ਪੰਜਾਬ ਵਿਚ ਅੱਜ ਯਾਨੀ ਐਤਵਾਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ
Mohali,11 August,2024,(Azad Soch News):- ਪੰਜਾਬ ਵਿਚ ਅੱਜ ਯਾਨੀ ਐਤਵਾਰ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਸੂਬੇ ਭਰ 'ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ,ਮੌਸਮ ਵਿਭਾਗ ਮੁਤਾਬਕ ਸੂਬੇ ਵਿਚ ਵੀ ਯੈਲੋ ਅਲਰਟ ਹੈ,ਪਰ ਇਹ ਅਲਰਟ ਸਿਰਫ਼ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਤੱਕ ਹੀ ਸੀਮਤ ਹੈ,ਇਨ੍ਹਾਂ ਦੋਵਾਂ ਜ਼ਿਲ੍ਹਿਆਂ ਦੇ ਨਾਲ ਹੀ ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ (SAS Nagar) ਵਿੱਚ ਵੀ ਚੰਗੀ ਬਾਰਸ਼ ਹੋਣ ਦੀ ਸੰਭਾਵਨਾ ਹੈ,ਜਦੋਂ ਕਿ ਪੂਰੇ ਸੂਬੇ 'ਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ,ਅਗਸਤ ਮਹੀਨੇ ਵਿਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਸੀ ਪਰ ਇਸ ਦੇ ਬਾਵਜੂਦ ਬਾਰਿਸ਼ ਆਮ ਨਾਲੋਂ 36 ਫੀਸਦੀ ਘੱਟ ਹੈ,ਮੁਹਾਲੀ ਵਿਚ ਤਾਂ ਰਾਤ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ ਤੇ ਹੁਣ ਵੀ ਚੰਗੀ ਬਾਰਿਸ਼ ਹੋ ਰਹੀ ਹੈ,ਜਿਸ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ 'ਚ 1.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ,ਇਸ ਗਿਰਾਵਟ ਤੋਂ ਬਾਅਦ ਸੂਬੇ ਵਿਚ ਤਾਪਮਾਨ ਆਮ ਵਾਂਗ ਹੋ ਗਿਆ ਹੈ,ਇਸ ਦੇ ਨਾਲ ਹੀ ਸੂਬੇ ਵਿਚ ਲੁਧਿਆਣਾ ਅਧੀਨ ਪੈਂਦੇ ਸਮਰਾਲਾ ਵਿਚ ਸਭ ਤੋਂ ਵੱਧ ਤਾਪਮਾਨ 36.5 ਡਿਗਰੀ ਦਰਜ ਕੀਤਾ ਗਿਆ ਹੈ।


