ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਖ਼ੂਨਦਾਨ ਕੈਂਪ ਆਯੋਜਿਤ

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਖ਼ੂਨਦਾਨ ਕੈਂਪ ਆਯੋਜਿਤ

ਮਾਨਸਾ, 08 ਮਈ:
ਜਿਲ੍ਹਾ ਰੈੱਡ ਕਰਾਸ ਸੋਸਾਇਟੀ ਮਾਨਸਾ ਵੱਲੋਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ’ਤੇ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਜ਼ਿਲ੍ਹੇ ਦੇ ਸਮੂਹ ਸਮਾਜ ਸੇਵੀ ਕਲੱਬਾਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਬਾਲ ਭਵਨ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ।
ਇਸ ਮੌਕੇ ਮਿਸ. ਗੁਰਲੀਨ ਕੌਰ (ਆਈ.ਏ.ਐੱਸ.) (ਯੂ.ਟੀ.) ਅਤੇ ਸ੍ਰੀ ਹਰਪ੍ਰੀਤ ਸਿੰਘ (ਪੀ.ਸੀ.ਐੱਸ.) ਸਹਾਇਕ ਕਮਿਸ਼ਨਰ (ਜ.) ਮਾਨਸਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਉਨ੍ਹਾਂ ਜਿੱਥੇ ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਉੱਥੇ ਹੀ ਪ੍ਰਸ਼ੰਸਾ ਪੱਤਰ ਵੀ ਵੰਡੇ। ਉਨ੍ਹਾਂ ਰੈੱਡ ਕਰਾਸ ਦੇ ਬਾਨੀ ਸਰ ਜੀਨ ਹੈਨਰੀ ਡਿਊਨਾ ਦੀ ਜੀਵਨੀ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਖੂਨਦਾਨ ਮਾਨਵਤਾ ਦੀ ਸੇਵਾ ਵਿੱਚ ਸ਼ਲਾਘਾਯੋਗ ਕਦਮ ਹੈ ਅਤੇ ਖ਼ੂਨਦਾਨ ਸਭ ਤੋਂ ਵੱਡਾ ਦਾਨ ਹੈ। ਉਨ੍ਹਾਂ ਕਿਹਾ ਕਿ ਹਰ ਇਕ ਨਾਗਰਿਕ ਨੂੰ ਮਾਨਵਤਾ ਦੇ ਹਿਤ ਵਿਚ ਖ਼ੂਨਦਾਨ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਸ਼੍ਰੀ ਤਰਸੇਮ ਚੰਦ ਸੇਮੀ, ਸ੍ਰੀ ਗੋਲਡੀ ਕਣਕਵਾਲ, ਚੇਅਰਮੈਨ ਜੱਸੀ ਸਿੰਘ ਸਿੱਧੂ, ਸ੍ਰੀ ਗੁਰਪ੍ਰੀਤ ਸਿੰਘ ਭੰਮੇ, ਡਾ. ਤਰਸੇਮ ਦੂਲੋਵਾਲ, ਡਾ. ਮਨਜੀਤ ਸਿੰਘ, ਸ਼੍ਰੀ ਭੋਲਾ ਸਿੰਘ, ਸ੍ਰੀ ਪਵਨ ਕੁਮਾਰ, ਸ੍ਰੀ ਅਭਿਸ਼ੇਕ ਮਿੱਤਲ, ਸ੍ਰੀ ਕੁਲਵਿੰਦਰ ਸਿੰਘ, ਸ੍ਰੀ ਦਰਸ਼ਨ ਕੁਮਾਰ, ਸ੍ਰੀ ਮਨੀ ਮਲਿਕ ਅਤੇ ਸਿਹਤ ਵਿਭਾਗ ਦੀ ਟੀਮ ਮੌਜੂਦ ਸੀ।

 
 
Tags:

Advertisement

Latest News

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ
*ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ...
ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ
ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ
ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ
ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼
ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ
ਗੈਂਗਸਟਰਾਂ ‘ਤੇ ਵਾਰ ਦਾ 52ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 241 ਗ੍ਰਿਫ਼ਤਾਰ