ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਪ੍ਰੈਲ, 2024:
ਵਾਤਾਵਰਣ ਦੀ ਸੁਰੱਖਿਆ ਲਈ ਵਚਨਬੱਧਤਾ ਦਾ ਪ੍ਰਗਟਾਵਾ ਕਰਨ ਲਈ ਅੱਜ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਏ ਡੀ ਸੀ (ਜ) ਵਿਰਾਜ ਐਸ ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸਏਐਸ ਨਗਰ ਮੁਹਾਲੀ ਵਿਖੇ ਬੂਟੇ ਲਗਾ ਕੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ।
   ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸਾਡੀ ਧਰਤੀ ਦੀ ਸਿਹਤ ਪ੍ਰਤੀ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਦਿਨ ਕੀਤੀਆਂ ਗਈਆਂ ਗਤੀਵਿਧੀਆਂ ਸਾਡੀ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਧਰਤੀ ਨੂੰ ਚਿਰ-ਟਿਕਾਊ ਗ੍ਰਹਿ ਬਣਾਉਣ ਦੇ ਅਹਿਦ ਅਤੇ ਜ਼ਿੰਮੇਵਾਰੀ ਨੂੰ ਮਜ਼ਬੂਤ ਕਰਦੀ ਹੈ।
    ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪ੍ਰਸ਼ਾਸਨ ਨੇ ਅੱਜ ਜ਼ਿਲ੍ਹੇ ਦੇ ਹਰੇਕ ਪੋਲਿੰਗ ਸਟੇਸ਼ਨ (ਸਥਾਨ) 'ਤੇ ਬੂਟੇ ਲਗਾ ਕੇ ਧਰਤੀ ਮਾਂ ਪ੍ਰਤੀ ਆਪਣਾ ਫਰਜ਼ ਨਿਭਾਇਆ ਹੈ।
    ਉਨ੍ਹਾਂ ਕਿਹਾ ਕਿ ਅੱਜ,  ਪੋਲਿੰਗ ਸਟੇਸ਼ਨਾਂ ਵਜੋਂ ਵਰਤੀਆਂ ਜਾਣ ਵਾਲੀਆਂ ਕੁੱਲ 483 ਥਾਵਾਂ 'ਤੇ ਸਾਰਿਆਂ ਲਈ ਟਿਕਾਊ ਅਤੇ ਬਰਾਬਰੀ ਵਾਲਾ ਭਵਿੱਖ ਪ੍ਰਾਪਤ ਕਰਨ ਦੇ ਉਦੇਸ਼ ਨਾਲ ਬੂਟੇ ਲਗਾ ਕੇ ਵਿਸ਼ਵ ਧਰਤੀ ਦਿਵਸ 'ਚ ਯੋਗਦਾਨ ਪਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਸਾਲ ਦੇ ‘ਵਿਸ਼ਵ ਅਰਥ ਡੇਅ: ਪਲੈਨੇਟ ਬਨਾਮ ਪਲਾਸਟਿਕ’ ਦੇ ਥੀਮ ਅਨੁਸਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਪਲਾਸਟਿਕ ਮੁਕਤ ਭਵਿੱਖ ਬਣਾਉਣ ਦੇ ਅੰਤਮ ਟੀਚੇ ਦੇ ਨਾਲ, ਪਲਾਸਟਿਕ ਦੀ ਘੱਟ ਤੋਂ ਘੱਟ ਵਰਤੋਂ ਕਰਨ ਲਈ ਇਮਾਨਦਾਰੀ ਨਾਲ ਯਤਨ ਕੀਤੇ ਜਾਣਗੇ।
    ਉੱਘੇ ਚਿਤਰਕਾਰ ਗੁਰਪ੍ਰੀਤ ਸਿੰਘ ਨੇ ਏ.ਡੀ.ਸੀ. ਵਿਰਾਜ ਐਸ ਤਿੜਕੇ ਨੂੰ ਧਰਤੀ 'ਤੇ ਵਾਤਾਵਰਨ ਦੀ ਸੁਰੱਖਿਆ ਨੂੰ ਸਮਰਪਿਤ ਪੋਰਟਰੇਟ ਭੇਟ ਕੀਤਾ।
   ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ: ਗੁਰਬਖਸੀਸ਼ ਸਿੰਘ ਅੰਟਾਲ, ਤਹਿਸੀਲਦਾਰ ਚੋਣ ਸੰਜੇ ਕੁਮਾਰ ਅਤੇ ਗੁਡ ਗਵਰਨੈਂਸ ਫੈਲੋ ਵਿਜੇ ਲਕਸ਼ਮੀ ਵੀ ਹਾਜ਼ਰ ਸਨ।

Tags:

Advertisement

Latest News

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
Sangrur,03 May,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਨੇ ਲੋਕ ਸਭਾ ਚੋਣਾਂ (Lok Sabha Elections) ਨੂੰ ਲੈ ਕੇ...
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ
ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ