ਯਾਦਵਿੰਦਰ ਸ਼ਰਮਾ ਨੇ ਬਤੌਰ ਕਾਰਜ ਸਾਧਕ ਅਫ਼ਸਰ ਇੰਪਰੂਵਮੈਂਟ ਟਰੱਸਟ ਅਹੁਦਾ ਸੰਭਾਲਿਆ

ਯਾਦਵਿੰਦਰ ਸ਼ਰਮਾ ਨੇ ਬਤੌਰ ਕਾਰਜ ਸਾਧਕ ਅਫ਼ਸਰ ਇੰਪਰੂਵਮੈਂਟ ਟਰੱਸਟ ਅਹੁਦਾ ਸੰਭਾਲਿਆ

ਮਾਲੇਰਕੋਟਲਾ 11 ਮਈ  -                     ਯਾਦਵਿੰਦਰ ਸ਼ਰਮਾ ਨੇ ਅੱਜ ਇੰਪਰੂਵਮੈਂਟ ਟਰੱਸਟ ਮਾਲੇਰਕੋਟਲਾ ਦੇ ਕਾਰਜ ਸਾਧਕ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਟਰੱਸਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨਾ ਟਰੱਸਟ ਦੀ ਪ੍ਰਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਜਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ ਅਤੇ ਸ਼ਹਿਰੀ ਵਿਕਾਸ ਨਾਲ ਸਬੰਧਤ ਕੰਮਾਂ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਦਫਤਰੀ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ।                
                    ਜਿਕਰਯੋਗ ਹੈ ਕਿ ਯਾਦਵਿੰਦਰ ਸ਼ਰਮਾ ਇਸ ਤੋਂ ਪਹਿਲਾਂ ਨਾਭਾ, ਪਟਿਆਲਾ, ਜਲੰਧਰ, ਅੰਮ੍ਰਿਤਸਰ, ਤਰਨਤਾਰਨ ਅਤੇ ਸਮੇਤ ਹੋਰ ਪ੍ਰਮੁੱਖ ਸਥਾਨਾਂ ’ਤੇ ਕਾਰਜ ਸਾਧਕ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਆਪਣੇ ਪ੍ਰਸ਼ਾਸਨਿਕ ਤਜਰਬੇ ਲਈ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇੰਪਰੂਵਮੈਂਟ ਟਰੱਸਟ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। 

Advertisement

Latest News

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਸ੍ਰੀ ਮੁਕਤਸਰ ਸਾਹਿਬ, 11 ਮਈ 2026*-  ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ...
ਵਿਧਾਇਕ ਜਿੰਪਾ ਨੇ ਵਾਰਡ ਨੰਬਰ 8 ’ਚ 58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਕਣਕ ਦਾ ਨਾੜ ਸਾੜਨ ਤੋਂ ਰੋਕਣ ਲਈ ਪਿੰਡਾਂ ਵਿੱਚ ਨਿਗਰਾਨੀ ਤੇਜ਼
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਡਾ ਨੇ ਮਨੀ ਮਹੇਸ਼ ਸ਼ਰਮਾ ਵਿਦਿਆਰਥੀ ਨੂੰ ਦਿੱਤੀ ਵਧਾਈ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ
ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ
ਯਾਦਵਿੰਦਰ ਸ਼ਰਮਾ ਨੇ ਬਤੌਰ ਕਾਰਜ ਸਾਧਕ ਅਫ਼ਸਰ ਇੰਪਰੂਵਮੈਂਟ ਟਰੱਸਟ ਅਹੁਦਾ ਸੰਭਾਲਿਆ