ਫ਼ਰੀਦਕੋਟ ਵਿੱਚ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਸਬੰਧੀ ਮਹਿਲਾ ਸਤਿਕਾਰ ਸਖੀ ਟ੍ਰੇਨਿੰਗ

ਫ਼ਰੀਦਕੋਟ ਵਿੱਚ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਸਬੰਧੀ ਮਹਿਲਾ ਸਤਿਕਾਰ ਸਖੀ ਟ੍ਰੇਨਿੰਗ

ਫ਼ਰੀਦਕੋਟ, 14 ਅਪ੍ਰੈਲ 
ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਚਲਾਈ ਜਾ ਰਹੀ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਤਹਿਤ ਜਿਲ੍ਹਾ ਫ਼ਰੀਦਕੋਟ ਵਿੱਚ ਵੱਖ-ਵੱਖ ਥਾਵਾਂ ‘ਤੇ ਮਹਿਲਾ ਸਤਿਕਾਰ ਸਖੀ ਟ੍ਰੇਨਿੰਗ ਆਯੋਜਿਤ ਕੀਤੀ ਗਈ।
 
ਇਸ ਮੌਕੇ ਮਹਿਲਾ ਸਤਿਕਾਰ ਸਖੀ ਵਲੰਟੀਅਰਾਂ ਨੂੰ ਪੱਤਰ ਅਤੇ ਵੋਟਰ ਸੂਚੀਆਂ ਵੰਡੀਆਂ ਗਈਆਂ ਅਤੇ ਉਨ੍ਹਾਂ ਨੂੰ ਯੋਜਨਾ ਦੇ ਉਦੇਸ਼ਾਂ ਅਤੇ ਲਾਭਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਸੰਬੰਧਿਤ ਅਧਿਕਾਰੀਆਂ ਨੇ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ ‘ਤੇ ਮਜ਼ਬੂਤ ਕਰਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਉਹ ਆਪਣੇ ਜੀਵਨ ਵਿੱਚ ਸੁਧਾਰ ਲਿਆ ਸਕਣ।
 
ਕਾਰਜਕ੍ਰਮ ਦੌਰਾਨ ਮਹਿਲਾ ਸਤਿਕਾਰ ਸਖੀਆਂ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਵੀ ਆਯੋਜਿਤ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਫਾਰਮ ਭਰਨ ਦੀ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼ ਅਤੇ ਆਨਲਾਈਨ ਅਰਜ਼ੀ ਦੇਣ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ, ਤਾਂ ਜੋ ਉਹ ਪਿੰਡਾਂ ਅਤੇ ਸ਼ਹਿਰਾਂ ਵਿੱਚ ਰਹਿੰਦੀ ਮਹਿਲਾਵਾਂ ਦਾ ਸਹੀ ਮਾਰਗਦਰਸ਼ਨ ਕਰ ਸਕਣ।
 
ਇਸ ਮੌਕੇ ਸ਼੍ਰੀਮਤੀ ਰਤਨਦੀਪ ਸੰਧੂ, ਜਿਲ੍ਹਾ ਪ੍ਰੋਗਰਾਮ ਅਫਸਰ ਫ਼ਰੀਦਕੋਟ ਨੇ ਮਹਿਲਾ ਸਤਿਕਾਰ ਸਖੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਮਹਿਲਾਵਾਂ ਤੱਕ ਪਹੁੰਚ ਬਣਾਕੇ ਉਨ੍ਹਾਂ ਨੂੰ ਇਸ ਯੋਜਨਾ ਦਾ ਲਾਭ ਲੈਣ ਲਈ ਪ੍ਰੇਰਿਤ ਕਰਨ, ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀ ਇਸ ਯੋਜਨਾ ਦਾ ਫਾਇਦਾ ਲੈ ਸਕਣ। ਉਨ੍ਹਾਂ ਨੇ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੀ ਭਲਾਈ ਵੱਲ ਇਕ ਮਹੱਤਵਪੂਰਨ ਕਦਮ ਹੈ ਅਤੇ ਇਸ ਨਾਲ ਸਮਾਜ ਵਿੱਚ ਸਕਾਰਾਤਮਕ ਬਦਲਾਅ ਆਵੇਗਾ।
 
 

Advertisement

Latest News

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
ਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ
ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ
ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ