ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਅੰਮ੍ਰਿਤਸਰ 25 ਜਨਵਰੀ 2025--

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਡਿਊਟੀ ਮੈਜਿਸਟ੍ਰੇਟ ਸ਼੍ਰੀ ਜਗਬੀਰ ਸਿੰਘ ਉੱਪ-ਮੰਡਲ ਇੰਜੀਨੀਅਰ (ਜਸ)ਏਡੀਏਅੰਮ੍ਰਿਤਸਰ ਅਤੇ ਥਾਣਾ ਚਾਟੀਵਿੰਡ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪਿੰਡ ਰੱਖਝੀਤਾਂ ਵਿਖੇ ਬਣ ਰਹੀ ਅਣ-ਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀ ਨੂੰ ਢਾਹ ਦਿੱਤਾ ਗਿਆ। ਜ਼ਿਲ੍ਹਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਰੱਖਝੀਤਾਂ ਵਿਖੇ ਬਣ ਰਹੇ IIM ਇੰਸਟੀਚਿਊਟ ਨੂੰ ਜਾਂਦੇ ਰਸਤੇ ਦੇ ਨਾਲ ਵਿਕਸਿਤ ਕੀਤੀ ਜਾ ਰਹੀ ਨਵੀ ਅਣ-ਅਧਿਕਾਰਤ ਕਲੋਨੀ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਮਿਤੀ 24.01.2025 ਨੂੰ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈਕਿਉਂਜੋ ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਸਨ ਅਤੇ ਬਿਨ੍ਹਾਂ ਪ੍ਰਵਾਨਗੀ ਤੋਂ ਉਕਤ ਕਲੋਨੀ ਵਿਚਲੇ ਪਲਾਟਾਂ ਦੀ ਸੇਲ ਅਤੇ ਕਲੋਨੀ ਦੇ ਨਕਸ਼ੇ ਸਬੰਧੀ ਵੱਖ ਵੱਖ ਜ਼ਰੀਏ ਰਾਹੀਂ ਐਡਵਰਟਾਈਜ਼ਮੈਂਟ ਕੀਤੀ ਜਾ ਰਹੀ ਸੀ।

ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈਜਿਸ ਤਹਿਤ ਕੁੱਲ 14 ਕਲੋਨਾਈਜਰਾਂ ਵਿਰੁੱਧ ਐਫ.ਆਈ.ਆਰ ਦਰਜ ਕਰਨ ਲਈ ਪੁਲਿਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪੁੱਡਾ ਦੇ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲਾ ਅੰਮ੍ਰਿਤਸਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈਕ ਕਰਦੇ ਹੋਏ ਸਬੰਧਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।

ਜਿਲ੍ਹਾ ਟਾਊਨ ਪਲੈਨਰ (ਰੈਗੂਲੇਟਰੀ)ਅੰਮ੍ਰਿਤਸਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨਉਹਨਾਂ ਵਿੱਚ ਪੈਂਦੇ ਪਲਾਂਟਾ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਸਬੰਧਤ ਕਲੋਨਾਈਜ਼ਰ ਪਾਸੋਂ ਮੰਗ ਜ਼ਰੂਰ ਕਰਨ ਜਾਂ ਇਸ ਸਬੰਧੀ ਪੁੱਡਾ ਦਫਤਰ ਨਾਲ ਸੰਪਰਕ ਕਰਨ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ।

Tags:

Advertisement

Latest News