ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਅਤੇ ਸਬ-ਡਵੀਜ਼ਨ, ਬਟਾਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਅਤੇ ਸਬ-ਡਵੀਜ਼ਨ, ਬਟਾਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਗੁਰਦਾਸਪੁਰ, 5 ਜੂਨ-      ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਸੈਸ਼ਨਜ਼ ਡਵੀਜਨ, ਗੁਰਦਾਸਪੁਰ ਜਿਲ੍ਹਾ ਕੌਰਟ ਕੰਪਲੈਕਸ ਗੁਰਦਾਸਪੁਰ ਅਤੇ ਸਬ-ਡਵੀਜਨ, ਬਟਾਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਹ ਦਿਵਸ ਹਰ ਸਾਲ 5 ਜੂਨ ਨੂੰ ਸਾਰੇ ਵਿਸ਼ਵ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਜਿਲ੍ਹਾ ਕਚਹਿਰੀਆਂ, ਗੁਰਦਾਸਪੁਰ ਅਤੇ ਬਟਾਲਾ ਵਿਖੇ ਸਮੂਹ ਜੁਡੀਸ਼ੀਅਲ ਅਫਸਰ ਸਹਿਬਾਨ ਮੌਜੂਦ ਸਨ। ਇਹ ਦਿਵਸ ਅੱਜ ਬਹੁਤ ਹੀ ਉਤਸ਼ਾਹ ਅਤੇ ਵਚਨਬੱਧਤਾ ਨਾਲ ਮਨਾਇਆ ਗਿਆ।

ਇਸ ਮੌਕੇ ਵਾਤਾਵਰਨ ਦੀ ਸੁਰੱਖਿਆ ਅਤੇ ਹਰਿਆਵਲ ਨੂੰ ਵਧਾਉਣ ਲਈ ਇਹ ਵਿਸ਼ੇਸ਼ ਜਾਗਰੁਕਤਾ ਪ੍ਰੋਗਰਾਮ ਰੱਖਿਆ ਗਿਆ ਅਤੇ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਮੂਹ ਜੁਡੀਸ਼ੀਅਲ ਅਫਸਰਾਂ ਦੁਆਰਾ ਪੌਦੇ ਲਗਾਏ ਗਏ।

ਇਸ ਮੌਕੇ ਸ੍ਰੀ ਮੋਹਿਤ ਬਾਂਸਲ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਜੀ ਨੇ ਦੱਸਿਆ ਕਿ ਸਾਨੂੰ ਵੱਧ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਜੋ ਸਾਡਾ ਵਾਤਾਵਰਨ ਵੱਧ ਤੋਂ ਵੱਧ ਸਾਫ ਸੁਥਰਾ ਰਹਿ ਸਕੇ। ਉਹਨਾਂ ਇਹ ਵੀ ਕਿਹਾ ਕਿ ਵਾਤਵਾਰਨ ਦਿਵਸ ਮਨਾਉਣ ਦਾ ਮੁੱਖ ਉਦੇਸ਼ ਕੁਦਰਤ ਅਤੇ ਧਰਤੀ ਦੀ ਰੱਖਿਆ ਕਰਨਾ ਅਤੇ ਵਾਤਾਵਰਨ ਵਿੱਚ ਸੁਧਾਰ ਕਰਨਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਕੁਦਰਤੀ ਸਰੋਤਾਂ ਜਿਵੇਂ ਕਿ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਲਈ ਹਰ ਨਾਗਰਿਕ ਨੂੰ ਆਪਣੀ ਜਿੰਮੇਵਾਰੀ ਸਮਝਣ ਦਾ ਸੱਦਾ ਦਿੱਤਾ। 

Advertisement

Latest News

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ
ਚੰਡੀਗੜ੍ਹ, 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੀ ਪ੍ਰਗਤੀ ਦੀ...
ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ
'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਪੰਜਾਬ ਦੀਆਂ 97 ਫ਼ੀਸਦੀ ਔਰਤਾਂ ਨੂੰ ਬਣਾਏਗੀ ਸਮਰੱਥ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਹਰਭਜਨ ਸਿੰਘ ਈਟੀਓ ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ 'ਤੇ ਸਿਖਲਾਈ ਸੈਸ਼ਨ ਕਰਵਾਇਆ
ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ
ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ