ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਅੰਮ੍ਰਿਤਸਰ 16 ਜਨਵਰੀ 2025--

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਬਤੌਰ ਡਿਊਟੀ ਮੈਜਿਸਟ੍ਰੇਟ ਸ਼੍ਰੀ ਜਗਬੀਰ ਸਿੰਘ ਉੱਪ-ਮੰਡਲ ਇੰਜੀਨੀਅਰ (ਜਸ)ਏਡੀਏਅੰਮ੍ਰਿਤਸਰ ਅਤੇ ਥਾਣਾ ਕੱਥੂਨੰਗਲ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ ਉੱਪਰ ਪਿੰਡ ਪਾਖਰਪੁਰਾ ਅਤੇ ਪਿੰਡ ਕੱਥੂਨੰਗਲ ਵਿਖੇ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਜ਼ਿਲ੍ਹਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਅਨੁਸਾਰ ਪਿੰਡ ਪਾਖਰਪੁਰਾ ਅਤੇ ਪਿੰਡ ਕੱਥੂਨੰਗਲ ਵਿਖੇ ਵਿਕਸਿਤ ਕੀਤੀ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈਕਿਉਂਜੋ ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਨੇ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈਜਿਸ ਤਹਿਤ ਕੁੱਲ 14 ਕਲੋਨਾਈਜਰਾਂ ਵਿਰੁੱਧ ਐਫ.ਆਈ.ਆਰ ਦਰਜ ਕਰਨ ਲਈ ਪੁਲਿਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪੁੱਡਾ ਦੇ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲਾ ਅੰਮ੍ਰਿਤਸਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈਕ ਕਰਦੇ ਹੋਏ ਸਬੰਧਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।

ਜਿਲ੍ਹਾ ਟਾਊਨ ਪਲੈਨਰ (ਰੈਗੂਲੇਟਰੀ)ਅੰਮ੍ਰਿਤਸਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ।\

Tags:

Advertisement

Advertisement

Latest News

ਬਦਲਾਵ ਦੀ ਸਰਕਾਰ!": CM ਮਾਨ ਦਾ ਤੁਰੰਤ ਐਕਸ਼ਨ, ਇੱਕ ਵੀਡੀਓ ਦੇਖਦਿਆਂ ਹੀ ਝੰਡੇਵਾਲ ਸਣੇ ਪੰਜ ਪਿੰਡਾਂ ਦੀ ਸਿੰਚਾਈ ਨਹਿਰ ਦਾ ਕੰਮ ਮੁੜ ਸ਼ੁਰੂ ਬਦਲਾਵ ਦੀ ਸਰਕਾਰ!": CM ਮਾਨ ਦਾ ਤੁਰੰਤ ਐਕਸ਼ਨ, ਇੱਕ ਵੀਡੀਓ ਦੇਖਦਿਆਂ ਹੀ ਝੰਡੇਵਾਲ ਸਣੇ ਪੰਜ ਪਿੰਡਾਂ ਦੀ ਸਿੰਚਾਈ ਨਹਿਰ ਦਾ ਕੰਮ ਮੁੜ ਸ਼ੁਰੂ
*"ਬਦਲਾਵ ਦੀ ਸਰਕਾਰ!": CM ਮਾਨ ਦਾ ਤੁਰੰਤ ਐਕਸ਼ਨ, ਇੱਕ ਵੀਡੀਓ ਦੇਖਦਿਆਂ ਹੀ ਝੰਡੇਵਾਲ ਸਣੇ ਪੰਜ ਪਿੰਡਾਂ ਦੀ ਸਿੰਚਾਈ ਨਹਿਰ ਦਾ...
ਮਾਨ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ ! ਸਰਗਰਮ ਪਹਿਲਕਦਮੀਆਂ ਨੇ ਕਪਾਹ ਦੀਆਂ ਕੀਮਤਾਂ ₹5,700 ਤੋਂ ਵਧਾ ਕੇ ₹7,500+ ਕਰ ਦਿੱਤੀਆਂ
ਪੰਜਾਬ ਦੇ ਜੇਲ੍ਹਾਂ ਵਿੱਚ 11 ITI ਖੋਲ੍ਹੇ ਜਾਣਗੇ,ਪੰਜਾਬ ਸਰਕਾਰ ਦੀ ਨਵੀਂ ਪਹਿਲਕਦਮੀ , ਕੈਦੀਆਂ ਨੂੰ ਹੁਨਰ ਸਿਖਲਾਈ ਅਤੇ ਭਵਿੱਖ ਨੂੰ ਦਿੱਤੀ ਜਾਵੇਗੀ ਨਵੀਂ ਦਿਸ਼ਾ।
ਰੋਹਿਤ ਸ਼ਰਮਾ ਨੇ ਸਈਅਦ ਮੁਸ਼ਤਾਕ ਅਲੀ ਟਰਾਫੀ ਦੇ ਨਾਕਆਊਟ ਮੈਚਾਂ ਵਿੱਚ ਮੁੰਬਈ ਲਈ ਖੇਡਣ ਦੀ ਇੱਛਾ ਜ਼ਾਹਰ ਕੀਤੀ
ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਦੇ ਘਰ ਪੁੱਤਰ ਨੇ ਜਨਮ ਲਿਆ
ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਕਾਲੜਾ ਗਨ ਹਾਊਸ 'ਤੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਛਾਪੇਮਾਰੀ ਕੀਤੀ
ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੇਲ ਰੋਕੋ ਸੱਦੇ ਕਾਰਨ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਘਰਾਂ ਵਿੱਚ ਨਜ਼ਰਬੰਦ ਕੀਤੇ