ਪੰਜਾਬ ਵਿੱਚ 12 ਜੁਲਾਈ ਨੂੰ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ

ਪੰਜਾਬ ਵਿੱਚ 12 ਜੁਲਾਈ ਨੂੰ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ

Chandigarh,10 July,2024,(Azad Soch News):- ਪੰਜਾਬ ਵਿੱਚ 12 ਜੁਲਾਈ ਨੂੰ ਬਾਰਿਸ਼ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ,ਇਸ ਦੌਰਾਨ ਤਿੰਨ ਜ਼ਿਲ੍ਹਿਆਂ ਪਠਾਨਕੋਟ,ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ,ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਨਮੀ ਦਾ ਪੱਧਰ ਵਧ ਗਿਆ ਹੈ,ਇਹ 85 ਤੋਂ 100 ਦੇ ਵਿਚਕਾਰ ਪਹੁੰਚ ਗਿਆ ਹੈ,ਮੰਗਲਵਾਰ ਨੂੰ ਮੀਂਹ ਨਾ ਪੈਣ ਕਾਰਨ ਨਮੀ ਹੋਰ ਵਧ ਗਈ,ਅੰਮ੍ਰਿਤਸਰ ਵਿੱਚ ਨਮੀ ਦਾ ਪੱਧਰ 66 ਤੋਂ 89 ਦੇ ਵਿਚਕਾਰ ਦਰਜ ਕੀਤਾ ਗਿਆ ਹੈ,ਜਲੰਧਰ ਵਿੱਚ ਇਹ 59 ਤੋਂ 100 ਅਤੇ ਲੁਧਿਆਣਾ ਵਿੱਚ 70 ਤੋਂ 77 ਦੇ ਵਿਚਕਾਰ ਦਰਜ ਕੀਤਾ ਗਿਆ ਹੈ,ਇਸ ਦੇ ਨਾਲ ਹੀ ਇਸ ਮੌਸਮ 'ਚ ਚਮੜੀ ਨਾਲ ਜੁੜੀਆਂ ਬੀਮਾਰੀਆਂ ਜ਼ਿਆਦਾ ਹੁੰਦੀਆਂ ਹਨ,ਮੌਸਮ (Weather) 'ਚ ਡੇਂਗੂ (Dengue) ਵਰਗੀਆਂ ਬੀਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ,ਅਜਿਹੇ 'ਚ ਲੋਕਾਂ ਨੂੰ ਜ਼ਿਆਦਾ ਸਾਵਧਾਨ ਰਹਿਣ ਦੀ ਲੋੜ ਹੈ,ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿਭਾਗ ਨੇ ਬਠਿੰਡਾ ਨੂੰ ਛੱਡ ਕੇ ਕਿਸੇ ਵੀ ਖੇਤਰ ਵਿੱਚ ਮੀਂਹ ਦਰਜ ਨਹੀਂ ਕੀਤਾ ਹੈ,ਬਠਿੰਡਾ ਵਿੱਚ 0.5 ਮਿਲੀਮੀਟਰ ਮੀਂਹ ਪਿਆ ਹੈ,ਬਾਕੀ ਸਾਰੇ ਖੇਤਰਾਂ ਵਿੱਚ ਜ਼ੀਰੋ ਮੀਂਹ (Zero Rain) ਦਰਜ ਕੀਤਾ ਗਿਆ ਹੈ,ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ ਹੈ,ਇਸ ਵਿੱਚ ਹੋਰ ਵਾਧਾ ਹੋਣ ਦੀ ਉਮੀਦ ਹੈ,ਛੇਤੀ ਹੀ ਇਹ ਚਾਲੀ ਨੂੰ ਵੀ ਪਾਰ ਕਰ ਸਕਦਾ ਹੈ,ਹਾਲਾਂਕਿ ਅੱਜ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ।

Advertisement

Latest News

ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚੇ ਭਾਰਤੀਆਂ ਦੀ ਦੂਜੀ ਉਡਾਣ 16 ਜਾਂ 17 ਫਰਵਰੀ ਨੂੰ ਭਾਰਤ ਆਵੇਗੀ ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚੇ ਭਾਰਤੀਆਂ ਦੀ ਦੂਜੀ ਉਡਾਣ 16 ਜਾਂ 17 ਫਰਵਰੀ ਨੂੰ ਭਾਰਤ ਆਵੇਗੀ
USA,15 ,FEB,2025,(Azad Soch News):-   ਅਮਰੀਕਾ ਵਿੱਚ ਰਹਿ ਰਹੇ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਗੈਰਕਾਨੂੰਨੀ...
'ਗੁਰੂ ਨਗਰੀ ਅੰਮ੍ਰਿਤਸਰ ਨੂੰ ਬਣਾਇਆ ਜਾ ਰਿਹਾ ਡਿਪੋਟੇਸ਼ਨ ਸੈਂਟਰ',
ਦੱਖਣ ਕੋਰੀਆ ਦੇ ਦੱਖਣ-ਪੂਰਬੀ ਬੰਦਰਗਾਹ ਸ਼ਹਿਰ ਬੁਸਾਨ ਨਿਰਮਾਣ ਅਧੀਨ ਹੋਟਲ ਵਿੱਚ ਅਚਾਨਕ ਅੱਗ ਲੱਗ ਗਈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-02-2025 ਅੰਗ 696
ਐਨਸੀਆਰ ਦਾ ਇਹ ਟੋਲ ਟੈਕਸ ਪਲਾਜ਼ਾ ਬੰਦ ਹੋਣ ਨਾਲ ਹਰਿਆਣਾ ਤੋਂ ਰਾਜਸਥਾਨ ਜਾਣ ਵਾਲੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
ICC ਨੇ ਚੈਂਪੀਅਨਜ਼ ਟਰਾਫੀ ਲਈ ਰਿਕਾਰਡ ਇਨਾਮੀ ਰਾਸ਼ੀ ਦਾ ਕੀਤਾ ਐਲਾਨ
ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀਆਂ ਮੁਸ਼ਕਲਾਂ ਵਧ ਗਈਆਂ