੇ ਮੰਜ਼ਿਲ 'ਤੇ ਰਹਿਣ ਦੀ ਕੋਸ਼ਿਸ਼ ਕਰੋ। ਗਰਮੀਆਂ ਦੇ ਸਿਖਰ ਦੇ ਸਮੇਂ ਦੌਰਾਨ ਖਾਣਾ ਬਣਾਉਣ ਤੋਂ ਬਚੋ ਅਤੇ ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਰੱਖਣ ਲਈ ਦਰਵਾਜ਼ੇ ਅਤੇ ਖਿੜਕੀਆਂ ਖੁੱਲ੍ਹੀਆਂ ਰੱਖੋ। ਸਿਗਰਟਤੰਬਾਕੂਬੀੜੀ ਅਤੇ ਸ਼ਰਾਬ ਦਾ ਸੇਵਨ ਨਾ ਕਰੋ। ਚਾਹ ਅਤੇ ਕੌਫੀ ਦੀ ਵਰਤੋਂ ਘੱਟ ਤੋਂ ਘੱਟ ਕਰੋਤਲੇ ਹੋਏ ਅਤੇ ਬਾਹਰਲੇ ਭੋਜਨ ਖਾਣ ਤੋਂ ਪਰਹੇਜ਼ ਕਰੋ।

Tags:

Advertisement

Latest News

ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ
Chandigarh,08 May,2024,(Azad Soch News):- ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਸੁਪਰਹਿੱਟ ਬਾਕਸ ਆਫਿਸ (Superhit box Office) ਜੋੜੀ 14 ਜੂਨ, 2024...
ਭਾਜਪਾ ਨੇ ਪੰਜਾਬ ‘ਚ ਐਲਾਨੇ 3 ਹੋਰ ਉਮੀਦਵਾਰ
ਚੰਡੀਗੜ੍ਹ ਦੇ ਇੱਕ ਹੋਟਲ 'ਚ ਭਿਆਨਕ ਅੱਗ ਲੱਗ ਗਈ
ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ
ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ
ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ
ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ