ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਚੰਡੀਗੜ੍ਹ, 20 ਮਈ-   ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਸੰਦੀਪ ਲੁੱਧੜ 'ਆਪ' ਵਿੱਚ ਸ਼ਾਮਲ ਹੋ ਗਏ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਦੀਪ ਲੁੱਧੜ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਸੰਦੀਪ ਲੁੱਧੜ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਲ ਕਰਵਾਇਆ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ। ਪੰਜਾਬ ਦੀ ਮਾਂ ਖੇਡ ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਜੀ ਨੇ ਅੱਜ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਮੈਂ ਪਾਰਟੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਾ ਹਾਂ।

ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ 'ਰੰਗਲਾ ਪੰਜਾਬ' ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ। ਉਨ੍ਹਾਂ ਦੇ ਤਜ਼ਰਬੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵੱਡੀ ਮਦਦ ਮਿਲੇਗੀ। ਆਓ ਸਾਰੇ ਰਲ ਕੇ ਪੰਜਾਬ ਦੀ ਜਵਾਨੀ ਅਤੇ ਖੇਡਾਂ ਨੂੰ ਹੋਰ ਬੁਲੰਦੀਆਂ 'ਤੇ ਲੈ ਕੇ ਜਾਈਏ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੰਦੀਪ ਲੁੱਧੜ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੇ ਭਲੇ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ। 

Advertisement

Latest News

ਬਿਹਾਰ ਵਿੱਚ ਗਰਮੀ ਦੇ ਕਹਿਰ ਦੇ ਵਿਚਕਾਰ ਮੌਸਮ ਵਿਭਾਗ ਨੇ ਸੂਬੇ ਦੇ ਲੋਕਾਂ ਲਈ ਇੱਕ ਅਹਿਮ ਅਪਡੇਟ ਜਾਰੀ ਕੀਤਾ ਹੈ ਬਿਹਾਰ ਵਿੱਚ ਗਰਮੀ ਦੇ ਕਹਿਰ ਦੇ ਵਿਚਕਾਰ ਮੌਸਮ ਵਿਭਾਗ ਨੇ ਸੂਬੇ ਦੇ ਲੋਕਾਂ ਲਈ ਇੱਕ ਅਹਿਮ ਅਪਡੇਟ ਜਾਰੀ ਕੀਤਾ ਹੈ
ਬਿਹਾਰ,18, ਜੂਨ, 2026, (ਆਜ਼ਾਦ ਸੋਚ ਨਿਊਜ਼):- ਬਿਹਾਰ ਵਿੱਚ ਗਰਮੀ ਦੇ ਕਹਿਰ ਦੇ ਵਿਚਕਾਰ ਮੌਸਮ ਵਿਭਾਗ (IMD) ਨੇ ਸੂਬੇ ਦੇ ਲੋਕਾਂ...
ਚੰਡੀਗੜ੍ਹ ਵਿੱਚ ਹੋਏ ਚਰਚਿਤ ਮੈਡੀਕਲ ਕਤਲਕਾਂਡ ਮਾਮਲੇ 'ਚ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ
ਐਫਆਈਐਚ ਹਾਕੀ ਪ੍ਰੋ ਲੀਗ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਸ਼ਵ ਚੈਂਪੀਅਨ ਜਰਮਨੀ ਨੂੰ 3-1 ਨਾਲ ਕਰਾਰੀ ਸ਼ਿਕਸਤ ਦਿੱਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-06-2026 ਅੰਗ 740
ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ ਹੈ ਸਹੂਲਤ
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ